ਪੰਜਾਬ ਦੇ 50 ਸਕੂਲਾਂ ਦੇ ਹੈਡਮਾਸਟਰ ਵਿਸ਼ੇਸ਼ ਟ੍ਰੇਨਿੰਗ ਲਈ ਜਾਣਗੇ IIM ਆਹਿਮਦਾਬਾਦ, ਸੀਐੱਮ ਕਰਨਗੇ ਰਵਾਨਾ
ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਲਾਗਾਤਾਰ ਉੱਚਾ ਚੁੱਕਣ ਦਾ ਉਪਰਾਲਾ ਕਰ ਰਹੀ ਹੈ। ਪਹਿਲਾਂ ਪੰਜਾਬ ਸਰਕਾਰ ਨੇ 138 ਪ੍ਰਿੰਸੀਪਲਾਂ ਨੂੰ ਅਕਾਦਮੀ ਟ੍ਰੇਨਿੰਗ ਲਈ ਭੇਜਿਆ ਸੀ ਤੇ ਹੁਣ ਮੁੜ ਸੂਬੇ ਦੇ ਕਰੀਬ 50 ਸਕੂਲਾਂ ਦੇ ਹੈਡਮਾਸਟਰ IIM ਆਹਿਮਦਾਬਾਦ ਜਾਣਗੇ ਜਿੱਥੇ ਉਨ੍ਹਾਂ ਨੂੰ ਮੈਨੇਜਮੈਂਟ ਦੇ ਫੰਡੇ ਸਿਖਾਏ ਜਾਣਗੇ।
ਸਿੰਗਾਪੁਰ ਵੀ ਭੇਜੇ ਸਨ ਪ੍ਰਿੰਸੀਪਲ
ਪਿਛਲੇ ਹਫ਼ਤੇ ਪੰਜਾਬ ਸਰਕਾਰ (Punjab Govt) ਨੇ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀ ਮਸ਼ਹੂਰ ਪ੍ਰਿੰਸੀਪਲ ਦੀ ਅਕੈਡਮੀ ਵਿੱਚ ਪੜ੍ਹਾਉਣ ਅਤੇ ਪ੍ਰਬੰਧ ਕਰਨ ਦਾ ਤਰੀਕਾ ਸਿਖਾਉਣ ਲਈ ਭੇਜਿਆ ਸੀ। ਇਸ ਕੜੀ ਵਿੱਚ, 36 ਪ੍ਰਿੰਸੀਪਲਾਂ ਦੇ 2 ਬੈਚ 72 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਭੇਜੇ ਗਏ ਸਨ। ਉਨ੍ਹਾਂ ਦੀ ਸਿਖਲਾਈ ਦੀ ਸਮਾਂ ਸੀਮਾ 24 ਜੁਲਾਈ ਤੋਂ 28 ਜੁਲਾਈ ਤੱਕ ਸੀ। ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਚਾਹੇ ਉਹ ਪੜ੍ਹਾਉਣ ਦੇ ਨਵੇਂ ਤਰੀਕੇ ਹਨ ਜਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਦਰਯਾਨ-3 ਦੀ ਲਾਈਵ ਲਾਂਚਿੰਗ ਦਿਖਾਉਣ ਲਈ ਇਸਰੋ ਲੈ ਕੇ ਜਾਣਾ, ਵੋਕੇਸ਼ਨਲ ਕੈਂਪ ਲਗਾਉਣਾ ਜਾਂ ਵਿਹਲੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਹੋਰ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ। ਇਸ ਨਾਲ ਸਿੱਖਿਆ ਦੇ ਪੱਧਰ ਵਿੱਚ ਮਜਬੂਤੀ ਆਵੇਗੀ। ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਬਹੁਤ ਅੱਗੇ ਜਾ ਸਕਣਗੇ।ਸਿੱਖਿਆ ‘ਚ ਸੁਧਾਰ ਕਰਨ ਦਾ ਯਤਨ
ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕਰਨ ਲਈ ਤਿਆਰ ਹੈ। ਸਕੂਲ ਆਫ਼ ਐਮੀਨੈਂਸ ਵਿੱਚ ਵੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਸ਼ੁਰੂ ਕਰਨ ਦੀ ਗੱਲ ਕਹੀ, ਜਿਸ ਦੇ ਸਾਕਾਰਾਤਮਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਸਮੇਂ ਦੇ ਨਾਲ ਤੁਰਨਾ ਪੈਂਦਾ ਹੈ, ਸਿੱਖਿਆ ਦੇ ਢੰਗ-ਤਰੀਕੇ ਬਦਲਦੇ ਰਹਿੰਦੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
