ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਗਵਰਨਰ ਦੀ ਚਿੱਠੀ ਤੇ ਪੰਜਾਬ ਸਰਕਾਰ ਦਾ ਜਵਾਬ; ਪਿੱਛਲੀਆਂ ਸਰਕਾਰ ਤੋਂ 3 ਲੱਖ ਕਰੋੜ ਦਾ ਕਰਜ਼ਾ ਵਿਰਾਸਤ ‘ਚ ਮਿਲਿਆ

ਗਵਰਨਰ ਵੱਲੋਂ ਪੰਜਾਬ ਸਰਕਾਰ ਨੂੰ ਲਿਖੇ ਪੱਤਰ 'ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਤੀਕਿਰਿਆ ਦਿੰਦਿਆ ਕਿਹਾ ਹੈ ਕਿ ਰਾਜਪਾਲ ਨੂੰ ਪੰਜਾਬ ਦੇ ਕਰਜ਼ੇ ਦੀ ਕੋਈ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਸਾਨੂੰ ਪਿਛਲੀਆਂ ਅਕਾਲੀ, ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਦਿੱਤਾ ਹੈ।

ਗਵਰਨਰ ਦੀ ਚਿੱਠੀ ਤੇ ਪੰਜਾਬ ਸਰਕਾਰ ਦਾ ਜਵਾਬ; ਪਿੱਛਲੀਆਂ ਸਰਕਾਰ ਤੋਂ 3 ਲੱਖ ਕਰੋੜ ਦਾ ਕਰਜ਼ਾ ਵਿਰਾਸਤ ‘ਚ ਮਿਲਿਆ
Follow Us
tv9-punjabi
| Updated On: 24 Sep 2023 11:30 AM

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਨੂੰ ਲਿਖੇ ਪੱਤਰ ‘ਤੇ ਆਮ ਆਦਮੀ ਪਾਰਟੀ ਵੱਲੋਂ ਪ੍ਰਤੀਕਿਰਿਆ ਦਿੱਤੀ ਗਈ ਹੈ। AAP ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲ ਨੂੰ ਪੰਜਾਬ ਦੇ ਕਰਜ਼ੇ ਦੀ ਕੋਈ ਗੱਲ ਨਹੀਂ ਕਰਨੀ ਚਾਹੀਦੀ ਕਿਉਂਕਿ ਸਾਨੂੰ ਪਿਛਲੀਆਂ ਅਕਾਲੀ, ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ 3 ਲੱਖ ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿੱਚ ਦਿੱਤਾ ਹੈ।

ਪਿੱਛਲੀਆਂ ਸਰਕਾਰਾਂ ਨੇ 3 ਲੱਖ ਕਰੋੜ ਰੁਪਏ ਪੰਜਾਬ ‘ਤੇ ਥੋਪੇ

ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਅਕਾਲੀ, ਭਾਜਪਾ ਅਤੇ ਕਾਂਗਰਸ ਸਰਕਾਰਾਂ ਵੱਲੋਂ ਪੰਜਾਬ ‘ਤੇ ਥੋਪੇ ਗਏ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ‘ਤੇ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਅਦਾ ਕਰਨੇ ਹਨ। ਕਰਜ਼ੇ ਦੀ ਕਿਸ਼ਤ ਅਤੇ ਵਿਆਜ ਅਦਾ ਕਰਨ ਦੇ ਬਾਵਜੂਦ ਆਮ ਆਦਸੀ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਪੱਤਰ ਲਿਖਿਆ ਗਿਆ ਹੈ ਕਿਉਂਕਿ ਉਹ ਪੰਜਾਬ ਸਰਕਾਰ ਨੂੰ ਵਾਰ-ਵਾਰ ਪੱਤਰ ਲਿਖਦੇ ਹਨ। ਰਾਜਪਾਲ ਦੇ ਬਿਆਨ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਰਡੀਐਫ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਕਈ ਵਾਰ ਪੱਤਰ ਲਿਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਖੁਦ ਕੇਂਦਰੀ ਮੰਤਰੀ ਨੂੰ ਮਿਲ ਕੇ ਇਹ ਮੰਗ ਕਰ ਚੁੱਕੇ ਹਨ। ਪਰ ਕੇਂਦਰ ਸਰਕਾਰ ਵੱਲੋਂ ਕੋਈ ਜਵਾਬ ਨਾ ਮਿਲਣ ਕਾਰਨ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਲਈ ਮਜਬੂਰ ਹੋਣਾ ਪਿਆ।

ਰਾਜਪਾਲ RDF ਪ੍ਰਾਪਤ ਕਰਨ, ਸਰਕਾਰ ਅਰਜ਼ੀ ਵਾਪਸ ਲਵੇਗੀ

ਹਰਪਾਲ ਚੀਮਾ ਨੇ ਰਾਜਪਾਲ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਸਾਨੂੰ ਬਜਟ ਸੈਸ਼ਨ ਬੁਲਾਉਣ ਲਈ ਸੁਪਰੀਮ ਕੋਰਟ ਤੱਕ ਵੀ ਜਾਣਾ ਪਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਰਾਜਪਾਲ ਕੇਂਦਰ ਸਰਕਾਰ ਨਾਲ ਗੱਲ ਕਰਕੇ ਆਰਡੀਐਫ ਫੰਡ ਪ੍ਰਾਪਤ ਕਰ ਲੈਂਦੇ ਹਨ ਤਾਂ ਪੰਜਾਬ ਸਰਕਾਰ ਸੁਪਰੀਮ ਕੋਰਟ ਤੋਂ ਆਪਣੀ ਅਰਜ਼ੀ ਵਾਪਸ ਲੈ ਲਵੇਗੀ।

ਉਨ੍ਹਾਂ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਆਰਡੀਐਫ ਦੇ ਪੈਸੇ ਨਾ ਮਿਲਣ ਕਾਰਨ ਪੰਜਾਬ ਦੇ ਪੇਂਡੂ ਖੇਤਰਾਂ ਦੇ ਵਿਕਾਸ ਕਾਰਜਾਂ ਵਿੱਚ ਕਾਫੀ ਰੁਕਾਵਟ ਆ ਰਹੀ ਹੈ। ਜੇਕਰ ਰਾਜਪਾਲ ਨੂੰ ਸੱਚਮੁੱਚ ਹੀ ਪੰਜਾਬ ਦੀ ਚਿੰਤਾ ਹੈ ਤਾਂ ਉਹ ਪੰਜਾਬ ਦੇ ਰਾਜਪਾਲ ਵਜੋਂ ਆਪਣਾ ਫਰਜ਼ ਨਿਭਾਉਣ ਅਤੇ ਕੇਂਦਰ ਸਰਕਾਰ ਨਾਲ ਗੱਲ ਕਰਕੇ ਪੰਜਾਬ ਸਰਕਾਰ ਦੀ ਕਰੀਬ 5000 ਕਰੋੜ ਰੁਪਏ ਦੀ ਆਰਡੀਐਫ ਦੀ ਬਕਾਇਆ ਰਾਸ਼ੀ ਦਿਵਾਉਣ ਵਿੱਚ ਮਦਦ ਕਰਨ।

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...