ਪੰਜਾਬ ਦੇ 50 ਸਕੂਲਾਂ ਦੇ ਹੈਡਮਾਸਟਰ ਵਿਸ਼ੇਸ਼ ਟ੍ਰੇਨਿੰਗ ਲਈ ਜਾਣਗੇ IIM ਆਹਿਮਦਾਬਾਦ, ਸੀਐੱਮ ਕਰਨਗੇ ਰਵਾਨਾ
ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਲਾਗਾਤਾਰ ਉੱਚਾ ਚੁੱਕਣ ਦਾ ਉਪਰਾਲਾ ਕਰ ਰਹੀ ਹੈ। ਪਹਿਲਾਂ ਪੰਜਾਬ ਸਰਕਾਰ ਨੇ 138 ਪ੍ਰਿੰਸੀਪਲਾਂ ਨੂੰ ਅਕਾਦਮੀ ਟ੍ਰੇਨਿੰਗ ਲਈ ਭੇਜਿਆ ਸੀ ਤੇ ਹੁਣ ਮੁੜ ਸੂਬੇ ਦੇ ਕਰੀਬ 50 ਸਕੂਲਾਂ ਦੇ ਹੈਡਮਾਸਟਰ IIM ਆਹਿਮਦਾਬਾਦ ਜਾਣਗੇ ਜਿੱਥੇ ਉਨ੍ਹਾਂ ਨੂੰ ਮੈਨੇਜਮੈਂਟ ਦੇ ਫੰਡੇ ਸਿਖਾਏ ਜਾਣਗੇ।
ਪੰਜਾਬ ਨਿਊਜ। ਸਰਕਾਰੀ ਸਕੂਲਾਂ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦਾ ਕੰਮ ਪੰਜਾਬ ਸਰਕਾਰ (Punjab Govt) ਵੱਲੋਂ ਬਾ-ਦਸਤੂਰ ਜਾਰੀ ਹੈ। ਤੇ ਹੁਣ ਪੰਜਾਬ ਸਰਕਾਰ ਸੂਬੇ ਦੇ ਸਕੂਲ ਮੁਖੀਆਂ ਨੂੰ ਵਿਸ਼ੇਸ਼ ਸਿਖਲਾਈ ਲਈ ਆਈਆਈਐਮ ਅਹਿਮਦਾਬਾਦ ਵਿੱਚ ਭੇਜੇਗੀ। CM ਭਗਵੰਤ ਮਾਨ ਅੱਜ ਮੋਹਾਲੀ ਤੋਂ 50 ਸਕੂਲ ਹੈੱਡਮਾਸਟਰਾਂ ਦੇ ਪਹਿਲੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।
ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਆਈਆਈਐਮ (IIM) ਅਹਿਮਦਾਬਾਦ ਪ੍ਰਬੰਧਨ ਸਿਖਲਾਈ ਲਈ ਵਿਸ਼ਵ ਪ੍ਰਸਿੱਧ ਹੈ। ਇਸੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ। ਪਹਿਲਾ ਜੱਥਾ ਅੱਜ ਰਵਾਨਾ ਕੀਤਾ ਜਾਵੇਗਾ। ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਸਿੰਗਾਪੁਰ ਦੀ ਮਸ਼ਹੂਰ ਪ੍ਰਿੰਸੀਪਲ ਅਕੈਡਮੀ ਤੋਂ 138 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਸੀ।


