ਨਸ਼ਾ ਤਸਕਰੀ ਦੇ ਮਾਮਲੇ ‘ਚ ਮਾਡਰਨ ਜੇਲ੍ਹ ਕਪੂਰਥਲਾ ‘ਚ ਬੰਦ ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
ਗੁਰਨਾਮ ਸਿੰਘ ਦੇ ਵੱਲੋਂ ਚੁੱਕੇ ਗਏ ਇਸ ਕਦਮ ਤੋਂ ਬਾਦ ਜੇਲ ਪ੍ਰਸ਼ਾਸਨ ਦੇ ਵਿੱਚ ਹੜਕੰਪ ਮੱਚ ਗਿਆ ਕਿ ਅਖੀਰ ਜੇਲ ਦੇ ਵਿੱਚ ਇਸ ਵਿਅਕਤੀ ਨੇ ਅਜਿਹਾ ਕਦਮ ਕਿਉਂ ਚੱਕਿਆ ਗਿਆ।
ਪੰਜਾਬ ਦੇ ਜਿਲਾ ਕਪੂਰਥਲਾ ਦੀ ਮਾਡਰਨ ਜੇਲ੍ਹ ‘ਚ ਦੇਰ ਰਾਤ ਬੰਦ ਇਕ ਹਵਾਲਾਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਪੁੱਤਰ ਹਾਕਮ ਸਿੰਘ ਥਾਣਾ ਮਹਿਤਪੁਰ ਜ਼ਿਲ੍ਹਾ ਜਲੰਧਰ ਜੋ ਕਿ ਥਾਣਾ ਮਹਿਲਪੁਰ ਵਿਚ ਦਰਜ ਹੋਏ ਨਸ਼ਾ ਤਸਕਰੀ ਦੇ ਮਾਮਲੇ ‘ਚ 2017 ‘ਚ ਜੇਲ੍ਹ ‘ਚ ਬੰਦ ਸੀ। ਜੇਲ੍ਹ ਵਿਚ ਜ਼ਮਾਨਤ ਹੋਣ ਤੋਂ ਬਾਅਦ ਉਹ ਭਗੌੜਾ ਹੋ ਗਿਆ ਸੀ। ਬੀਤੀ 1 ਫਰਵਰੀ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਉਸ ਨੂੰ ਕਾਬੂ ਕਰ ਕੇ ਮਾਡਰਨ ਜੇਲ੍ਹ ਭੇਜ ਦਿੱਤਾ ਜਿਸ ਨੇ 2 ਫਰਵਰੀ ਰਾਤ ਨੂੰ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।
ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਰੀਵਾਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਮੁਢਲੀ ਸਹਾਇਤਾ ਦੇ ਕੇ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਜਿੱਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਐੱਸਪੀ ਧਾਲੀਵਾਲ ਨੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।
ਜੇਲ ਪ੍ਰਸ਼ਾਸਨ ਦੇ ਵਿੱਚ ਮਚਿਆ ਹੜਕੰਪ
ਜਿਕਰਯੋਗ ਹੈ ਕਿ ਕਪੂਰਥਲਾ ਦੀ ਜੇਲ ਵਿੱਚ ਹਵਾਲਾਤੀ ਦੇ ਵੱਲੋਂ ਚੁੱਕੇ ਗਏ ਇਸ ਕਦਮ ਦੇ ਆਰੋਪੀ ਗੁਰਨਾਮ ਸਿੰਘ ਦੀ ਜੇ ਗੱਲ ਕੀਤੀ ਜਾਵੇ ਤਾਂ ਆਰੋਪੀ ਗੁਰਨਾਮ ਸਿੰਘ ਦੇ ਖਿਲਾਫ 2017 ਦੇ ਵਿੱਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੋਇਆ ਸੀ ਜਿਸ ਤੋਂ ਬਾਦ ਉਹ ਸਜਾ ਕੱਟ ਰਿਹਾ ਸੀ। ਗੁਰਨਾਮ ਸਿੰਘ ਦੇ ਵੱਲੋਂ ਚੁੱਕੇ ਗਏ ਇਸ ਕਦਮ ਤੋਂ ਬਾਦ ਜੇਲ ਪ੍ਰਸ਼ਾਸਨ ਦੇ ਵਿੱਚ ਹੜਕੰਪ ਮੱਚ ਗਿਆ ਕਿ ਅਖੀਰ ਜੇਲ ਦੇ ਵਿੱਚ ਇਸ ਵਿਅਕਤੀ ਨੇ ਅਜਿਹਾ ਕਦਮ ਕਿਉਂ ਚੱਕਿਆ ਗਿਆ।