ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੰਮ੍ਰਿਤਸਰ ਦੌਰੇ ‘ਤੇ ਪਹੁੰਚੇ, ਧਾਰਮਿਕ ਸਮਾਗਮ ‘ਚ ਕੀਤੀ ਸ਼ਿਰਕਤ

Updated On: 

16 Aug 2026 12:52 PM IST

ਭਵਿੱਖ ਦੀਆਂ ਚੋਣਾਂ ਬਾਰੇ ਗੱਲ ਕਰਦਿਆਂ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਪੰਜਾਬ 'ਚ ਵੀ ਲਾਗੂ ਕੀਤਾ ਜਾਵੇਗਾ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੰਮ੍ਰਿਤਸਰ ਦੌਰੇ ਤੇ ਪਹੁੰਚੇ, ਧਾਰਮਿਕ ਸਮਾਗਮ ਚ ਕੀਤੀ ਸ਼ਿਰਕਤ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਅੰਮ੍ਰਿਤਸਰ ਦੌਰੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਮਪੁਰਾ ਵਿਖੇ ਆਯੋਜਿਤ ਇੱਕ ਧਾਰਮਿਕ ਸਤਿਸੰਗ ਸਮਾਗਮ ‘ਚ ਸ਼ਿਰਕਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਦੀ ਪਵਿੱਤਰ ਧਰਤੀ ਹੈ ਤੇ ਇੱਥੇ ਆਉਣਾ ਉਨ੍ਹਾਂ ਲਈ ਸੁਭਾਗੇ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ‘ਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਸਮਾਗਮਾਂ ‘ਚ ਸ਼ਾਮਲ ਹੋਣ ਦਾ ਮੌਕਾ ਮਿਲਦਾ ਰਹਿੰਦਾ ਹੈ ਤੇ ਉਹ ਇਸ ਨੂੰ ਆਪਣਾ ਫਰਜ਼ ਸਮਝਦੇ ਹਨ।

ਭਵਿੱਖ ਦੀਆਂ ਚੋਣਾਂ ਬਾਰੇ ਗੱਲ ਕਰਦਿਆਂ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਪੰਜਾਬ ‘ਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਮੁੜ ਪੰਜਾਬ ‘ਚ ਲਿਆ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਦਕਿ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਦੇ ਪੁਨਰਵਾਸ ਲਈ ਵੀ ਯਤਨ ਕੀਤੇ ਜਾਣਗੇ।

ਸੋਨੀਆ ਗਾਂਧੀ ਤੇ ਕਾਂਗਰਸ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸੰਵਿਧਾਨਕ ਸੰਸਥਾਵਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਦੇਸ਼ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਤੇ ਭਾਜਪਾ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦੇਣ ਲਈ ਵਚਨਬੱਧ ਹੈ।

ਉਨ੍ਹਾਂ ਪਗੜੀ ਨੂੰ ਗੁਰੂਆਂ ਦੀ ਬਖ਼ਸ਼ਿਸ਼ ਤੇ ਸਤਿਕਾਰ ਦਾ ਪ੍ਰਤੀਕ ਦੱਸਦਿਆਂ ਕਿਹਾ ਕਿ ਇਸ ਨੂੰ ਰਾਜਨੀਤੀ ਨਾਲ ਨਹੀਂ ਜੋੜਨਾ ਚਾਹੀਦਾ, ਸਗੋਂ ਸਿੱਖ ਪਰੰਪਰਾ ਅਤੇ ਸੱਭਿਆਚਾਰ ਦੇ ਸਨਮਾਨ ਵਜੋਂ ਦੇਖਿਆ ਜਾਣਾ ਚਾਹੀਦਾ ਹੈ।

Loading...
Unable to load recommendations.
Follow Us