AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹਜ਼ੂਰ ਸਾਹਿਬ ਬੋਰਡ ਬਣਾਉਣ ਨੂੰ ਲੈ ਕੇ ਹਰਸਿਮਰਤ ਦਾ ਕੇਂਦਰ ‘ਤੇ ਨਿਸ਼ਨਾ, ਮਹਾਰਾਸ਼ਟਰ ਦੇ CM ਨੂੰ ਲਿਖੀ ਚਿੱਠੀ

ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰ ਕੌਰ ਬਾਦਲ ਨੇ ਹਜ਼ੂਰ ਸਾਹਿਬ ਬੋਰਡ ਬਣਾਉਣ 'ਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖ ਕੇ ਕਿਹਾ ਕਿ ਧਾਰਮਿਕ ਸਥਾਨਾਂ 'ਤੇ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ।

ਹਜ਼ੂਰ ਸਾਹਿਬ ਬੋਰਡ ਬਣਾਉਣ ਨੂੰ ਲੈ ਕੇ ਹਰਸਿਮਰਤ ਦਾ ਕੇਂਦਰ 'ਤੇ ਨਿਸ਼ਨਾ, ਮਹਾਰਾਸ਼ਟਰ ਦੇ CM ਨੂੰ ਲਿਖੀ ਚਿੱਠੀ
tv9-punjabi
| Published: 26 Jun 2026 16:54 PM IST
Share

ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੂੰ ਪੱਤਰ ਲਿਖ ਕੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਦੀ ਖੁਦਮੁਖਤਿਆਰੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਹ ਅਪੀਲ ਮਹਾਰਾਸ਼ਟਰ ਕੈਬਨਿਟ ਵੱਲੋਂ ਸੱਤ ਦਹਾਕੇ ਪੁਰਾਣੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਨੂੰ ਰੱਦ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਆਈ ਹੈ।

ਬਾਦਲ ਨੇ ਆਪਣੇ ਪੱਤਰ ਵਿੱਚ ਕਿਹਾ ਕਿ 1956 ਦੇ ਐਕਟ ਨੇ ਸਿੱਖ ਭਾਈਚਾਰੇ ਨੂੰ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਤ ਇਸ ਪਵਿੱਤਰ ਅਸਥਾਨ ਦੇ ਪ੍ਰਬੰਧਨ ਵਿੱਚ ਪੂਰੀ ਖੁਦਮੁਖਤਿਆਰੀ ਪ੍ਰਦਾਨ ਕੀਤੀ ਸੀ। ਇਸਦੀ ਥਾਂ ‘ਤੇ, ਮਹਾਰਾਸ਼ਟਰ ਸਰਕਾਰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਇੱਕ ਨਵਾਂ ਕਾਨੂੰਨ, “ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ” ਪੇਸ਼ ਕਰਨ ਦਾ ਪ੍ਰਸਤਾਵ ਰੱਖ ਰਹੀ ਹੈ।

ਸੰਸਦ ਮੈਂਬਰ ਬਾਦਲ ਨੇ ਖਦਸ਼ਾ ਪ੍ਰਗਟ ਕੀਤਾ ਕਿ ਨਵਾਂ ਕਾਨੂੰਨ ਸਰਕਾਰ ਦੁਆਰਾ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਕੇ ਅਤੇ ਇਸ ਦੇ ਚੋਣ, ਪ੍ਰਬੰਧਨ ਤੇ ਉਪ-ਨਿਯਮਾਂ ਨੂੰ ਬਦਲ ਕੇ ਬੋਰਡ ਦੇ ਬੁਨਿਆਦੀ ਚਰਿੱਤਰ ਨੂੰ ਬਦਲਣ ਦੀ ਕੋਸ਼ਿਸ਼ ਕਰਦਾ ਹੈ।

ਸਿੱਖ ਸੰਸਥਾਵਾਂ ਨਾਲ ਪਹਿਲਾਂ ਕੋਈ ਸਲਾਹ-ਮਸ਼ਵਰਾ ਨਹੀਂ

ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਜਾਂ ਹਜ਼ੂਰੀ ਸੱਚਖੰਡ ਦੀਵਾਨ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖੇ ਬਿਨਾਂ ਰਾਜ-ਨਿਯੁਕਤ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਵਿਆਪਕ ਬਦਲਾਅ ਕੀਤੇ ਜਾ ਰਹੇ ਹਨ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਿੱਖ ਸੰਸਥਾਵਾਂ ਨਾਲ ਪਹਿਲਾਂ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਹੈ। ਇਸ ਨਾਲ ਭਾਈਚਾਰੇ ਅੰਦਰ ਇਹ ਧਾਰਨਾ ਪੈਦਾ ਹੋ ਰਹੀ ਹੈ ਕਿ ਬੋਰਡ ਦੀ ਖੁਦਮੁਖਤਿਆਰੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਫਰਵਰੀ 2024 ਵਿੱਚ ਕੀਤਾ ਸੋਧ

ਹਰਸਿਮਰਤ ਬਾਦਲ ਨੇ ਯਾਦ ਦਿਵਾਇਆ ਕਿ ਫਰਵਰੀ 2024 ਵਿੱਚ ਮਹਾਰਾਸ਼ਟਰ ਸਰਕਾਰ ਨੇ ਐਕਟ ਵਿੱਚ ਸੋਧ ਕਰਕੇ 17 ਵਿੱਚੋਂ 12 ਬੋਰਡ ਮੈਂਬਰਾਂ ਦੀ ਸਿੱਧੀ ਸਰਕਾਰੀ ਨਾਮਜ਼ਦਗੀ ਦੀ ਵਿਵਸਥਾ ਕੀਤੀ ਸੀ। ਸ਼੍ਰੋਮਣੀ ਕਮੇਟੀ ਦੀ ਪ੍ਰਤੀਨਿਧਤਾ ਘਟਾ ਦਿੱਤੀ ਗਈ ਸੀ ਅਤੇ ਚੀਫ਼ ਖ਼ਾਲਸਾ ਦੀਵਾਨ ਅਤੇ ਹਜ਼ੂਰੀ ਸੱਚਖੰਡ ਦੀਵਾਨ ਨੂੰ ਖਤਮ ਕਰ ਦਿੱਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਤੇ ਸਥਾਨਕ ਸਿੱਖ ਸੰਗਠਨਾਂ ਦੇ ਸਖ਼ਤ ਵਿਰੋਧ ਤੋਂ ਬਾਅਦ ਉਹ ਸੋਧ ਵਾਪਸ ਲੈ ਲਈ ਗਈ ਸੀ। ਹਾਲਾਂਕਿ, ਸਰਕਾਰ ਹੁਣ ਇੱਕ ਨਵੇਂ ਐਕਟ ਰਾਹੀਂ ਇਸੇ ਤਰ੍ਹਾਂ ਦੀਆਂ ਤਬਦੀਲੀਆਂ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Follow Us
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ...
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...