ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਵਿੱਤ ਵਿਭਾਗ ਨੇ ਜਾਅਲੀ ਬਿੱਲਾਂ ਦੇ ਘਪਲੇ ‘ਤੇ ਕੱਸਿਆ ਸ਼ਿਕੰਜਾ, ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਮਾਮਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸੋਨੇ ਦਾ ਕਾਰੋਬਾਰ ਕਰਨ ਵਾਲੀ ਇੱਕ ਫਰਮ ਦੀ ਜਾਂਚ ਕਰਨ 'ਤੇ ਇਨਫੋਰਸਮੈਂਟ ਵਿੰਗ ਨੇ ਪਾਇਆ ਕਿ ਇਨ੍ਹਾਂ ਫਰਮ ਵੱਲੋਂ ਸੋਨੇ ਦੀ ਵਿਕਰੀ ਅਤੇ ਖਰੀਦ ਲਈ 336 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਏ ਗਏ ਸਨ।

ਪੰਜਾਬ ਵਿੱਤ ਵਿਭਾਗ ਨੇ ਜਾਅਲੀ ਬਿੱਲਾਂ ਦੇ ਘਪਲੇ ‘ਤੇ ਕੱਸਿਆ ਸ਼ਿਕੰਜਾ, ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ
ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ
Follow Us
amanpreet-kaur
| Published: 26 Jul 2024 19:29 PM

ਸੂਬੇ ਦੇ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ ਜਾਂਚ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ। ਇਸ ਬਾਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੋਨੇ ਦਾ ਕਾਰੋਬਾਰ ਕਰਨ ਵਾਲੀਆਂ ਦੋ ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਜਾਅਲੀ ਬਿੱਲ ਤਿਆਰ ਕੀਤੇ ਗਏ ਅਤੇ ਲੋਹੇ ਦਾ ਕਾਰੋਬਾਰ ਕਰਨ ਵਾਲੀਆਂ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਉਣ ਦਾ ਖੁਲਾਸਾ ਹੋਇਆ ਹੈ। ਇਸ ਤੋਂ ਇਲਾਵਾ, 68 ਫਰਮਾਂ ਨੇ ਆਪਣੀਆਂ ਫਰਮਾਂ ਨੂੰ ਦੂਜਿਆਂ ਦੇ ਨਾਂ ‘ਤੇ ਰਜਿਸਟਰ ਕਰਵਾ ਕੇ 533 ਕਰੋੜ ਰੁਪਏ ਦਾ ਫਰਜ਼ੀ ਬਿਲਿੰਗ ਦਾ ਧੰਦਾ ਕੀਤਾ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਮਾਮਲਿਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਸੋਨੇ ਦਾ ਕਾਰੋਬਾਰ ਕਰਨ ਵਾਲੀ ਇੱਕ ਫਰਮ ਦੀ ਜਾਂਚ ਕਰਨ ‘ਤੇ ਇਨਫੋਰਸਮੈਂਟ ਵਿੰਗ ਨੇ ਪਾਇਆ ਕਿ ਇਨ੍ਹਾਂ ਫਰਮ ਵੱਲੋਂ ਸੋਨੇ ਦੀ ਵਿਕਰੀ ਅਤੇ ਖਰੀਦ ਲਈ 336 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਏ ਗਏ ਸਨ। ਵਿੱਤ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਦੋ ਫਰਮਾਂ ਤੋਂ ਫਰਮ ਨੇ ਸੋਨਾ ਖਰੀਦਿਆ ਸੀ, ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਹੋ ਚੁੱਕੀ ਸੀ ਅਤੇ ਇੰਨ੍ਹਾਂ ਫਰਮਾਂ ਵੱਲੋਂ ਅੱਗੋਂ ਸੋਨੇ ਦੀ ਕੋਈ ਖਰੀਦ ਨਹੀਂ ਕੀਤੀ ਗਈ ਸੀ।

ਲੁਧਿਆਣਾ ਸਥਿਤ ਫਰਮ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਫਰਮ ਵੱਲੋਂ 424 ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਨਾਲ ਸੋਨੇ ਦੀ ਵਿਕਰੀ-ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਵੀ ਉਕਤ ਫਰਮ ਨੇ ਜਿਨ੍ਹਾਂ ਦੋ ਫਰਮਾਂ ਤੋਂ ਸੋਨੇ ਦੀ ਖਰੀਦਦਾਰੀ ਦਿਖਾਈ ਹੈ, ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਹੋ ਚੁੱਕੀ ਹੈ ਅਤੇ ਇਸ ਮਾਮਲੇ ਵਿੱਚ ਵੀ ਇੰਨ੍ਹਾਂ ਫਰਮਾਂ ਵੱਲੋਂ ਅੱਗੋਂ ਸੋਨੇ ਦੀ ਕੋਈ ਖਰੀਦ ਨਹੀਂ ਕੀਤੀ ਗਈ ਸੀ।

ਇਸ ਤੋਂ ਇਲਾਵਾ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਲੋਹੇ ਦੀ ਜਾਅਲੀ ਵਿਕਰੀ-ਖਰੀਦ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵਿੱਚੋਂ 11 ਫਰਮਾਂ ਪੰਜਾਬ ਨਾਲ, 86 ਫਰਮਾਂ ਹੋਰਨਾਂ ਸੂਬਿਆਂ ਨਾਲ ਅਤੇ 206 ਫਰਮਾਂ ਕੇਂਦਰ ਸਰਕਾਰ ਕੋਲ ਰਜਿਸਟਰਡ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਕੋਲ ਰਜਿਸਟਰਡ 217 ਫਰਮਾਂ ਕੋਲ 89.7 ਕਰੋੜ ਰੁਪਏ ਦਾ ਆਈਟੀਸੀ ਬਕਾਇਆ ਸੀ ਜਿਸ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੇ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੁੱਲ 707 ਕਰੋੜ ਰੁਪਏ ਦੀ ਜਾਅਲੀ ਆਈ.ਟੀ.ਸੀ. ਦਾ ਦਾਅਵਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਨੇ ਸਾਰੀਆਂ 11 ਫਰਮਾਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਜਾਂ ਮੁਅੱਤਲ ਕਰ ਦਿੱਤੀ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਹੈ, ਜਦਕਿ ਬਾਕੀ 206 ਫਰਮਾਂ ਦੀ ਸੂਚੀ ਕੇਂਦਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।

ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਵਿਅਕਤੀਆਂ ਦੇ ਨਾਵਾਂ ਤੇ ਰਜਿਸਟਰੇਸ਼ਨ ਕਰਵਾ ਕੇ ਫਰਜ਼ੀ ਬਿਲਿੰਗ ਕਰਨ ਵਾਲੀਆਂ 68 ਫਰਮਾਂ ਦੇ ਮਾਮਲੇ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 5 ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਲੁਧਿਆਣਾ ਵਿਖੇ ਐਫ.ਆਈ.ਆਰ. ਦਰਜ਼ ਕਰਵਾਈ ਗਈ ਹੈ ਅਤੇ 11 ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ 533 ਕਰੋੜ ਰੁਪਏ ਦੀ ਜਾਅਲੀ ਬਿਲਿੰਗ ਪਾਈ ਗਈ ਹੈ, ਜਿਸ ਕਾਰਨ ਕਰੀਬ 100 ਕਰੋੜ ਰੁਪਏ ਦੀ ਜਾਅਲੀ ਆਈ.ਟੀ.ਸੀ. ਦਾ ਕਲੇਮ ਹੈ।

ਸੂਬੇ ਵੱਲੋਂ ਕਰ ਚੋਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਟੈਕਸ ਵਿਭਾਗ ਸੂਬੇ ਵਿੱਚ ਜੀ.ਐਸ.ਟੀ. ਰਜਿਸਟ੍ਰੇਸ਼ਨ ਨੂੰ ਆਧਾਰਅਧਾਰਤ ਬਾਇਓ ਮੈਟ੍ਰਿਕ ਪ੍ਰਮਾਣਿਕਤਾ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਦੂਜਿਆਂ ਦੇ ਨਾਂ ‘ਤੇ ਰਜਿਸਟਰੇਸ਼ਨ ਕਰਵਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਫੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.), ਅਤੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ.) ਆਦਿ ਦੀ ਸਥਾਪਨਾ ਵਰਗੀਆਂ ਪਹਿਲਕਦਮੀਆਂ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੀ.ਐੱਸ.ਟੀ. ਕੁਲੈਕਸ਼ਨ ਵਿੱਚ 13 ਫੀਸਦੀ ਤੋਂ ਵੱਧ ਵਿਕਾਸ ਦਰ ਨੂੰ ਯਕੀਨੀ ਬਣਾਉਣ ਵਿੱਚ ਸਫਲ ਹੋਈ ਹੈ, ਜਦਕਿ ਪਿਛਲੀ ਸਰਕਾਰ ਦੌਰਾਨ ਇਹ ਸਿਰਫ 6 ਫੀਸਦੀ ਤੱਕ ਸੀਮਤ ਸੀ।

ਇਸ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਦੇ ਨਾਲ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਜਾਇੰਟ ਕਮਿਸ਼ਨਰ (ਕਰ) ਜਸਕਰਨ ਸਿੰਘ ਬਰਾੜ ਵੀ ਮੌਜੂਦ ਸਨ।

ਇਹ ਵੀ ਪੜ੍ਹੋ: CM ਮਾਨ ਦੀ ਅਗਵਾਈ ਹੇਠ ਦਿਖਾਈ ਦੇ ਰਿਹਾ ਫਸਲੀ ਵਿਭਿੰਨਤਾ ਦਾ ਅਸਰ, ਬਾਗਬਾਨੀ ਚ ਹੋ ਰਿਹਾ ਵਾਧਾ-ਚੇਤਨ ਸਿੰਘ ਜੋੜਾਮਾਜਰਾ

Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ...