AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

MLA ਨਰਿੰਦਰ ਭਰਾਜ ਨੂੰ ਬੀਜੇਪੀ ‘ਚ ਸ਼ਾਮਲ ਹੋਣ ਦਾ ਮਿਲਿਆ Offer! ਗੱਲਬਾਤ ਦੌਰਾਨ ਕੀਤੇ ਵੱਡੇ ਖੁਲਾਸੇ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਉਨ੍ਹਾਂ ਨੂੰ ਬੰਦ ਕਮਰੇ ਵਿੱਚ ਮੀਟਿੰਗ ਕਰ ਦਾ ਆਫਰ ਦਿੱਤਾ ਅਤੇ ਸੰਗਰੂਰ ਤੋਂ ਟਿਕਟਾਂ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਆਪਰੇਸ਼ਨ ਲੋਟਸ ਦੀ ਚਰਚਾ ਜਿਸ ਤਰ੍ਹਾਂ ਪੂਰੇ ਦੇਸ਼ ਵਿੱਚ ਹੈ, ਉਸੇ ਤਰਜ਼ 'ਤੇ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਨੇ ਪਿਛਲੇ ਦਿਨਾਂ ਵਿੱਚ ਮੇਰੇ ਨਾਲ ਸੰਪਰਕ ਕੀਤਾ ਅਤੇ ਬੰਦ ਕਮਰੇ ਦੀ ਮੀਟਿੰਗ ਦਾ Proposal ਦਿੱਤਾ।

MLA ਨਰਿੰਦਰ ਭਰਾਜ ਨੂੰ ਬੀਜੇਪੀ 'ਚ ਸ਼ਾਮਲ ਹੋਣ ਦਾ ਮਿਲਿਆ Offer! ਗੱਲਬਾਤ ਦੌਰਾਨ ਕੀਤੇ ਵੱਡੇ ਖੁਲਾਸੇ
amanpreet-kaur
| Published: 12 Feb 2026 19:02 PM IST

ਪੰਜਾਬ ਵਿੱਚ 2027 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਬੀਜੇਪੀ ‘ਤੇ ਪੰਜਾਬ ਵਿੱਚ ਆਪਰੇਸ਼ਨਸ ਲੋਟਸ ਪਾਰਟ-2 ਚਲਾਉਣ ਦਾ ਗੰਭੀਰ ਇਲਜ਼ਾਮ ਲਗਾਇਆ ਹੈ। ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪਨੂੰ ਅਤੇ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪ੍ਰੈਸ ਕਾਨਫਰੰਸ ਕਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ‘ਤੇ ਵਿਧਾਇਕਾਂ ਨੂੰ ਖਰੀਦਣ ਦਾ ਇਲਜ਼ਾਮ ਲਗਾਇਆ ਹੈ।

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦਾਅਵਾ ਕੀਤਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਉਨ੍ਹਾਂ ਨੂੰ ਬੰਦ ਕਮਰੇ ਵਿੱਚ ਮੀਟਿੰਗ ਕਰ ਦਾ ਆਫਰ ਦਿੱਤਾ ਅਤੇ ਸੰਗਰੂਰ ਤੋਂ ਟਿਕਟਾਂ ਦੇਣ ਦਾ ਵਾਅਦਾ ਕੀਤਾ। ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਪਰੇਸ਼ਨ ਲੋਟਸ ਦੀ ਚਰਚਾ ਜਿਸ ਤਰ੍ਹਾਂ ਪੂਰੇ ਦੇਸ਼ ਵਿੱਚ ਹੈ, ਉਸੇ ਤਰਜ਼ ‘ਤੇ ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਨੇ ਪਿਛਲੇ ਦਿਨਾਂ ਵਿੱਚ ਮੇਰੇ ਨਾਲ ਸੰਪਰਕ ਕੀਤਾ ਅਤੇ ਬੰਦ ਕਮਰੇ ਦੀ ਮੀਟਿੰਗ ਦਾ Proposal ਦਿੱਤਾ।

ਉਨ੍ਹਾਂ ਨੇ ਕਿਹਾ ਕਿ ਬੰਦ ਕਮਰੇ ਵਿੱਚ ਭਾਜਪਾ ਦੀ ਪੰਜਾਬ ਨੂੰ ਲੈ ਕੇ ਅਗਲੀ ਰਾਜਨੀਤੀ ‘ਤੇ ਚਰਚਾ ਕਰਨ ਦੇ ਲਈ ਸੰਪਰਕ ਕੀਤਾ ਗਿਆ। ਪਰ ਉਨ੍ਹਾਂ ਨੇ ਇਸ ਤੋਂ ਸਾਫ ਇਨਕਾਰ ਕਰ ਦਿੱਤਾ।

ਇਸ ਤੋਂ ਪਹਿਲਾਂ ਵੀ, ਸਰਕਾਰ ਬਣਾਉਣ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਇਲਜ਼ਾਮ ਲਗਾਇਆ ਸੀ ਕਿ ਭਾਜਪਾ ਸਰਕਾਰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਉਸ ਸਮੇਂ, ਕੁਝ ਵਿਧਾਇਕਾਂ ਨੇ ਇਸੇ ਤਰ੍ਹਾਂ ਦੇ ਬਿਆਨ ਦਿੱਤੇ ਸਨ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਕੋਲ ਵੀ ਸ਼ਿਕਾਇਤ ਦਰਜ ਕਰਵਾਈ ਗਈ ਸੀ।

ਆਪਰੇਸ਼ਨ ਲੋਟਸ ਨੂੰ ਲੈ ਕੇ AAP ਵਿਧਾਇਕ ਦੀਆਂ ਅਹਿਮ ਗੱਲਾਂ

ਹਰਿਆਣਾ CM ਨੇ ਕਿਹਾ- ਹਰ ਮੰਗ ਪੂਰੀ ਕਰਾਂਗੇ: ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਭਾਜਪਾ ਨੂੰ ਹਰ ਹਲਕੇ ਵਿੱਚ ਉਮੀਦਵਾਰਾਂ ਦੀ ਲੋੜ ਹੈ, ਅਤੇ ਇਸ ਲਈ ਉਹ ਦੂਜੀਆਂ ਪਾਰਟੀਆਂ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਉਨ੍ਹਾਂ ਨਾਲ ਮੁਲਾਕਾਤ ਲਈ ਸੰਪਰਕ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਸੰਗਰੂਰ ਤੋਂ ਟਿਕਟ ਦੇਣਗੇ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਪੂਰੀਆਂ ਕਰਨਗੇ।

‘ਆਪ’ ਨੇ ਮੈਨੂੰ ਨਰਿੰਦਰ ਕੌਰ ਭਰਾਜ ਬਣਾਇਆ: ਭਾਰਜ ਨੇ ਕਿਹਾ, “ਮੈਂ ਮੀਡੀਆ ਰਾਹੀਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਦੱਸਣਾ ਚਾਹੁੰਦੀ ਹਾਂ ਕਿ ਆਮ ਆਦਮੀ ਪਾਰਟੀ ਅਤੇ ਸੰਗਰੂਰ ਦੇ ਲੋਕਾਂ ਨੇ ਮੈਨੂੰ ਨਰਿੰਦਰ ਕੌਰ ਭਰਾਜ ਬਣਾਇਆ। 19 ਸਾਲ ਦੀ ਉਮਰ ਵਿੱਚ, ਮੈਨੂੰ ਭਾਰਜ ਪਿੰਡ ਵਿੱਚ ਪਹਿਲੀ ਮਹਿਲਾ ਪੋਲਿੰਗ ਏਜੰਟ ਬਣਨ ਦਾ ਮੌਕਾ ਮਿਲਿਆ। ਇਸ ਬਾਰੇ ਸਾਰੇ ਜਾਣਦੇ ਹਨ। ਉਸ ਦਿਨ ਤੋਂ ਅੱਜ ਤੱਕ, ਮੈਂ ‘ਆਪ’ ਦੀਆਂ ਨੀਤੀਆਂ ਦੀ ਪਾਲਣਾ ਕਰ ਰਹੀ ਹਾਂ।”

ਬੈਨਰ ਲਗਾਉਣ ਤੇ ਬੱਸਾਂ ਭਰਨ ਦੀ ਸੇਵਾ ਅੱਜ ਵੀ ਜਾਰੀ: ਨਰਿੰਦਰ ਕੌਰ ਭਰਾਜ ਨੇ ਕਿਹਾ, “ਉਸ ਸਮੇਂ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਵੇਖਦਿਆਂ, ਨੌਜਵਾਨ ਉਨ੍ਹਾਂ ਨਾਲ ਜੁੜ ਗਏ, ਇਸ ਲਈ ਮੈਂ ਵੀ ਸ਼ਾਮਲ ਹੋ ਗਈ। 2014 ਤੋਂ ਹੁਣ ਤੱਕ, ਮੈਂ ਪਾਰਟੀ ਨੇ ਜੋ ਕਿਹਾ ਉਹ ਕੀਤਾ ਹੈ। ਮੈਂ ਬੈਨਰ ਲਗਾਉਣ ਤੋਂ ਲੈ ਕੇ ਬੱਸਾਂ ਭਰਨ ਤੱਕ ਸਭ ਕੁਝ ਕਰ ਰਹੀ ਹਾਂ। ਪਾਰਟੀ ਨੇ ਮੈਨੂੰ 27 ਸਾਲ ਦੀ ਉਮਰ ਵਿੱਚ ਟਿਕਟ ਦਿੱਤੀ ਅਤੇ ਲੋਕਾਂ ਨੇ ਮੈਨੂੰ ਵਿਧਾਇਕ ਬਣਾਇਆ।”

ਮੈਂ ਤੁਹਾਡੀ ਰਾਜਨੀਤੀ ਦਾ ਸ਼ਿਕਾਰ ਨਹੀਂ ਹੋਵਾਂਗੀ: ਨਰਿੰਦਰ ਕੌਰ ਭਰਾਜ ਨੇ ਕਿਹਾ, “ਮੈਂ ਸੈਣੀ ਸਾਹਿਬ ਨੂੰ ਕਹਿਣਾ ਚਾਹੁੰਦੀ ਹਾਂ, ਇਸ ਭਰਮ ਵਿੱਚ ਨਾ ਰਹੋ ਕਿ ਮੈਂ ਤੁਹਾਡੀ ਰਾਜਨੀਤੀ ਦਾ ਸ਼ਿਕਾਰ ਹੋ ਜਾਵਾਂਗੀ। ਅਸੀਂ ਇੱਥੇ ਸਿਸਟਮ ਬਦਲਣ ਲਈ ਆਏ ਸੀ। ਅਸੀਂ ਕੇਜਰੀਵਾਲ ਅਤੇ ਮਾਨ ਸਾਹਿਬ ਦੇ ਨਾਲ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਪ੍ਰਦਾਨ ਕਰਨ ਲਈ ਆਏ ਸੀ। ਅੱਜ, ਅਸੀਂ ਇਸ ‘ਤੇ ਮਜ਼ਬੂਤੀ ਨਾਲ ਖੜ੍ਹੇ ਹਾਂ।” ਨਰਿੰਦਰ ਕੌਰ ਭਰਾਜ ਨੇ ਕਿਹਾ, “ਹਰਿਆਣਾ ਦੇ ਮੁੱਖ ਮੰਤਰੀ ਨੂੰ ਮੇਰੇ ਰਾਜਨੀਤਿਕ ਕਰੀਅਰ ਦੀ ਚਿੰਤਾ ਕਰਨਾ ਛੱਡ ਦੇਣਾ ਚਾਹੀਦਾ ਹੈ। ਮੈਂ 2027 ਦੀਆਂ ਚੋਣਾਂ ਲੜਾਂਗੀ ਜਾਂ ਨਹੀਂ ਅਤੇ ਕਿੱਥੋਂ, ਇਹ ਮੇਰੀ ਪਾਰਟੀ ਦੁਆਰਾ ਤੈਅ ਕੀਤਾ ਜਾਵੇਗਾ।”

ਭਾਜਪਾ ਨੇ ਸੈਣੀ ਨੂੰ ਪੰਜਾਬ ਵਿੱਚ ਡੈਪੂਟੇਸ਼ਨ ‘ਤੇ ਭੇਜਿਆ: ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਇਸ ਸਮੇਂ ਪੰਜਾਬ ਵਿੱਚ ਘੁੰਮ ਰਹੇ ਹਨ, ਉਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਨੇ ਉਨ੍ਹਾਂ ਨੂੰ ਡੈਪੂਟੇਸ਼ਨ ‘ਤੇ ਭੇਜਿਆ ਹੈ। ਅਸੀਂ ਸਮਰਪਿਤ ਪਾਰਟੀ ਵਰਕਰ ਹਾਂ। ਅਸੀਂ ਕੱਲ੍ਹ ਵੀ ਸੀ, ਅੱਜ ਵੀ ਹਾਂ ਅਤੇ ਭਵਿੱਖ ਵਿੱਚ ਵੀ ਰਹਾਂਗੇ। ਸਾਰੇ ‘ਆਪ’ ਵਿਧਾਇਕ, ਮੰਤਰੀ ਅਤੇ ਵਰਕਰ 2027 ਦੀ ਤਿਆਰੀ ਵਿੱਚ ਰੁੱਝੇ ਹੋਏ ਹਨ।

Follow Us
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...