ਪੰਜਾਬ ਫੇਰੀ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ: ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਦਰਬਾਰ ਸਾਹਿਬ ਵੀ ਹੋਏ ਨਤਮਸਤਕ | Haryana CM Nayab Singh Saini on Punjab visit met Dera Beas chief and paid obeisance at Golden Temple know in Punjabi Punjabi news - TV9 Punjabi

ਪੰਜਾਬ ਫੇਰੀ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ: ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਦਰਬਾਰ ਸਾਹਿਬ ਵੀ ਹੋਏ ਨਤਮਸਤਕ

Updated On: 

28 Jun 2024 16:37 PM

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਨਾਇਬ ਸਿੰਘ ਸੈਣੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨ ਕਰਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵੀ ਸਾਂਝੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ।

ਪੰਜਾਬ ਫੇਰੀ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ: ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਦਰਬਾਰ ਸਾਹਿਬ ਵੀ ਹੋਏ ਨਤਮਸਤਕ
Follow Us On

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਪੰਜਾਬ ਦੇ ਦੌਰੇ ‘ਤੇ ਹਨ। ਜਿੱਥੇ ਰਾਧਾ ਸੁਆਮੀ ਸਤਿਸੰਗ ਬਿਆਸ ਪਹੁੰਚੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਨਾਇਬ ਸਿੰਘ ਸੈਣੀ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਦਰਸ਼ਨ ਕਰਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ।

ਸਮਾਜਿਕ ਮੁੱਦਿਆਂ ‘ਤੇ ਮਾਰਗਦਰਸ਼ਨ ਪ੍ਰਾਪਤ ਕੀਤਾ

ਐਕਸ ‘ਤੇ ਦੌਰੇ ਦੀ ਵੀਡੀਓ ਸਾਂਝੀ ਕੀਤੀ। ਉਨ੍ਹਾਂ ਨੇ ਲਿਖਿਆ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲੇ। ਉਨ੍ਹਾਂ ਦੀ ਅਗਵਾਈ ਵਿੱਚ RSSB ਬਹੁਤ ਸਾਰੇ ਸਮਾਜ ਸੇਵਾ ਦੇ ਯਤਨਾਂ ਵਿੱਚ ਮੋਹਰੀ ਰਿਹਾ ਹੈ, ਇਸ ਮੌਕੇ ਬਾਬਾ ਜੀ ਤੋਂ ਵੱਖ-ਵੱਖ ਅਧਿਆਤਮਿਕ ਅਤੇ ਸਮਾਜਿਕ ਵਿਸ਼ਿਆਂ ‘ਤੇ ਮਾਰਗਦਰਸ਼ਨ ਪ੍ਰਾਪਤ ਕੀਤਾ।

ਦਰਬਾਰ ਸਾਹਿਬ ਨਤਮਸਤਕ ਹੋਏ ਨਾਇਬ ਸਿੰਘ ਸੈਣੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਇਸ ਮੌਕੇ ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਸੂਚਨਾ ਅਧਿਕਾਰੀ ਵੱਲੋਂ ਉਨ੍ਹਾਂ ਦੇ ਸਿਰ ਤੇ ਦਸਤਾਰ ਸਜਾਈ ਗਈ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਸ੍ਰੀ ਕੜਾਹ ਪ੍ਰਸਾਦ ਦੀ ਦੇਗ ਵੀ ਕਰਵਾਈ ਅਤੇ ਮੱਥਾ ਟੇਕਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕੀਤਾ। ਉਨ੍ਹਾਂ ਨੇ ਕੁਝ ਸਮਾਂ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਸੇਵਾ ਵੀ ਕੀਤੀ। ਕਮੇਟੀ ਵੱਲੋਂ ਨਾਇਬ ਸਿੰਘ ਸੈਣੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦਾ ਮਾਈਕ ਬੰਦ ਕਰ ਦਿੱਤਾ, NEET ਤੇ ਬੋਲਣ ਨਹੀਂ ਦਿੱਤਾ, ਸੰਸਦ ਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦਾ ਆਰੋਪ

Exit mobile version