“ਕੈਪਟਨ ਸਾਡੇ ਪਰਿਵਾਰ ਦਾ ਹਿੱਸਾ…”, ਲੁਧਿਆਣਾ ‘ਚ ਨਾਇਬ ਸੈਣੀ ਬੋਲੇ- ਉਹ ਕਿਤੇ ਨਹੀਂ ਜਾ ਰਹੇ…

Published: 

07 Jun 2026 11:59 AM IST

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਿੱਥੇ ਅੱਜ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਣ ਦਾ ਸੁਭਾਗ ਹਾਸਲ ਹੋਇਆ ਹੈ। ਸਾਡੇ ਗੁਰੂਆਂ ਨੇ ਲਾਸਾਨੀ ਸ਼ਹਾਦਤ ਦਿੱਤੀ ਹੈ, ਜਿਸ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ। ਇਸ ਤੋਂ ਇਲਾਵਾ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਸਮੇਤ ਗੈਸ ਦੀਆਂ ਕੀਮਤਾਂ 'ਚ ਇਜਾਫਾ ਹੋਣ 'ਤੇ ਉਨ੍ਹਾਂ ਨੇ ਕਿਹਾ ਕਿ ਇਹ ਖਾੜੀ ਦੇਸ਼ਾਂ 'ਚ ਚੱਲ ਰਹੀ ਜੰਗ ਦਾ ਅਸਰ ਹੈ।

ਕੈਪਟਨ ਸਾਡੇ ਪਰਿਵਾਰ ਦਾ ਹਿੱਸਾ..., ਲੁਧਿਆਣਾ ਚ ਨਾਇਬ ਸੈਣੀ ਬੋਲੇ- ਉਹ ਕਿਤੇ ਨਹੀਂ ਜਾ ਰਹੇ...

ਕੈਪਟਨ ਸਾਡੇ ਪਰਿਵਾਰ ਦਾ ਹਿੱਸਾ, ਨਾਇਬ ਸੈਣੀ ਬੋਲੇ- ਉਹ ਕਿਤੇ ਨਹੀਂ ਜਾ ਰਹੇ...

ਲੁਧਿਆਣਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ੍ਰੀ ਅਮਰਦਾਸ ਸਾਹਿਬ ਵਿਖੇ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ ਹੈ। ਉੱਥੇ ਹੀ, ਉਨ੍ਹਾਂ ਨੇ ਗੁਰਦੁਆਰਾ ਸਾਹਿਬ ਨੂੰ 5 ਲੱਖ ਰੁਪਏ ਸੇਵਾ ਵਜੋਂ ਦੇਣ ਦਾ ਐਲਾਨ ਕੀਤਾ। ਸੀਐਮ ਨੇ ਇਸ ਦੌਰਾਨ ਗੁਰੂ ਸਾਹਿਬਾਨਾਂ ਦੀਆਂ ਕੁਰਬਾਨੀਆਂ ਨੂੰ ਵੀ ਯਾਦ ਕੀਤਾ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਮੇਤ ਗੈਸ ਦੀਆਂ ਕੀਮਤਾਂ ਦੇ ਵਾਧੇ ਦੇ ਸੰਦਰਭ ‘ਚ ਭਾਜਪਾ ਸਰਕਾਰ ਦਾ ਬਚਾਅ ਕਰਦੇ ਹੋਏ, ਉਨ੍ਹਾਂ ਨੇ ਇਸ ਨੂੰ ਵੈਸ਼ਵਿਕ ਸਮੱਸਿਆ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾੰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ‘ਤੇ ਵੀ ਟਿੱਪਣੀ ਕੀਤੀ।

ਗੁਰੂਆਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ: ਸੈਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਿੱਥੇ ਅੱਜ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਣ ਦਾ ਸੁਭਾਗ ਹਾਸਲ ਹੋਇਆ ਹੈ। ਸਾਡੇ ਗੁਰੂਆਂ ਨੇ ਲਾਸਾਨੀ ਸ਼ਹਾਦਤ ਦਿੱਤੀ ਹੈ, ਜਿਸ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ। ਇਸ ਤੋਂ ਇਲਾਵਾ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਸਮੇਤ ਗੈਸ ਦੀਆਂ ਕੀਮਤਾਂ ‘ਚ ਇਜਾਫਾ ਹੋਣ ‘ਤੇ ਉਨ੍ਹਾਂ ਨੇ ਕਿਹਾ ਕਿ ਇਹ ਖਾੜੀ ਦੇਸ਼ਾਂ ‘ਚ ਚੱਲ ਰਹੀ ਜੰਗ ਦਾ ਅਸਰ ਹੈ, ਜਿਸ ਕਾਰਨ ਲੋਕਾਂ ਦੀ ਜੇਬ ਉੱਤੇ ਇਸ ਦਾ ਅਸਰ ਪੈ ਰਿਹਾ ਹੈ। ਵਿਦੇਸ਼ਾਂ ਨੂੰ ਪੈਸਾ ਜਾ ਰਿਹਾ ਹੈ, ਉਸ ਨੂੰ ਰੋਕਣ ਲਈ ਸਰਕਾਰ ਈਵੀ ਵੱਲ ਵੀ ਲੋਕਾਂ ਨੂੰ ਲਿਜਾਉਣ ਦਾ ਯਤਨ ਕਰ ਰਹੀ ਹੈ।

“ਕੈਪਟਨ ਸਾਡੇ ਪਰਿਵਾਰ ਦਾ ਹਿੱਸਾ”

ਉੱਥੇ ਹੀ ਬੀਤੇ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਪ੍ਰਤੀ ਝੁਕਾਅ ਦੀਆਂ ਅਟਕਲਾਂ ‘ਤੇ ਵੀ ਸੀਐਮ ਨਾਇਬ ਸੈਣੀ ਨੇ ਟਿੱਪਣੀ ਕੀਤੀ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹੈ ਤੇ ਉਹ ਕਿਤੇ ਨਹੀਂ ਜਾਣਗੇ। ਸੈਣੀ ਨੇ ਕਿਹਾ ਕਿ ਸਾਡੇ ਨਾਲ ਮਿਲ ਕੇ ਉਹ ਪੰਜਾਬ’ਚ ਚੋਣਾਂ ਲੜਨਗੇ ਤੇ ਸਰਕਾਰ ਬਣਾਉਣਗੇ।

Follow Us