Negligence: ਪ੍ਰੀਖਿਆ ਟੈਸਟ ਵਿੱਚ ਹੋਈ ਅਣਗਿਹਲੀ ਦੀ ਸਿੱਖਿਆ ਮੰਤਰੀ ਵੱਲੋਂ ਜਾਂਚ ਦੇ ਹੁਕਮ
Negligence: ਸਿੱਖਿਆ ਮੰਤਰੀ ਨੇ ਕਿਹਾ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਤੇ ਅਪਰਾਧਿਕ ਲਾਪਰਵਾਹੀ ਲਈ ਮੁਕੱਦਮਾ ਦਰਜ ਕੀਤਾ ਜਾਵੇਗਾ।
ਪ੍ਰੀਖਿਆ ਟੈਸਟ ਵਿੱਚ ਹੋਈ ਅਣਗਿਹਲੀ ਦੀ ਸਿੱਖਿਆ ਮੰਤਰੀ ਵੱਲੋਂ ਜਾਂਚ ਦੇ ਹੁਕਮ।
ਚੰਡੀਗੜ੍ਹ। ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬੀਤੇ ਦਿਨ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਹੋਈ ਪ੍ਰੀਖਿਆ ਵਿਚ ਹੋਈ ਅਣਗਹਿਲੀ ਦੀ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਅਧਿਆਪਕ ਯੋਗਤਾ ਟੈਸਟ ਵਿਚ ਦਿੱਤੇ ਗਏ ਪ੍ਰਸ਼ਨ ਪੇਪਰ ਵਿੱਚ ਸਹੀ ਉੱਤਰਾਂ ਵਾਲੇ ਵਿਕਲਪ ਨੂੰ ਗੂੜਾ (ਹਾਈਲਾਈਟ) ਕਰਕੇ ਲਿਖਿਆ ਗਿਆ ਸੀ। ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਸਰਕਾਰ ਅਤੇ ਸਿੱਖਿਆ ਮੰਤਰੀ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਸੀ। ਇਸਦੇ ਨਾਲ ਹੀ ਉਹਨਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।ਜਿਕਰਯੋਗ ਹੈ ਕਿ ਸਿੱਖਿਆ ਵਿਭਾਗ ਨੇ ਇਸ ਪ੍ਰੀਖਿਆ ਲਈ ਵੱਡੇ ਪੱਧਰ ਦੇ ਸੁਰੱਖਿਆ ਇੰਤਜਾਮ ਕੀਤੇ ਹੋਏ ਸਨ।
ਦੋਸ਼ੀਆਂ ਖਿਲਾਫ ਅਪਰਾਧਿਕ ਮੁਕੱਦਮਾ ਕੀਤੇ ਜਾਵੇਗਾ ਦਰਜ
ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉਹਨਾਂ ਨੇ ਇਹ ਜਾਣਕਾਰੀ ਸ਼ੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ ਕਿ ਸਾਡੀ ਪ੍ਰੀਖਿਆ ਪ੍ਰਕਿਰਿਆ ਵਿੱਚ ਪੂਰੀ ਨਿਰਪੱਖਤਾ ਬਣਾਈ ਰੱਖਣ ਲਈ A++ NAAC ਗ੍ਰੇਡ ਯਾਨੀ GNDU ਵਾਲੀ ਤੀਜੀ ਧਿਰ ਦੁਆਰਾ ਆਯੋਜਿਤ PSTET ਪ੍ਰੀਖਿਆ ਨੂੰ ਦੇਖਣ ਲਈ ਇੱਕ PS ਪੱਧਰ ਦੀ ਜਾਂਚ ਦਾ ਆਦੇਸ਼ ਦਿੱਤਾ ਗਿਆ ਹੈ। ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਤੇ ਅਪਰਾਧਿਕ ਲਾਪਰਵਾਹੀ ਲਈ ਮੁਕੱਦਮਾ ਦਰਜ ਕੀਤਾ ਜਾਵੇਗਾ।
ਇਹ ਵੀ ਪੜੋ: Candidates for Lok Sabha: ਵਿਪਨ ਸੂਦ ਕਾਕਾ ਲੋਕਸਭਾ ਲੁਧਿਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
ਪਹਿਲਾਂ ਤੋਂ ਹੀ ਸਹੀ ਕੀਤੇ ਗਏ ਸਨ ਜਵਾਬ ਹਾਈਲਾਈਟ
ਜ਼ਿਰਕਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲਈ ਗਈ ਅਧਿਆਪਕ ਯੋਗਤਾ ਪ੍ਰੀਖਿਆ ਵਿੱਚ ਮਾਸਟਰ ਕਾਡਰ ਦੀ ਅਸਾਮੀ ਲਈ ਜੋ ਪੰਜਾਬ ਸਰਕਾਰ ਵੱਲੋਂ ਅਧਿਆਪਕ ਯੋਗਤਾ ਪ੍ਰੀਖਿਆ ਲਈ ਗਈ ਸੀ ਉਸ ਵਿੱਚ ਵਿਭਾਗ ਵੱਲੋਂ ਜੋ ਅਧਿਆਪਕ ਨੂੰ ਸਾਰੇ ਸੈਟ ਏ, ਬੀ, ਸੀ, ਡੀ ਪ੍ਰਸ਼ਨ ਪੱਤਰੀ ਸੌਂਪੀ ਗਈ। ਉਸ ਵਿੱਚ ਪਹਿਲਾਂ ਹੀ ਵਿਦਿਆਰਥੀਆਂ ਨੂੰ ਪ੍ਰਸ਼ਨਾਂ ਦੇ ਉੱਤਰ ਡਾਰਕ ਕਰਕੇ ਦਿੱਤੇ ਗਏ ਸਨ। ਸਿੱਖਿਆ ਵਿਭਾਗ ਦੀ ਇਸ ਅਣਗਹਿਲੀ ਦੇ ਵਿਰੋਧ ਵਿਚ ਅਧਿਆਪਕ ਯੂਨੀਅਨ ਦੇ ਆਗੂਆਂ ਪੰਜਾਬ ਵਿਰੁੱਧ ਦੂਸ਼ਣਬਾਜੀ ਕੀਤੀ। ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਖਾਨਾਪੂਰਤੀ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਪਹਿਲਾਂ ਹੀ ਪ੍ਰਸ਼ਨਾਂ ਦੇ ਉੱਤਰ ਡਾਰਕ ਕਰਕੇ ਦੇਣ ਨਾਲ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਨੀਅਤ ਜੱਗ ਜਾਹਰ ਹੁੰਦੀ ਹੈ। ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਕਿ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਵਰਤੀ ਗਈ ਕੁਤਾਹੀ ਦੀ ਜਾਂਚ ਹੋਣੀ ਚਾਹੀਦੀ। ਦੋਸ਼ੀਆਂ ਵਿਰੁੱਧ ਸਖ਼ਤ ਕਰਵਾਈ ਹੋਣੀ ਚਾਹੀਦੀ ਹੈ ਅਤੇ ਲਏ ਗਏ ਪੇਪਰ ਨੂੰ ਰੱਦ ਕਰਕੇ ਦੁਬਾਰਾ ਪੇਪਰ ਹੋਣਾ ਚਾਹੀਦਾ ਹੈ।