ਮੁੱਖ ਮੰਤਰੀ ਮੇਰਾ ਅਕਸ ਕਰ ਰਹੇ ਖਰਾਬ, ਹੁਣ ਕੋਈ ਟਿੱਪਣੀ ਕੀਤੀ ਕਰਵਾਂਗਾ FIR, ਗਵਰਨਰ ਦੀ ਸੀਐੱਮ ਨੂੰ ਚਿਤਾਵਨੀ
ਰਾਜਪਾਲ ਨੇ ਕਿਹਾ ਕਿ ਜੇਕਰ ਸੀਐੱਮ ਮਾਨ ਨੇ ਸਦਨ ਦੇ ਬਾਹਰ ਮੇਰੇ ਖਿਲਾਫ ਅਜਿਹੀ ਟਿੱਪਣੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਖਿਲਾਫ ਆਈਪੀਸੀ ਦੀ ਧਾਰਾ 124 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਪੁਰੋਹਿਤ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਮਾਨ 'ਤੇ ਰਾਜਪਾਲ 'ਤੇ ਦਬਾਅ ਬਣਾਉਣ ਜਾਂ ਡਰਾਉਣ ਦੀ ਕੋਸ਼ਿਸ਼ ਕਰਨ ਲਈ ਵੀ ਮੁਕੱਦਮਾ ਚਲਾਇਆ ਜਾ ਸਕਦਾ ਹੈ।
‘ਮੇਰੇ ਖਿਲਾਫ ਕੀਤੀ ਗਲਤ ਸ਼ਬਦਾਂ ਦੀ ਵਰਤੋਂ’
ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਨੇ ਵਿਧਾਨ ਸਭਾ ਵਿੱਚ ਸਾਰਿਆਂ ਸਾਹਮਣੇ ਉਨ੍ਹਾਂ ਦੇ ਖਿਲਾਫ ਗਲਤ ਸ਼ਬਦਾਂ ਦੀ ਵਰਤੋਂ ਕੀਤੀ। ਜਿਸ ਵਿੱਚ ਕਿਹਾ ਕਿ ਉਹ ਪੱਤਰ ਲਿਖਦੇ ਰਹਿੰਦੇ ਹਨ ਉਹ ਵੇਹਲੇ ਹਨ ਆਦਿ ਸ਼ਬਦਾਂ ਦੀ ਵਰਤੋਂ ਕੀਤੀ ਹੈ। ਗਵਰਨਰ ਨੇ ਕਿਹਾ ਕਿ ਇੱਕ ਮੁੱਖ ਮੰਤਰੀ ਨੂੰ ਅਜਿਹੀ ਭਾਸ਼ਾ ਦੀ ਵਰਤੋਂ ਨਹੀਂ ਕਰਨੀ ਚਾਹੀਦੀ।ਸੀਐੱਮ ਨੂੰ ਸਦਨ ‘ਚ ਹਾਸਿਲ ਹੈ ਕਾਨੂੰਨੀ ਸੁਰੱਖਿਆ-ਪੁਰੋਹਿਤ
ਰਾਜਪਾਲ ਨੇ ਕਿਹਾ ਕਿ ਸਦਨ ਵਿੱਚ ਮੁੱਖ ਮੰਤਰੀ ਨੂੰ ਕਾਨੂੰਨੀ ਸੁਰੱਖਿਆ ਹਾਸਿਲ ਹੈ ਇਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ। ਜੇਕਰ ਇਹੀ ਇਲਜ਼ਾਮ ਉਨ੍ਹਾਂ ਨੇ ਸਦਨ ਦੇ ਬਾਹਰ ਲਗਾਏ ਹੁੰਦੇ ਤਾਂ ਉਹ ਹੁਣ ਤੱਕ ਉਨ੍ਹਾਂ ਖਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕਰਵਾ ਚੁੱਕੇ ਹੁੰਦੇ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸੀਐੱਮ ਉਨਾਂ ਨੂੰ ਬਦਨਾਮ ਕਰ ਰਹੇ ਨੇ।‘ਆਪਣੀ ਭਾਸ਼ਾ ਦਾ ਖਿਆਲ ਰੱਖਣ ਸੀਐੱਮ’
ਰਾਜਪਾਲ ਨੇ ਕਿਹਾ ਕਿ ਜੇਕਰ ਸਦਨ ਦੇ ਬਾਹਰ ਮੇਰੇ ਖਿਲਾਫ ਅਜਿਹੀ ਟਿੱਪਣੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਖਿਲਾਫ ਆਈਪੀਸੀ ਦੀ ਧਾਰਾ 124 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ। ਪੁਰੋਹਿਤ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਮਾਨ ‘ਤੇ ਰਾਜਪਾਲ ‘ਤੇ ਦਬਾਅ ਬਣਾਉਣ ਜਾਂ ਡਰਾਉਣ ਦੀ ਕੋਸ਼ਿਸ਼ ਕਰਨ ਲਈ ਵੀ ਮੁਕੱਦਮਾ ਚਲਾਇਆ ਜਾ ਸਕਦਾ ਹੈ। ਪੁਰੋਹਿਤ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਭਾਸ਼ਾ ਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਕਾਰਨ ਗਾਲੀ-ਗਲੋਚ ਨਹੀਂ ਕਰ ਸਕਦੇ। ਗਵਰਨਰ ਕੋਲ ਬਹੁਤ ਸਾਰੀਆਂ ਸ਼ਕਤੀਆਂ ਹੁੰਦੀਆਂ ਹਨ। ਜੇਕਰ ਮੈਂ ਚਾਹਾਂ ਤਾਂ ਮੁੱਖ ਮੰਤਰੀ ਦੀ ਹਰ ਗਲਤ ਟਿੱਪਣੀ ਦਾ ਜਵਾਬ ਦੇ ਸਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਾਂਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
