ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੁੱਖ ਮੰਤਰੀ ਮੇਰਾ ਅਕਸ ਕਰ ਰਹੇ ਖਰਾਬ, ਹੁਣ ਕੋਈ ਟਿੱਪਣੀ ਕੀਤੀ ਕਰਵਾਂਗਾ FIR, ਗਵਰਨਰ ਦੀ ਸੀਐੱਮ ਨੂੰ ਚਿਤਾਵਨੀ

ਰਾਜਪਾਲ ਨੇ ਕਿਹਾ ਕਿ ਜੇਕਰ ਸੀਐੱਮ ਮਾਨ ਨੇ ਸਦਨ ਦੇ ਬਾਹਰ ਮੇਰੇ ਖਿਲਾਫ ਅਜਿਹੀ ਟਿੱਪਣੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਖਿਲਾਫ ਆਈਪੀਸੀ ਦੀ ਧਾਰਾ 124 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਪੁਰੋਹਿਤ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਮਾਨ 'ਤੇ ਰਾਜਪਾਲ 'ਤੇ ਦਬਾਅ ਬਣਾਉਣ ਜਾਂ ਡਰਾਉਣ ਦੀ ਕੋਸ਼ਿਸ਼ ਕਰਨ ਲਈ ਵੀ ਮੁਕੱਦਮਾ ਚਲਾਇਆ ਜਾ ਸਕਦਾ ਹੈ।

ਮੁੱਖ ਮੰਤਰੀ ਮੇਰਾ ਅਕਸ ਕਰ ਰਹੇ ਖਰਾਬ, ਹੁਣ ਕੋਈ ਟਿੱਪਣੀ ਕੀਤੀ ਕਰਵਾਂਗਾ  FIR, ਗਵਰਨਰ ਦੀ ਸੀਐੱਮ ਨੂੰ ਚਿਤਾਵਨੀ
Follow Us
tv9-punjabi
| Updated On: 07 Aug 2023 13:37 PM IST
ਪੰਜਾਬ ਨਿਊਜ। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ (Banwari Lal Purohit) ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਚੱਲ ਰਹੀ ਖਾਨਾਜੰਗੀ ਖਤਮ ਨਹੀਂ ਹੋ ਰਹੀ। ਇੱਕ ਵਾਰ ਮੁੜ ਰਾਜਪਾਲ ਸੀਐੱਮ ਤੇ ਭੜਕੇ ਹਨ। ਉਨਾਂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਮਾਨ ਨੇ ਮੁੜ ਤੋਂ ਉਨ੍ਹਾਂ ਦੇ ਖਿਲਾਫ ਕੋਈ ਵੀ ਟਿੱਪਣੀ ਜਾਂ ਉਨਾਂ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮੁੱਖ ਮੰਤਰੀ ਖਿਲਾਫ ਐੱਫਆਈਆਰ ਦਰਜ ਕਰਵਾ ਦੇਣਗੇ। ਸੀਐੱਮ ਗਵਰਨਰ ਦੇ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਹੀ ਹੁਣ ਤੱਕ ਪੰਜਾਬ ਵਿਧਨਸਭਾ ਵਿੱਚ ਪਾਸ ਹੋਏ ਬਿੱਲਾਂ ਨੂੰ ਪੁਰੋਹਿਤ ਵੱਲ਼ੋਂ ਮਨਜੂਰੀ ਨਹੀਂ ਦਿੱਤੀ ਗਈ। ਗਵਰਨਰ ਨੇ ਇੱਕ ਨਿੱਜੀ ਚੈਨਲ (Private channel) ਨੂੰ ਇੰਟਰਵਿਊ ਦਿੱਤਾ, ਜਿਸ ਵਿੱਚ ਸੀਐੱਮ ਮਾਨ ਨੂੰ ਲੈ ਕੇ ਖੁੱਲ੍ਹ ਕੇ ਬੋਲੇ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਜਦੋਂ ਜੂਨ ਵਿੱਚ ਵਿਧਾਨਸਭਾ ਦਾ ਸੈਸ਼ਨ ਬੁਲਾਇਆ ਗਿਆ ਸੀ ਉਦੋਂ ਤੋਂ ਹੀ ਮਾਨ ਉਨ੍ਹਾਂ ਦਾ ਅਕਸ ਖਰਾਬ ਕਰ ਰਹੇ ਨੇ।

‘ਮੇਰੇ ਖਿਲਾਫ ਕੀਤੀ ਗਲਤ ਸ਼ਬਦਾਂ ਦੀ ਵਰਤੋਂ’

ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਨੇ ਵਿਧਾਨ ਸਭਾ ਵਿੱਚ ਸਾਰਿਆਂ ਸਾਹਮਣੇ ਉਨ੍ਹਾਂ ਦੇ ਖਿਲਾਫ ਗਲਤ ਸ਼ਬਦਾਂ ਦੀ ਵਰਤੋਂ ਕੀਤੀ। ਜਿਸ ਵਿੱਚ ਕਿਹਾ ਕਿ ਉਹ ਪੱਤਰ ਲਿਖਦੇ ਰਹਿੰਦੇ ਹਨ ਉਹ ਵੇਹਲੇ ਹਨ ਆਦਿ ਸ਼ਬਦਾਂ ਦੀ ਵਰਤੋਂ ਕੀਤੀ ਹੈ। ਗਵਰਨਰ ਨੇ ਕਿਹਾ ਕਿ ਇੱਕ ਮੁੱਖ ਮੰਤਰੀ ਨੂੰ ਅਜਿਹੀ ਭਾਸ਼ਾ ਦੀ ਵਰਤੋਂ ਨਹੀਂ ਕਰਨੀ ਚਾਹੀਦੀ।

ਸੀਐੱਮ ਨੂੰ ਸਦਨ ‘ਚ ਹਾਸਿਲ ਹੈ ਕਾਨੂੰਨੀ ਸੁਰੱਖਿਆ-ਪੁਰੋਹਿਤ

ਰਾਜਪਾਲ ਨੇ ਕਿਹਾ ਕਿ ਸਦਨ ਵਿੱਚ ਮੁੱਖ ਮੰਤਰੀ ਨੂੰ ਕਾਨੂੰਨੀ ਸੁਰੱਖਿਆ ਹਾਸਿਲ ਹੈ ਇਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ। ਜੇਕਰ ਇਹੀ ਇਲਜ਼ਾਮ ਉਨ੍ਹਾਂ ਨੇ ਸਦਨ ਦੇ ਬਾਹਰ ਲਗਾਏ ਹੁੰਦੇ ਤਾਂ ਉਹ ਹੁਣ ਤੱਕ ਉਨ੍ਹਾਂ ਖਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕਰਵਾ ਚੁੱਕੇ ਹੁੰਦੇ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸੀਐੱਮ ਉਨਾਂ ਨੂੰ ਬਦਨਾਮ ਕਰ ਰਹੇ ਨੇ।

‘ਆਪਣੀ ਭਾਸ਼ਾ ਦਾ ਖਿਆਲ ਰੱਖਣ ਸੀਐੱਮ’

ਰਾਜਪਾਲ ਨੇ ਕਿਹਾ ਕਿ ਜੇਕਰ ਸਦਨ ਦੇ ਬਾਹਰ ਮੇਰੇ ਖਿਲਾਫ ਅਜਿਹੀ ਟਿੱਪਣੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਖਿਲਾਫ ਆਈਪੀਸੀ ਦੀ ਧਾਰਾ 124 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਪੁਰੋਹਿਤ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਮਾਨ ‘ਤੇ ਰਾਜਪਾਲ ‘ਤੇ ਦਬਾਅ ਬਣਾਉਣ ਜਾਂ ਡਰਾਉਣ ਦੀ ਕੋਸ਼ਿਸ਼ ਕਰਨ ਲਈ ਵੀ ਮੁਕੱਦਮਾ ਚਲਾਇਆ ਜਾ ਸਕਦਾ ਹੈ। ਪੁਰੋਹਿਤ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਭਾਸ਼ਾ ਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਕਾਰਨ ਗਾਲੀ-ਗਲੋਚ ਨਹੀਂ ਕਰ ਸਕਦੇ। ਗਵਰਨਰ ਕੋਲ ਬਹੁਤ ਸਾਰੀਆਂ ਸ਼ਕਤੀਆਂ ਹੁੰਦੀਆਂ ਹਨ। ਜੇਕਰ ਮੈਂ ਚਾਹਾਂ ਤਾਂ ਮੁੱਖ ਮੰਤਰੀ ਦੀ ਹਰ ਗਲਤ ਟਿੱਪਣੀ ਦਾ ਜਵਾਬ ਦੇ ਸਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਾਂਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?
Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?...
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?...
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...