AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹਰਿਆਣਾ ਸੀਐਮ ਦਫ਼ਤਰ ਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅੱਜ ਹੀ ਖੁਲ੍ਹੇ ਸਕੂਲ

ਚੰਡੀਗੜ੍ਹ ਦੇ ਸੈਕਟਰ-31 ਏਅਰ ਫੋਰਸ ਸਕੂਲ, ਸੈਕਟਰ 37ਬੀ ਤੇ 37ਡੀ ਦੇ ਗਵਰਨਮੈਂਟ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-38 ਦੇ ਵਿਵੇਕ ਹਾਈ ਸਕੂਲ, ਸੈਕਟਰ-26 ਦੇ ਸੈਕਰਡ ਹਾਰਟ ਸਕੂਲ ਤੇ ਸਟ੍ਰਾਬੈਰੀ ਫੀਲਡਸ ਸਕੂਲ, ਸੈਕਟਰ-40 ਦੇ ਡੀਪੀਐਸ ਸਕੂਲ ਤੇ ਸੈਕਟਰ-9 ਦੇ ਕਾਨਵੈਂਟ ਸਕੂਲ ਨੂੰ ਵੀ ਧਮਕੀ ਭਰੀ ਈਮੇਲ ਮਿਲੀ ਹੈ

ਹਰਿਆਣਾ ਸੀਐਮ ਦਫ਼ਤਰ ਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅੱਜ ਹੀ ਖੁਲ੍ਹੇ ਸਕੂਲ
tv9-punjabi
| Updated On: 01 Jul 2026 10:59 AM IST
Share

ਹਰਿਆਣਾ ਦੇ ਮੁੱਖ ਮੰਤਰੀ ਦਫ਼ਤਰ ਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਹੈ। ਮੇਲ ਮਿਲਣ ਤੋਂ ਬਾਅਦ ਪੁਲਿਸ ਚੌਕਸ ਹੋ ਗਈ। ਦੱਸ ਦੇਈਏ ਕਿ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਚੰਡੀਗੜ੍ਹ ਦੇ ਸਕੂਲ ਦੁਬਾਰਾ ਖੁਲ਼੍ਹੇ ਹਨ, ਪਰ ਸਕੂਲ ਖੁੱਲ੍ਹਦੇ ਹੀ ਧਮਕੀ ਭਰੀ ਈਮੇਲ ਆਈ ਹੈ।

ਚੰਡੀਗੜ੍ਹ ਦੇ ਸੈਕਟਰ-31 ਏਅਰ ਫੋਰਸ ਸਕੂਲ, ਸੈਕਟਰ 37ਬੀ ਤੇ 37ਡੀ ਦੇ ਗਵਰਨਮੈਂਟ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-38 ਦੇ ਵਿਵੇਕ ਹਾਈ ਸਕੂਲ, ਸੈਕਟਰ-26 ਦੇ ਸੈਕਰਡ ਹਾਰਟ ਸਕੂਲ ਤੇ ਸਟ੍ਰਾਬੈਰੀ ਫੀਲਡਸ ਸਕੂਲ, ਸੈਕਟਰ-40 ਦੇ ਡੀਪੀਐਸ ਸਕੂਲ ਤੇ ਸੈਕਟਰ-9 ਦੇ ਕਾਨਵੈਂਟ ਸਕੂਲ ਨੂੰ ਵੀ ਧਮਕੀ ਭਰੀ ਈਮੇਲ ਮਿਲੀ ਹੈ। ਮੇਲ ‘ਚ ਲਿਖਿਆ ਗਿਆ ਹੈ ਕਿ ਸਾਰੇ ਸਕੂਲਾਂ ‘ਚ ਦੁਪਹਿਰ 1:11 ਵਜੇ ਤੇ ਹਰਿਆਣਾ ਮੁੱਖ ਮੰਤਰੀ ਦਫ਼ਤਰ ਨੂੰ 3:11 ਵਜੇ ਬੰਬ ਨਾਲ ਉਡਾ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਇਹ ਇਸ ਪ੍ਰਕਾਰ ਦੀ ਕੋਈ ਪਹਿਲੀ ਧਮਕੀ ਨਹੀਂ ਹੈ। ਪਹਿਲਾਂ ਵੀ ਚੰਡੀਗੜ੍ਹ ਦੇ ਸਕੂਲਾਂ ਨੂੰ ਧਮਕੀਆਂ ਮਿਲ ਚੁੱਕੀਆਂ ਹਨ ਇਹ ਧਮਕੀਆਂ ਦਾ ਸਿਲਸਿਲਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼ੁਰੂ ਹੋਇਆ, ਜਦੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਵੱਖ-ਵੱਖ ਦਿਨ ਕਈ ਵਾਰ ਬੰਬ ਨਾਲ ਉਡਾਉਣ ਦੀ ਧਮਕੀਆਂ ਦਿੱਤੀਆਂ ਗਈਆਂ ਸਨ। ਪੁਲਿਸ ਨੇ ਇਹ ਧਮਕੀਆਂ ਮਿਲਣ ‘ਤੇ ਸਬੰਧਤ ਸਕੂਲਾਂ ‘ਚ ਸਰਚ ਆਪ੍ਰੇਸ਼ਨ ਚਲਾਇਆ ਸੀ, ਪਰ ਸਕੂਲਾਂ ‘ਚੋਂ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਸੀ। ਪੰਜਾਬ ਦੇ ਲਗਭਗ ਹਰ ਜ਼ਿਲ੍ਹੇ ਦੇ ਸਕੂਲ ਨੂੰ ਇਹ ਧਮਕੀਆਂ ਬੀਤੇ ਮਹੀਨਿਆਂ ‘ਚ ਮਿਲ ਚੁੱਕੀਆਂ ਹਨ।

ਇਹ ਧਮਕੀਆਂ ਦਾ ਸਿਲਸਿਆ ਸਿਰਫ਼ ਸਕੂਲਾਂ ਤੱਕ ਹੀ ਸੀਮਤ ਨਹੀਂ ਰਿਹਾ। ਪੰਜਾਬ ਸੱਕਤਰੇਤ, ਪੰਜਾਬ ਤੇ ਹਰਿਆਣਾ ਦੇ ਸੀਐਮ ਦਫ਼ਤਰਾਂ, ਵੱਖ-ਵੱਖ ਜ਼ਿਲ੍ਹਾ ਕੋਰਟਾਂ, ਨਗਰ ਨਿਗਮ ਦਫ਼ਤਰਾਂ ਤੇ ਹੋਰ ਵੀ ਪ੍ਰਸ਼ਾਸ਼ਨਿਕ ਤੇ ਜਨਤਕ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਆਂ ਮਿਲ ਚੁਕੀਆਂ ਹਨ। ਇਸ ਦੌਰਾਨ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਸਨ ਤਾਂ ਉਸ ਸਮੇਂ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...