Budhlada Visit: ਹਰਸਿਮਰਤ ਕੌਰ ਬਾਦਲ ਨੇ ਕੀਤਾ ਬੁਢਲਾਡਾ ਦਾ ਦੌਰਾ

Published: 

11 Mar 2023 23:34 PM

Budhlada Visit : ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਹਲਕੇ ਬੁਢਲਾਡਾ ਦੇ ਦੌਰੇ 'ਤੇ ਸਨ। ਇਸ ਮੌਕੇ ਉਨ੍ਹਾਂ ਬੁਢਲਾਡਾ ਗਊਸ਼ਾਲਾ ਗੋਬਿੰਦਪੁਰਾ ਅਤੇ ਕਈ ਪਿੰਡਾਂ ਨੂੰ ਗ੍ਰਾਂਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟਿਆ। ਹੁਣ ਮੌਜੂਦਾ ਸਰਕਾਰ ਨੇ ਪੰਜਾਬ 'ਤੇ 4200 ਕਰੋੜ ਦਾ ਕਰਜ਼ਾ ਥੋਪ ਦਿੱਤਾ ਹੈ।

Budhlada Visit: ਹਰਸਿਮਰਤ ਕੌਰ ਬਾਦਲ ਨੇ ਕੀਤਾ ਬੁਢਲਾਡਾ ਦਾ ਦੌਰਾ

ਬੁਢਲਾਡਾ ਦੌਰੇ 'ਤੇ ਹਰਸਿਮਰਤ ਕੌਰ ਬਾਦਲ।

Follow Us On

ਬਠਿੰਡਾ ਨਿਊਜ਼: ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਹਲਕੇ ਬੁਢਲਾਡਾ ਦੇ ਦੌਰੇ ‘ਤੇ ਸਨ। ਇਸ ਮੌਕੇ ਉਨ੍ਹਾਂ ਬੁਢਲਾਡਾ (Budhlada) ਗਊਸ਼ਾਲਾ ਗੋਬਿੰਦਪੁਰਾ ਅਤੇ ਕਈ ਪਿੰਡਾਂ ਨੂੰ ਗ੍ਰਾਂਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟਿਆ। ਹੁਣ ਮੌਜੂਦਾ ਸਰਕਾਰ ਨੇ ਪੰਜਾਬ ‘ਤੇ 4200 ਕਰੋੜ ਦਾ ਕਰਜ਼ਾ ਥੋਪ ਦਿੱਤਾ ਹੈ।

ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ‘ਤੇ ਸਾਧਿਆ ਨਿਸ਼ਾਨਾ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪੰਜਾਬ ਆਮ ਆਦਮੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੇ ਕੋਈ ਵੀ ਵੱਡਾ ਵਾਅਦਾ ਪੂਰੇ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹਰ ਮਹਿਨੇ ਇੱਕ ਹਜ਼ਾਰ ਪੈਨਸ਼ਨ ਦੇਣ ਦਾ ਵਾਅਦੇ ਹਾਲੇ ਤੱਕ ਪੂਰਾ ਨਹੀਂ ਕੀਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant) ਨੂੰ ਮਜ਼ਾਕ ਤੋਂ ਇਲਾਵਾ ਹੋਰ ਕੁਝ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂ ਕੇਂਦਰ ਦੇ ਹਵਾਲੇ ਕਰ ਦਿੱਤਾ ਹੈ ਅਤੇ ਅੱਧੇ ਪੰਜਾਬ ਨੂੰ ਕੇਂਦਰ ਦੇ ਹਵਾਲੇ ਕਰ ਦਿੱਤਾ ਹੈ। ਪੰਜਾਬ ਦਾ ਪਾਣੀ ਹੁਣ ਰਾਜਸਥਾਨ ਫੀਡਰ ‘ਤੇ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਚੁੱਪ ਬੈਠੇ ਹਨ।

ਮਨਰੇਗਾ ‘ਤੇ ਕਟੌਤੀ ਕਰਕੇ ਪੰਜਾਬ ਨੂੰ ਕੰਗਾਲ ਕਰ ਰਿਹਾ ਕੇਂਦਰ

ਹਰਸਿਮਰਤ ਕੌਰ ਬਾਦਲ ਇਸ ਦੌਰਾਨ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪਹਿਲਾਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਅਤੇ ਰਾਜਸਥਾਨ ਦੇ ਗੁਰੂ ਘਰਾਂ ‘ਤੇ ਕਬਜ਼ਾ ਕਰ ਲਿਆ। ਹੁਣ ਪੰਜਾਬ ‘ਤੇ ਅੱਖ ਰੱਖੀ ਹੋਈ ਹੈ। ਹੁਣ ਮਨਰੇਗਾ (MGNREGA) ‘ਤੇ ਕਟੌਤੀ ਕਰਕੇ ਪੰਜਾਬ ਨੂੰ ਕੰਗਾਲ ਕੀਤਾ ਜਾ ਰਿਹਾ ਹੈ|

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version