ਹਰਿਆਣਾ ਦੇ CM ਨਾਇਬ ਸਿੰਘ ਸੈਣੀ ਨੇ ਡੇਰਾ ਮੁੱਖੀ ਬਿਆਸ ਨਾਲ ਕੀਤੀ ਮੁਲਾਕਾਤ, ਅਹਿਮ ਵਿਸ਼ਿਆਂ ‘ਤੇ ਹੋਈ ਚਰਚਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਬਿਆਸ ਪਹੁੰਚ ਕੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਇੱਕ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਅਹਿਮ ਮਿਲਣੀ ਦੌਰਾਨ ਦੋਵਾਂ ਸ਼ਖ਼ਸੀਅਤਾਂ ਵਿਚਕਾਰ ਸਮਾਜਿਕ, ਅਧਿਆਤਮਿਕ ਅਤੇ ਜਨਤਕ ਭਲਾਈ ਨਾਲ ਜੁੜੇ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਹੋਇਆ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਬਿਆਸ ਪਹੁੰਚ ਕੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਇੱਕ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਅਹਿਮ ਮਿਲਣੀ ਦੌਰਾਨ ਦੋਵਾਂ ਸ਼ਖ਼ਸੀਅਤਾਂ ਵਿਚਕਾਰ ਸਮਾਜਿਕ, ਅਧਿਆਤਮਿਕ ਅਤੇ ਜਨਤਕ ਭਲਾਈ ਨਾਲ ਜੁੜੇ ਕਈ ਮਹੱਤਵਪੂਰਨ ਵਿਸ਼ਿਆਂ ‘ਤੇ ਡੂੰਘਾਈ ਨਾਲ ਵਿਚਾਰ-ਵਟਾਂਦਰਾ ਹੋਇਆ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਮਾਜ ਵਿੱਚ ਆਪਸੀ ਸਦਭਾਵਨਾ, ਭਾਈਚਾਰਕ ਸਾਂਝ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਡੇਰਾ ਬਿਆਸ ਵੱਲੋਂ ਨਿਭਾਈ ਜਾ ਰਹੀ ਵਡਮੁੱਲੀ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡੇਰੇ ਵੱਲੋਂ ਮਾਨਵਤਾ ਦੀ ਸੇਵਾ ਅਤੇ ਸਮਾਜਿਕ ਸੁਧਾਰਾਂ ਲਈ ਕੀਤੇ ਜਾ ਰਹੇ ਯਤਨ ਸਮੁੱਚੀ ਲੋਕਾਈ ਲਈ ਪ੍ਰੇਰਨਾਦਾਇਕ ਹਨ।
सेवा और सामाजिक सद्भाव की दिशा में निरंतर कार्य कर रहे ‘राधा स्वामी सत्संग, ब्यास’ के डेरा प्रमुख संत बाबा गुरिंदर सिंह ढिल्लों जी का आशीर्वाद प्राप्त हुआ। बाबा जी आध्यात्मिक मार्गदर्शन, मानव सेवा, शिक्षा और सामाजिक कल्याण के कार्यों के माध्यम से लाखों लोगों को सकारात्मक जीवन pic.twitter.com/iWTLYBCgy0
— Nayab Saini (@NayabSainiBJP) May 31, 2026
ਸਮਾਜ ਸੇਵਾ ਅਤੇ ਮਨੁੱਖੀ ਭਲਾਈ ਕਾਰਜਾਂ ਦੀ ਪ੍ਰਸ਼ੰਸਾ
ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਸਮਾਜ ਸੇਵਾ, ਅਧਿਆਤਮਿਕ ਜਾਗਰੂਕਤਾ ਅਤੇ ਮਨੁੱਖੀ ਭਲਾਈ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਨਿਰਸਵਾਰਥ ਯਤਨ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਡੇਰੇ ਦੀਆਂ ਗਤੀਵਿਧੀਆਂ ਨੇ ਹਮੇਸ਼ਾ ਹੀ ਮਨੁੱਖਤਾ ਦੇ ਭਲੇ ਦਾ ਮਾਰਗ ਦਰਸਾਇਆ ਹੈ।
ਮੁਲਾਕਾਤ ਦੌਰਾਨ ਮੁੱਖ ਮੰਤਰੀ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਚਾਲੇ ਸਮਾਜਿਕ ਸਮਾਨਤਾ, ਨੈਤਿਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਜਨਹਿਤ ਨਾਲ ਜੁੜੇ ਭਖਦੇ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਚਰਚਾ ਹੋਈ। ਮੁੱਖ ਮੰਤਰੀ ਨੇ ਮਾਨਵਤਾ ਦੀ ਨਿਰੰਤਰ ਸੇਵਾ ਪ੍ਰਤੀ ਡੇਰਾ ਬਿਆਸ ਦੀ ਵਚਨਬੱਧਤਾ ਨੂੰ ਬਹੁਤ ਹੀ ਸ਼ਲਾਘਾਯੋਗ ਦੱਸਿਆ ਅਤੇ ਉਮੀਦ ਜਤਾਈ ਕਿ ਭਵਿੱਖ ਵਿੱਚ ਵੀ ਇਹ ਸੰਸਥਾ ਇਸੇ ਤਰ੍ਹਾਂ ਮਨੁੱਖਤਾ ਦੇ ਉਥਾਨ ਲਈ ਕੰਮ ਕਰਦੀ ਰਹੇਗੀ।
