AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਦਿਆਰਥੀ ਯੂਨੀਅਨ ਦਾ ਪ੍ਰਧਾਨ BJP ‘ਚ ਸ਼ਾਮਲ, ਹਰਿਆਣਾ CM ਸੈਣੀ ਨੇ ਕਰਵਾਈ ਜੁਆਇੰਨਿੰਗ

ਪੰਜਾਬ ਯੂਨੀਵਰਸਿਟੀ ਵਿੱਚ ਹਿੰਦੁਸਤਾਨ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕੁਲਦੀਪ ਚੌਧਰੀ ਨੇ ਪਾਰਟੀ ਜੁਆਇੰਨ ਕੀਤੀ ਹੈ। ਉਸ ਦੇ ਨਾਲ ਉਸ ਦੇ ਕਈ ਨੌਜਵਾਨ ਸਾਥੀਆਂ ਨੇ ਬੀਜੇਪੀ ਦੀ ਮੈਂਬਰਸ਼ਿਪ ਲਈ ਹੈ। ਪ੍ਰੋਗਰਾਮ ਨੂੰ ਪੰਜਾਬ ਦੀ ਸਿਆਸਤ ਵਿੱਚ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਵਿਦਿਆਰਥੀ ਯੂਨੀਅਨ ਦਾ ਪ੍ਰਧਾਨ BJP 'ਚ ਸ਼ਾਮਲ, ਹਰਿਆਣਾ CM ਸੈਣੀ ਨੇ ਕਰਵਾਈ ਜੁਆਇੰਨਿੰਗ
amanpreet-kaur
| Updated On: 21 Feb 2026 12:25 PM IST

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਸੰਦਰਭ ਵਿੱਚ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ (21 ਫਰਵਰੀ) ਨੂੰ ਚੰਡੀਗੜ੍ਹ ਦੇ ਸੈਕਟਰ 37 ਸਥਿਤ ਭਾਜਪਾ ਪੰਜਾਬ ਦਫਤਰ ਪਹੁੰਚੇ। ਜਿੱਥੇ ਪੰਜਾਬ ਦੇ ਵੱਖ-ਵੱਖ ਵੱਡੇ ਸ਼ਹਿਰਾਂ ਤੋਂ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਪੰਜਾਬ ਯੂਨੀਵਰਸਿਟੀ ਵਿੱਚ ਹਿੰਦੁਸਤਾਨ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕੁਲਦੀਪ ਚੌਧਰੀ ਨੇ ਪਾਰਟੀ ਜੁਆਇੰਨ ਕੀਤੀ ਹੈ। ਉਸ ਦੇ ਨਾਲ ਉਸ ਦੇ ਕਈ ਨੌਜਵਾਨ ਸਾਥੀਆਂ ਨੇ ਬੀਜੇਪੀ ਦੀ ਮੈਂਬਰਸ਼ਿਪ ਲਈ ਹੈ। ਪ੍ਰੋਗਰਾਮ ਨੂੰ ਪੰਜਾਬ ਦੀ ਸਿਆਸਤ ਵਿੱਚ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਬੀਜੇਪੀ ਹਾਈਕਮਾਂਡ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ‘ਤੇ ਤੇਜ਼ੀ ਨਾਲ ਕੰਮ ਕਰ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਨਜ਼ਰ ਵੀ ਪੰਜਾਬ ‘ਤੇ ਹੈ। ਪਾਰਟੀ ਹਾਈਕਮਾਂਡ ਸੂਬੇ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਦੇ ਲਈ ਲਗਾਤਾਰ ਸਿਆਸੀ ਬੈਠਕਾਂ ਕਰ ਰਹੀ ਹੈ।

ਸਾਡਾ ਨੌਜਵਾਨ ਡੰਕੀ ਰੂਟ ਰਾਹੀਂ ਵਿਦੇਸ਼ ਨਹੀਂ ਜਾਵੇਗਾ- CM ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਡੇ ਬਹੁਤ ਸਾਰੇ ਨੌਜਵਾਨ ਡੰਕੀ ਰੂਟ ਰਾਹੀਂ ਵਿਦੇਸ਼ਾਂ ਵਿੱਚ ਜਾ ਕੇ ਕੰਮ ਕਰ ਰਹੇ ਹਨ। ਉਹ ਮਾਪਿਆਂ ਨੂੰ ਵੀ ਮੁਸ਼ਕਲਾਂ ਵਿੱਚ ਪਾਉਂਦੇ ਹਨ ਅਤੇ ਆਪਣੇ ਆਪ ਨੂੰ ਵੀ। ਸਾਡੀ ਸਰਕਾਰ ਨੇ ਹਰਿਆਣਾ ਵਿੱਚ ਇੱਕ ਵਿਦੇਸ਼ੀ ਸਹਿਯੋਗ ਵਿਭਾਗ ਬਣਾਉਣ ਦਾ ਕੰਮ ਕੀਤਾ ਹੈ। ਕੋਈ ਵੀ ਨੌਜਵਾਨ ਡੰਕੀ ਰੂਟ ਰਾਹੀਂ ਬਾਹਰ ਨਹੀਂ ਜਾਵੇਗਾ।

ਉਨ੍ਹਾਂ ਨੇ ਕਿਹਾ- ਇਮੀਗ੍ਰੇਸ਼ਨ ਏਜੰਟਾ ਨੇ ਰਜ਼ਿਸਟ੍ਰੇਸ਼ਨ ਕੀਤਾ ਹੈ। ਜੋ ਵੀ ਬੱਚੇ ਵਿਦੇਸ਼ ਭੇਜੇਗਾ, ਉਸ ਦੀ ਸਾਰੀ ਜਾਣਕਾਰੀ ਸਾਨੂੰ ਪ੍ਰਦਾਨ ਕਰਵਾਏਗਾ। ਤਾ ਜੋ ਸਾਡੀ ਜਾਣਕਾਰੀ ਵਿੱਚ ਰਹੇ ਕਿ ਕਿੰਨੇ ਨੌਜਵਾਨ ਬਾਹਰ ਗਏ। ਬਾਹਰ ਤੋਂ ਆਉਣ ਵਾਲੀਆਂ ਨੌਕਰੀਆਂ ਲਈ ਸਾਡੀ ਸਰਕਾਰ ਇਸ਼ਤਿਹਾਰ ਦਿੰਦੀ ਹੈ। ਨੌਜਵਾਨਾਂ ਤੋਂ ਫਾਰਮ ਭਰਾਉਂਦੀ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦਾ ਕੋਈ ਪੈਸਾ ਨਹੀਂ ਲਗਦਾ ਹੈ। ਨੌਜਵਾਨਾਂ ਦਾ ਸਿਰਫ ਕਿਰਾਏ ਦਾ ਖ਼ਰਚ ਆਉਂਦਾ ਹੈ। ਉਨ੍ਹਾਂ ਨੂੰ ਬਾਹਰ ਭੇਜਣ ਦਾ ਕੰਮ ਵੀ ਸਿਰਫ਼ ਸਰਕਾਰ ਕਰਦੀ ਹੈ। ਸਾਡੀ ਸਰਕਾਰ ਨੌਜਵਾਨਾਂ ਨੂੰ ਭਵਿੱਖ ਦੇ ਲਈ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਕੱਲ੍ਹ ਵਿਦੇਸ਼ੀ ਸਹਿਯੋਗ ਵਿਭਾਗ ਦੀ ਟੀਮ ਵੱਲੋਂ ਮੀਟਿੰਗ ਕੀਤੀ ਗਈ। ਹੁਣ ਪਤਾ ਚੱਲਾ ਹੈ ਕਿ ਵਿਦੇਸ਼ਾਂ ਤੋਂ ਸਾਢੇ ਪੰਜ ਹਜ਼ਾਰ ਨੌਕਰੀਆਂ ਆਈਆਂ ਹਨ।

ਬੀਜੇਪੀ ਪੰਜਾਬ ਨੂੰ ਵਧਾਏਗੀ ਹੋਰ ਅੱਗੇ

ਮੁੱਖ ਮੰਤਰੀ ਹਰਿਆਣਾ ਨੇ ਕਿਹਾ ਕਿ ਪੰਜਾਬ ਨੂੰ ਸਿਰਫ਼ ਬੀਜੇਪੀ ਹੀ ਅੱਗੇ ਵਧਾ ਸਕਦੀ ਹੈ। ਕੇਂਦਰ ਸਰਕਾਰ ਕੋਲ ਹਰ ਵਿਅਕਤੀ ਲਈ ਯੋਜਨਾ ਹੈ। ਜਿਸ ਦਾ ਲਾਭ ਲੋਕਾਂ ਨੂੰ ਘਰਾਂ ਤੱਕ ਮਿਲ ਰਿਹਾ ਹੈ, ਪਰ ਇੱਥੋਂ ਦੀ ਜੋ ਸਰਕਾਰ ਰਹੀ ਹੈ, ਚਾਹੇ ਉਹ ਕਾਂਗਰਸ ਦੀ ਸਰਕਾਰ ਹੋਵੇ ਜਾਂ ਕੋਈ ਹੋਰ ਸਰਕਾਰ ਹੋਵੇ। ਇਹ ਭ੍ਰਿਸ਼ਟਾਚਾਰ ਨੂੰ ਵਧਾਉਣ ਅਤੇ ਨਸ਼ੇ ਨੂੰ ਵਧਾਉਣ ਦਾ ਕੰਮ ਕਰਦੀ ਹੈ। ਨੌਜਵਾਨਾਂ ਦੇ ਭਵਿੱਖ ਦੀ ਕੋਈ ਚਿੰਤਾ ਨਹੀਂ ਕਰਦੀ ਹੈ। ਇਹ ਚਿੰਤਾ ਜ਼ੇਕਰ ਨੌਜਵਾਨਾਂ ਲਈ ਕੋਈ ਕਰਦੀ ਹੈ ਤਾਂ ਉਹ ਸਿਰਫ ਬੀਜੀਪੀ ਹੈ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...