AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਵਿਧਾਨ ਸਭਾ ‘ਚ ਕਈ ਇਤਿਹਾਸਕ ਬਿੱਲ ਹੋਏ ਪਾਸ, ਵਿੱਤ ਮੰਤਰੀ ਚੀਮਾ ਨੇ ਦਿੱਤੀ ਪੂਰੀ ਜਾਣਕਾਰੀ

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਜਨਤਕ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਬਿੱਲ ਸਰਵਸੰਮਤੀ ਨਾਲ ਪਾਸ ਕੀਤੇ ਗਏ। ਇਸ ਸਬੰਧੀ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਲਿਆਂਦੇ ਗਏ ਇਨ੍ਹਾਂ ਬਿਲਾਂ 'ਤੇ ਸਦਨ ਵਿੱਚ ਲੰਬੀ ਅਤੇ ਸਾਰਥਕ ਚਰਚਾ ਹੋਈ, ਜਿਸ ਵਿੱਚ ਸਰਕਾਰੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

ਪੰਜਾਬ ਵਿਧਾਨ ਸਭਾ 'ਚ ਕਈ ਇਤਿਹਾਸਕ ਬਿੱਲ ਹੋਏ ਪਾਸ, ਵਿੱਤ ਮੰਤਰੀ ਚੀਮਾ ਨੇ ਦਿੱਤੀ ਪੂਰੀ ਜਾਣਕਾਰੀ
shubham-anand
| Updated On: 10 Aug 2026 19:45 PM IST
Share

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਜਨਤਕ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਕਈ ਮਹੱਤਵਪੂਰਨ ਬਿੱਲ ਸਰਵਸੰਮਤੀ ਨਾਲ ਪਾਸ ਕੀਤੇ ਗਏ। ਇਸ ਸਬੰਧੀ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਲਿਆਂਦੇ ਗਏ ਇਨ੍ਹਾਂ ਬਿਲਾਂ ‘ਤੇ ਸਦਨ ਵਿੱਚ ਲੰਬੀ ਅਤੇ ਸਾਰਥਕ ਚਰਚਾ ਹੋਈ, ਜਿਸ ਵਿੱਚ ਸਰਕਾਰੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲੱਗੇਗੀ ਲਗਾਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਦੇ ਲਗਭਗ 32 ਲੱਖ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਹਨ, ਜਿੱਥੇ ਪਹਿਲਾਂ ਮਾਪਿਆਂ ਦਾ ਆਰਥਿਕ ਸ਼ੋਸ਼ਣ ਹੁੰਦਾ ਸੀ। ਇਸ ਸ਼ੋਸ਼ਣ ਨੂੰ ਰੋਕਣ ਲਈ ਸਰਕਾਰ ਵੱਲੋਂ ‘ਦ ਪੰਜਾਬ ਰੈਗੂਲੇਸ਼ਨ ਐਂਡ ਫ਼ੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਸੋਧ ਬਿੱਲ 2026’ ਪਾਸ ਕੀਤਾ ਗਿਆ ਹੈ। ਇਸ ਨਵੇਂ ਕਾਨੂੰਨ ਦੇ ਲਾਗੂ ਹੋਣ ਨਾਲ ਹੁਣ ਪ੍ਰਾਈਵੇਟ ਸਕੂਲ ਸਾਲਾਨਾ ਸਿਰਫ਼ 5 ਫ਼ੀਸਦ ਹੀ ਫ਼ੀਸ ਵਧਾ ਸਕਣਗੇ, ਜਿਸ ਨਾਲ ਲੱਖਾਂ ਮਾਪਿਆਂ ਨੂੰ ਮਨਮਾਨੀਆਂ ਫ਼ੀਸਾਂ ਅਤੇ ਵਾਧੂ ਆਰਥਿਕ ਬੋਝ ਤੋਂ ਵੱਡੀ ਰਾਹਤ ਮਿਲੇਗੀ।

ਆਊਟਸੋਰਸ ਮੁਲਾਜ਼ਮਾਂ ਲਈ ਠੇਕੇਦਾਰੀ ਪ੍ਰਥਾ ਖ਼ਤਮ

ਮੁਲਾਜ਼ਮਾਂ ਦੇ ਹਿੱਤ ਵਿੱਚ ਲਿਆਂਦੇ ਗਏ ਮਹੱਤਵਪੂਰਨ ਬਿੱਲ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ‘ਦ ਪੰਜਾਬ ਰਾਜ ਆਊਟਸੋਰਸਡ ਪਰਸੋਨਲ ਟ੍ਰਾਂਜ਼ਿਸ਼ਨ ਟੂ ਕੰਟਰੈਕਚੁਅਲ ਅੰਪਲਾਇਮੈਂਟ ਬਿੱਲ 2026’ ਪਾਸ ਕਰ ਦਿੱਤਾ ਗਿਆ ਹੈ। ਇਸ ਫੈਸਲੇ ਨਾਲ ਆਊਟਸੋਰਸਿੰਗ ਕੰਪਨੀਆਂ ਅਤੇ ਠੇਕੇਦਾਰਾਂ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚੋਂ ਕੀਤੀ ਜਾਂਦੀ ਲੁੱਟ-ਖਸੁੱਟ ਹੁਣ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। ਇਸ ਤੋਂ ਇਲਾਵਾ ਸਫ਼ਾਈ ਸੇਵਕ, ਸੀਵਰਮੈਨ, ਫਾਇਰ ਬ੍ਰਿਗੇਡ ਅਤੇ ਬਿਜਲੀ ਬੋਰਡ ਵਰਗੇ ਖ਼ਤਰਨਾਕ ਕੰਮਾਂ ਵਿੱਚ ਲੱਗੇ ਨੌਜਵਾਨਾਂ ਨੂੰ ਸਿੱਧਾ ਕੰਟਰੈਕਟ ‘ਤੇ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਨੂੰ ਪੂਰੀ ਸੁਰੱਖਿਆ ਤੇ ਬਣਦੇ ਕਾਨੂੰਨੀ ਹੱਕ ਪ੍ਰਦਾਨ ਕੀਤੇ ਜਾਣਗੇ।

ਪੰਜਾਬ ਵਿੱਚ ਸਥਾਪਿਤ ਹੋਣਗੀਆਂ 3 ਨਵੀਆਂ ਡਿਜੀਟਲ ਯੂਨੀਵਰਸਿਟੀਆਂ

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ 3 ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਹੁਸ਼ਿਆਰਪੁਰ ਵਿੱਚ ਕਲਾਊਡ ਯੂਨੀਵਰਸਿਟੀ, ਪਟਿਆਲਾ ਵਿੱਚ ਐੱਮ.ਐੱਸ. ਡਿਜੀਟਲ ਯੂਨੀਵਰਸਿਟੀ ਅਤੇ ਪਟਿਆਲਾ ਵਿੱਚ ਹੀ ਫਿਜ਼ਿਕਸ ਵਾਲਾ ਡਿਜੀਟਲ ਯੂਨੀਵਰਸਿਟੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਏ.ਆਈ. (AI) ਅਤੇ ਆਧੁਨਿਕ ਤਕਨਾਲੋਜੀ ਦੇ ਮੌਜੂਦਾ ਦੌਰ ਵਿੱਚ ਇਹ ਯੂਨੀਵਰਸਿਟੀਆਂ ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਦੇਣਗੀਆਂ ਅਤੇ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੀਆਂ।

ਔਰਤਾਂ ਦਾ ਸ਼ਕਤੀਕਰਨ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਔਰਤਾਂ ਦੇ ਉਧਾਰੀਕਰਨ ਅਤੇ ਸਮਾਜਿਕ-ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅੱਧੇ ਤੋਂ ਵੱਧ ਜ਼ਿਲ੍ਹਿਆਂ ਦੀਆਂ ਐੱਸ.ਐੱਸ.ਪੀ. (SSP) ਅਤੇ ਡਿਪਟੀ ਕਮਿਸ਼ਨਰ (DC) ਔਰਤਾਂ ਤਾਇਨਾਤ ਹਨ। ਇਸ ਤੋਂ ਇਲਾਵਾ ‘ਮਾਮਾ-ਧੀਆਂ ਸਤਿਕਾਰ ਯੋਜਨਾ’ ਰਾਹੀਂ ਔਰਤਾਂ ਨੂੰ ਆਰਥਿਕ ਮੰਦਹਾਲੀ ਤੋਂ ਬਾਹਰ ਕੱਢਣ ਲਈ ਠੋਸ ਉਪਰਾਲੇ ਕੀਤੇ ਗਏ ਹਨ।

ਵਾਤਾਵਰਨ ਸੁਰੱਖਿਆ ਅਤੇ GST ਸੋਧ ਬਿੱਲ

ਵਾਤਾਵਰਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ‘ਪੰਜਾਬ ਟ੍ਰੀਜ਼ ਐਕਟ’ ਪਾਸ ਕੀਤਾ ਗਿਆ ਹੈ, ਜਿਸ ਤਹਿਤ ਜੇਕਰ ਵਿਕਾਸ ਕਾਰਜਾਂ ਲਈ 1 ਦਰੱਖਤ ਕੱਟਿਆ ਜਾਂਦਾ ਹੈ ਤਾਂ ਉਸ ਦੀ ਜਗ੍ਹਾ 10 ਨਵੇਂ ਦਰੱਖਤ ਲਗਾਉਣੇ ਲਾਜ਼ਮੀ ਹੋਣਗੇ। ਟੈਕਸ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਜੀ.ਐੱਸ.ਟੀ. ਐਕਟ ਵਿੱਚ ਸੋਧ ਬਿੱਲ ਅਤੇ ਪੰਚਾਇਤੀ ਰਾਜ ਬਿੱਲ 2026 ਵੀ ਪਾਸ ਕੀਤੇ ਗਏ ਹਨ, ਜਿਸ ਨਾਲ ਇਨਪੁਟ ਟੈਕਸ ਕ੍ਰੈਡਿਟ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਕੀਤਾ ਗਿਆ ਹੈ।

ਧਰਤੀ ਹੇਠਲਾ ਪਾਣੀ ਬਚਾਉਣ ਲਈ ਨਹਿਰੀ ਪਾਣੀ ਦਾ ਪਸਾਰ

ਪ੍ਰੈੱਸ ਕਾਨਫ਼ਰੰਸ ਦੇ ਅੰਤ ਵਿੱਚ ਵਿੱਤ ਮੰਤਰੀ ਨੇ ਦੱਸਿਆ ਕਿ ਗੁਰੂ ਸਾਹਿਬਾਨ ਦੇ ਪਵਿੱਤਰ ਸੰਦੇਸ਼ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ” ‘ਤੇ ਚੱਲਦਿਆਂ ਸਰਕਾਰ ਵੱਲੋਂ ਨਹਿਰੀ ਪਾਣੀ ਪੰਜਾਬ ਦੇ ਹਰ ਖੇਤ ਦੇ ਆਖਰੀ ਕੋਨੇ ਤੱਕ ਪਹੁੰਚਾਇਆ ਜਾ ਰਿਹਾ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਵਿਧਾਨ ਸਭਾ ਸਦਨ ਵਿੱਚ ਹੋਈ ਸਾਰਥਕ ਚਰਚਾ ਲਈ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......