ਪੰਜਾਬ ਫੇਰੀ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ: ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਦਰਬਾਰ ਸਾਹਿਬ ਵੀ ਹੋਏ ਨਤਮਸਤਕ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਨਾਇਬ ਸਿੰਘ ਸੈਣੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨ ਕਰਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵੀ ਸਾਂਝੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ।
![ਪੰਜਾਬ ਫੇਰੀ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ: ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਦਰਬਾਰ ਸਾਹਿਬ ਵੀ ਹੋਏ ਨਤਮਸਤਕ ਪੰਜਾਬ ਫੇਰੀ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ: ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਦਰਬਾਰ ਸਾਹਿਬ ਵੀ ਹੋਏ ਨਤਮਸਤਕ](https://images.tv9punjabi.com/wp-content/uploads/2024/06/Gurinder-Singh-Dhillon-and-CM-Nayab-Singh-Saini.jpg?w=1280)
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਪੰਜਾਬ ਦੇ ਦੌਰੇ ‘ਤੇ ਹਨ। ਜਿੱਥੇ ਰਾਧਾ ਸੁਆਮੀ ਸਤਿਸੰਗ ਬਿਆਸ ਪਹੁੰਚੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਨਾਇਬ ਸਿੰਘ ਸੈਣੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨ ਕਰਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ।
ਸਮਾਜਿਕ ਮੁੱਦਿਆਂ ‘ਤੇ ਮਾਰਗਦਰਸ਼ਨ ਪ੍ਰਾਪਤ ਕੀਤਾ
ਐਕਸ ‘ਤੇ ਦੌਰੇ ਦੀ ਵੀਡੀਓ ਸਾਂਝੀ ਕੀਤੀ। ਉਨ੍ਹਾਂ ਨੇ ਲਿਖਿਆ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲੇ। ਉਨ੍ਹਾਂ ਦੀ ਅਗਵਾਈ ਵਿੱਚ RSSB ਬਹੁਤ ਸਾਰੇ ਸਮਾਜ ਸੇਵਾ ਦੇ ਯਤਨਾਂ ਵਿੱਚ ਮੋਹਰੀ ਰਿਹਾ ਹੈ, ਇਸ ਮੌਕੇ ਬਾਬਾ ਜੀ ਤੋਂ ਵੱਖ-ਵੱਖ ਅਧਿਆਤਮਿਕ ਅਤੇ ਸਮਾਜਿਕ ਵਿਸ਼ਿਆਂ ‘ਤੇ ਮਾਰਗਦਰਸ਼ਨ ਪ੍ਰਾਪਤ ਕੀਤਾ।
राधा स्वामी सत्संग ब्यास के आध्यात्मिक प्रमुख बाबा गुरिंदर सिंह ढिल्लों जी से मुलाकात की।उनके कुशल नेतृत्व में आरएसएसबी कई सामुदायिक सेवा प्रयासों में सबसे आगे रहा है।इस अवसर पर बाबा जी से विभिन्न आध्यात्मिक और सामाजिक विषयों पर मार्गदर्शन प्राप्त किया। pic.twitter.com/phJwCiz9NZ
— Nayab Saini (@NayabSainiBJP) June 28, 2024
ਦਰਬਾਰ ਸਾਹਿਬ ਨਤਮਸਤਕ ਹੋਏ ਨਾਇਬ ਸਿੰਘ ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਇਸ ਮੌਕੇ ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਸੂਚਨਾ ਅਧਿਕਾਰੀ ਵੱਲੋਂ ਉਨ੍ਹਾਂ ਦੇ ਸਿਰ ਤੇ ਦਸਤਾਰ ਸਜਾਈ ਗਈ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
जो बोले सो निहाल सत श्री अकाल।
अमृतसर में श्री हरमिंदर साहिब में मत्था टेककर वाहेगुरु जी का आशीर्वाद लिया और हरियाणा के अपने सभी परिवारजनों की सुख-समृद्धि के लिए अरदास की।
इस पावन भूमि के कण-कण में राष्ट्र और धर्म की रक्षा के लिए हमारे सिख गुरुओं का बलिदान समाया हुआ है,जो पूरे pic.twitter.com/fMeaPGidW0
— Nayab Saini (@NayabSainiBJP) June 28, 2024
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਸ੍ਰੀ ਕੜਾਹ ਪ੍ਰਸਾਦ ਦੀ ਦੇਗ ਵੀ ਕਰਵਾਈ ਅਤੇ ਮੱਥਾ ਟੇਕਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ। ਉਨ੍ਹਾਂ ਨੇ ਕੁਝ ਸਮਾਂ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਸੇਵਾ ਵੀ ਕੀਤੀ। ਕਮੇਟੀ ਵੱਲੋਂ ਨਾਇਬ ਸਿੰਘ ਸੈਣੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਹ ਵੀ ਪੜ੍ਹੋ: ਰਾਹੁਲ ਗਾਂਧੀ ਦਾ ਮਾਈਕ ਬੰਦ ਕਰ ਦਿੱਤਾ, NEET ਤੇ ਬੋਲਣ ਨਹੀਂ ਦਿੱਤਾ, ਸੰਸਦ ਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦਾ ਆਰੋਪ