AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਖੁਲਾਸਾ: ਨਸ਼ਾ ਕਰਦੇ ਫੜੇ ਨੌਜਵਾਨ ਦੇ ਕਾਂਗਰਸੀ ਆਗੂਆਂ ਨਾਲ ਸਬੰਧ, ਤਸਵੀਰਾਂ ਕੀਤੀਆਂ ਜਨਤਕ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਸੂਬਾ ਸਰਕਾਰ ਦੀ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਨੂੰ ਉਸ ਸਮੇਂ ਇੱਕ ਹੋਰ ਵੱਡੀ ਕਾਮਯਾਬੀ ਮਿਲੀ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ 'ਤੇ ਸ਼ਮਸ਼ਾਨਘਾਟ ਦੇ ਅੰਦਰ ਨਸ਼ਾ ਕਰਦੇ ਹੋਏ ਫੜਿਆ ਗਿਆ।

ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਖੁਲਾਸਾ: ਨਸ਼ਾ ਕਰਦੇ ਫੜੇ ਨੌਜਵਾਨ ਦੇ ਕਾਂਗਰਸੀ ਆਗੂਆਂ ਨਾਲ ਸਬੰਧ, ਤਸਵੀਰਾਂ ਕੀਤੀਆਂ ਜਨਤਕ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
tv9-punjabi
| Updated On: 14 Feb 2026 21:23 PM IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਸੂਬਾ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਨੂੰ ਉਸ ਸਮੇਂ ਇੱਕ ਹੋਰ ਵੱਡੀ ਕਾਮਯਾਬੀ ਮਿਲੀ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ ‘ਤੇ ਸ਼ਮਸ਼ਾਨਘਾਟ ਦੇ ਅੰਦਰ ਨਸ਼ਾ ਕਰਦੇ ਹੋਏ ਫੜਿਆ ਗਿਆ। ਚੀਮਾ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਫੜੇ ਗਏ ਮੁਲਜ਼ਮ ਦਾ ਸਿੱਧਾ ਸਬੰਧ ਕਾਂਗਰਸ ਪਾਰਟੀ ਨਾਲ ਹੈ ਅਤੇ ਉਸ ਦੀਆਂ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨਾਲ ਤਸਵੀਰਾਂ ਵੀ ਜਨਤਕ ਹੋਈਆਂ ਹਨ।

ਵਿੱਤ ਮੰਤਰੀ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਭਲੀਭਾਂਤ ਜਾਣਦੇ ਹਨ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੇ ਰਾਜ ਦੌਰਾਨ ਸੂਬੇ ਵਿੱਚ ਨਸ਼ਿਆਂ ਦਾ ਹੜ੍ਹ ਆਇਆ ਸੀ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸਖ਼ਤ ਕਾਰਵਾਈ ਹੋ ਰਹੀ ਹੈ, ਤਾਂ ਅਜਿਹੇ ਕਈ ਚਿਹਰੇ ਬੇਨਕਾਬ ਹੋ ਰਹੇ ਹਨ ਜਿਨ੍ਹਾਂ ਦੇ ਸਬੰਧ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਜੁੜੇ ਹੋਏ ਹਨ। ਚੀਮਾ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲੀਆਂ ਇਹ ਪਾਰਟੀਆਂ ਅੱਜ ਸਰਕਾਰ ਦੀ ਸਖ਼ਤੀ ਕਾਰਨ ਬੁਖਲਾਹਟ ਵਿੱਚ ਹਨ।

ਮੁੱਖ ਮੰਤਰੀ ਮਾਨ ਦੀ ਮੁਹਿੰਮ ਰੰਗ ਲਿਆ ਰਹੀ ਹੈ: ਚੀਮਾ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿੱਚ ਇੰਨਾ ਖੌਫ ਹੈ ਕਿ ਉਹ ਜਾਂ ਤਾਂ ਪੰਜਾਬ ਛੱਡ ਕੇ ਭੱਜ ਰਹੇ ਹਨ ਜਾਂ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਜਾ ਰਹੇ ਹਨ। ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਮਕਸਦ ਸਿਰਫ ਫੜਨਾ ਹੀ ਨਹੀਂ, ਸਗੋਂ ਸੁਧਾਰ ਕਰਨਾ ਵੀ ਹੈ; ਜੋ ਵੀ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸਿਆ ਪਾਇਆ ਜਾਂਦਾ ਹੈ, ਸਰਕਾਰ ਉਸ ਦਾ ਉਚਿਤ ਇਲਾਜ ਕਰਵਾ ਕੇ ਉਸ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆ ਰਹੀ ਹੈ।

ਜਨ ਅੰਦੋਲਨ ਬਣੀ ‘ਨਸ਼ਾ ਵਿਰੋਧੀ ਮੁਹਿੰਮ’

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਇਸ ਨੀਤੀ ਦਾ ਪੂਰਨ ਸਮਰਥਨ ਕਰ ਰਹੇ ਹਨ ਅਤੇ ਹੁਣ ਇਹ ਮੁਹਿੰਮ ਇੱਕ ‘ਜਨ ਅੰਦੋਲਨ’ ਦਾ ਰੂਪ ਧਾਰ ਚੁੱਕੀ ਹੈ। ਉਨ੍ਹਾਂ ਮੁਤਾਬਕ ਲੱਖਾਂ ਲੋਕ ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਨਾਲ ਸਿਰਫ ਇਸ ਲਈ ਜੁੜੇ ਹਨ ਕਿਉਂਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਸਰਕਾਰ ਹੀ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਦਾ ਮੁਕੰਮਲ ਸਫਾਇਆ ਕਰ ਸਕਦੀ ਹੈ।

Follow Us
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...