ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮਾਫ਼ੀ ਮੰਗੋ ਨਹੀਂ ਤਾਂ ਹੋਵੇਗੀ ਕਾਰਵਾਈ; ‘AAP’ ਦੀ ਬਾਜਵਾ-ਵੜਿੰਗ ਨੂੰ ਚੇਤਾਵਨੀ

Bajwa Band Statement Controversy: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. (ETO) ਵਿਰੁੱਧ ਕੀਤੀ ਗਈ ਕਥਿਤ ਟਿੱਪਣੀ ਨੇ ਸੂਬੇ ਦੀ ਸਿਆਸਤ ਵਿੱਚ ਨਵਾਂ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।

ਮਾਫ਼ੀ ਮੰਗੋ ਨਹੀਂ ਤਾਂ ਹੋਵੇਗੀ ਕਾਰਵਾਈ; 'AAP' ਦੀ ਬਾਜਵਾ-ਵੜਿੰਗ ਨੂੰ ਚੇਤਾਵਨੀ
Photo Credit : @AAPPunjab
Follow Us
tv9-punjabi
| Updated On: 09 Feb 2026 18:39 PM IST

Harpal Cheema Warning to Bajwa-Waring: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਕਥਿਤ ਟਿੱਪਣੀ ਨੇ ਸੂਬੇ ਦੀ ਸਿਆਸਤ ਵਿੱਚ ਨਵਾਂ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਟਿੱਪਣੀ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਸਮੁੱਚੇ ਦਲਿਤ ਭਾਈਚਾਰੇ ਦਾ ਅਪਮਾਨ ਕਰਾਰ ਦਿੱਤਾ ਹੈ। ਚੀਮਾ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਬਾਜਵਾ ਅਤੇ ਕਾਂਗਰਸ ਨੇ 24 ਘੰਟਿਆਂ ਦੇ ਅੰਦਰ ਮੁਆਫ਼ੀ ਨਾ ਮੰਗੀ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਰਪਾਲ ਚੀਮਾ ਨੇ ਦਲਿਤ ਵਿਰੋਧੀ ਮਾਨਸਿਕਤਾ ਦਾ ਲਾਇਆ ਦੋਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ETO ਦੀ ਸ਼ਖ਼ਸੀਅਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਅਜਿਹੇ ਇਨਸਾਨ ਹਨ ਜਿਨ੍ਹਾਂ ਨੇ ਅਤਿ ਦੀ ਗਰੀਬੀ ਵਿੱਚੋਂ ਉੱਠ ਕੇ ਆਪਣੀ ਮਿਹਨਤ ਸਦਕਾ ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਪਾਸ ਕੀਤੀ ਅਤੇ ਪੰਜਾਬ ਅਲਾਈਡ ਸਰਵਿਸ ਵਿੱਚ ETO ਵਜੋਂ ਸੇਵਾਵਾਂ ਨਿਭਾਈਆਂ।

ਸਮਾਜ ਸੇਵਾ ਦੀ ਭਾਵਨਾ ਕਾਰਨ ਉਨ੍ਹਾਂ ਨੇ ਆਪਣੀ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦੇ ਕੇ ਆਮ आदमी ਪਾਰਟੀ ਦਾ ਪੱਲਾ ਫੜਿਆ ਸੀ। ਚੀਮਾ ਨੇ ਦੋਸ਼ ਲਾਇਆ ਕਿ ਪ੍ਰਤਾਪ ਬਾਜਵਾ ਨੇ ਉਨ੍ਹਾਂ ਵਿਰੁੱਧ ਬੇਹੱਦ ਅਪਮਾਨਜਨਕ ਸ਼ਬਦਾਵਲੀ ਵਰਤ ਕੇ ਆਪਣੀ ਦਲਿਤ ਵਿਰੋਧੀ ਮਾਨਸਿਕਤਾ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਨੂੰ ‘ਵਾਜੇ ਵਾਲਾ’ ਕਹਿਣਾ ਸਿਰਫ਼ ਇੱਕ ਵਿਅਕਤੀ ਦਾ ਨਹੀਂ, ਸਗੋਂ ਪੂਰੇ ਦਲਿਤ ਭਾਈਚਾਰੇ ਦਾ ਨਿਰਾਦਰ ਹੈ।

ਲਾਲ ਚੰਦ ਕਟਾਰੂਚੱਕ ਵੱਲੋਂ ਵੀ ਸਖ਼ਤ ਨਿੰਦਾ

ਇਸੇ ਮਾਮਲੇ ਵਿੱਚ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੀ ਬਾਜਵਾ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹੀਆਂ ਟਿੱਪਣੀਆਂ ਬਾਜਵਾ ਲਈ ਕੋਈ ਨਵੀਂ ਗੱਲ ਨਹੀਂ ਹਨ। ਉਨ੍ਹਾਂ ਕਿਹਾ ਕਿ ਬਾਜਵਾ ਅਕਸਰ ਮਜ਼ਦੂਰਾਂ ਅਤੇ ਦਲਿਤ ਵਰਗ ਵਿੱਚੋਂ ਉੱਭਰ ਕੇ ਅੱਗੇ ਆਉਣ ਵਾਲੇ ਆਗੂਆਂ ਨੂੰ ਨਿਸ਼ਾਨਾ ਬਣਾਉਂਦੇ ਰਹਿੰਦੇ ਹਨ। ਕਟਾਰੂਚੱਕ ਅਨੁਸਾਰ ਬਾਜਵਾ ਪਹਿਲਾਂ ਵੀ ਆਪਣੀ ਹੀ ਪਾਰਟੀ ਦੇ ਦਲਿਤ ਆਗੂਆਂ ਵਿਰੁੱਧ ਅਪਮਾਨਜਨਕ ਬਿਆਨਬਾਜ਼ੀ ਕਰ ਚੁੱਕੇ ਹਨ, ਜੋ ਉਨ੍ਹਾਂ ਦੀ ਸੋਚ ਨੂੰ ਦਰਸਾਉਂਦਾ ਹੈ।

ਰਾਜਾ ਵੜਿੰਗ ਦਾ ‘ਆਪ’ ਸਰਕਾਰ ‘ਤੇ ਪਲਟਵਾਰ

ਦੂਜੇ ਪਾਸੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਤੰਜ ਕੱਸਿਆ ਹੈ। ‘ਆਪ’ ਸਰਕਾਰ ਦੇ ਨਸ਼ਿਆਂ ਵਿਰੁੱਧ ‘ਆਪ੍ਰੇਸ਼ਨ ਪ੍ਰਹਾਰ’ ਅਤੇ ਹੋਰ ਮੁਹਿੰਮਾਂ ‘ਤੇ ਸਵਾਲ ਉਠਾਉਂਦੇ ਹੋਏ ਵੜਿੰਗ ਨੇ ਕਿਹਾ ਕਿ 2027 ਵਿੱਚ ਪੰਜਾਬ ਦੇ ਲੋਕ ‘ਆਪ੍ਰੇਸ਼ਨ ਯੁੱਧ ਝਾੜੂ ਵਿਰੁੱਧ’ ਚਲਾਉਣਗੇ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਲੋਕਾਂ ਨੂੰ ਸਿਰਫ਼ ਝੂਠੇ ਸੁਪਨੇ ਦਿਖਾਏ ਹਨ।

ਵੜਿੰਗ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਬੇਕਾਬੂ ਹੋ ਚੁੱਕੀ ਹੈ। ਮੁਲਾਜ਼ਮ, ਵਪਾਰੀ ਅਤੇ ਕਿਸਾਨ ਸਮੇਤ ਹਰ ਵਰਗ ਇਸ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇੰਨੇ ਮਾੜੇ ਹਨ ਕਿ ਹੱਕ ਮੰਗਦੇ ਕਿਸਾਨਾਂ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਚੀਮਾ ਵੱਲੋਂ ਮੁਆਫ਼ੀ ਦੀ ਮੰਗ ਕੀਤੇ ਜਾਣ ‘ਤੇ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ‘ਝਾੜੂ’ ਤਾਂ ਹਮੇਸ਼ਾ ਗਰਮਾਇਆ ਰਹਿੰਦਾ ਹੈ ਅਤੇ ਚੀਮਾ ਸਾਹਿਬ ਹਰ ਗੱਲ ‘ਤੇ ਮੁਆਫ਼ੀ ਮੰਗਣ ਦੀ ਰਟ ਲਗਾਈ ਰੱਖਦੇ ਹਨ।

ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼
ਬਿਕਰਮ ਮਜੀਠੀਆ 7 ਮਹੀਨਿਆਂ ਬਾਅਦ ਪਹੁੰਚਣਗੇ ਅੰਮ੍ਰਿਤਸਰ, ਵਾਪਸੀ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼...
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ
ਮੁੰਬਈ ਵਿੱਚ ਤਿਆਰ ਹੋਈ 39 ਕਰੋੜ ਦੀ ਸ਼ਾਹੀ ਸਾੜੀ,ਹੀਰੇ-ਸੋਨੇ ਦਾ ਰੱਜ ਕੇ ਹੋਇਆ ਇਸੇਤਮਾਲ...
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ
Gold and Silver Crash of 2026: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ, ਵਿਆਹ ਫਿੱਕੇ ਤੇ ਲੱਖਾਂ ਨੌਕਰੀਆਂ ਖ਼ਤਮ...
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ
ਸੂਰਜਕੁੰਡ ਮੇਲੇ 'ਚ ਵੱਡਾ ਹਾਦਸਾ, ਝੂਲਾ ਡਿੱਗਣ ਕਾਰਨ ਕਈ ਜ਼ਖਮੀ...
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ
PM ਦੇ ਸਾਹਮਣੇ 'ਵਿਕਸਤ ਭਾਰਤ ਯੰਗ ਲੀਡਰਜ਼' ਡਾਇਲਾਗ 'ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ...
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ
Pariksha Pe Charcha 2026: PM ਮੋਦੀ ਨੇ ਵਿਦਿਆਰਥੀਆਂ ਨੂੰ ਦਿੱਤਾ ਪ੍ਰੀਖਿਆ ਦੌਰਾਨ ਤਣਾਅ ਘੱਟ ਕਰਨ ਦਾ ਮੰਤਰ...
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ
ਸੀਟ ਜਿੱਤ ਕੇ ਦਿੱਤੀ, ਨਹੀਂ ਦਿੱਤਾ ਵੱਡਾ ਅਹੁਦਾ, ਪਰਿਵਾਰ ਦੀ ਪਾਰਟੀ ਬਣ ਗਈ ਕਾਂਗਰਸ, ਬਿੱਟੂ ਦੇ ਰਾਹੁਲ 'ਤੇ ਤਿੱਖੇ ਹਮਲੇ...
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ
ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਕਿਉਂ ਟਲਿਆ? ਸੰਸਦ ਵਿੱਚ ਮਹਿਲਾ ਐਮਪੀ ਨੇ ਕੀਤਾ ਹੰਗਾਮਾ...
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ
India-US Trade Deal: ਭਾਰਤ-ਅਮਰੀਕਾ ਟ੍ਰੇਡ ਡੀਲ ਫਾਇਦਾ, ਨੁਕਸਾਨ ਅਤੇ ਭਵਿੱਖ ਦੀਆਂ ਚੁਣੌਤੀਆਂ...