ਸਿਹਤ ਮੰਤਰੀ ਬਲਬੀਰ ਸਿੰਘ ਨੇ ਕੀਤਾ ਮੁਹਾਲੀ ਦੇ ਕਈ ਹਸਪਤਾਲਾਂ ਦਾ ਦੌਰਾ, ਸਹੁਲਤਾਂ ਦਾ ਲਿਆ ਜਾਇਜ਼ਾ
ਡਾ. ਬਲਬੀਰ ਸਿੰਘ ਨੇ ਹਸਪਤਾਲਾਂ ਵਿੱਚ ਮੌਜੂਦ ਮਰੀਜ਼ਾਂ ਅਤੇ ਆਮ ਲੋਕਾਂ ਤੋਂ ਸਿੱਧਾ ਫੀਡਬੈਕ ਲਿਆ। ਉਨ੍ਹਾਂ ਨੇ ਓਪੀਡੀ ਸਲਿੱਪਾਂ ਲੈਣ ਵਾਲੇ ਲੋਕਾਂ ਤੋਂ ਕਤਾਰਾਂ ਵਿੱਚ ਲੱਗਣ ਵਾਲੇ ਸਮੇਂ ਅਤੇ ਸਿਹਤ ਸਹੂਲਤਾਂ ਦੀ ਸਥਿਤੀ ਬਾਰੇ ਪੁੱਛਗਿੱਛ ਕੀਤੀ।

Health Minister Balbir Singh: ਸਿਹਤ ਮੰਤਰੀ ਬਲਬੀਰ ਸਿੰਘ ਨੇ ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ, ਲਾਲਡੂ ਅਤੇ ਜ਼ੀਰਕਪੁਰ ਦੇ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਜਲਦੀ ਹੀ 1,000 ਨਵੇਂ ਡਾਕਟਰਾਂ ਦੀ ਭਰਤੀ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਨਾਲ ਸਿਹਤ ਸੇਵਾਵਾਂ ਮਜ਼ਬੂਤ ਹੋਣਗੀਆਂ।
ਡਾ. ਬਲਬੀਰ ਸਿੰਘ ਨੇ ਹਸਪਤਾਲਾਂ ਵਿੱਚ ਮੌਜੂਦ ਮਰੀਜ਼ਾਂ ਅਤੇ ਆਮ ਲੋਕਾਂ ਤੋਂ ਸਿੱਧਾ ਫੀਡਬੈਕ ਲਿਆ। ਉਨ੍ਹਾਂ ਨੇ ਓਪੀਡੀ ਸਲਿੱਪਾਂ ਲੈਣ ਵਾਲੇ ਲੋਕਾਂ ਤੋਂ ਕਤਾਰਾਂ ਵਿੱਚ ਲੱਗਣ ਵਾਲੇ ਸਮੇਂ ਅਤੇ ਸਿਹਤ ਸਹੂਲਤਾਂ ਦੀ ਸਥਿਤੀ ਬਾਰੇ ਪੁੱਛਗਿੱਛ ਕੀਤੀ।
ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਲੈਬ ਟੈਸਟ ਅਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸੀਐਚਸੀ ਅਤੇ ਐਸਡੀਐਮ ਵਿੱਚ ਮੈਡੀਸਨ, ਸਰਜਰੀ, ਗਾਇਨੀਕੋਲੋਜੀ ਅਤੇ ਬੱਚਿਆਂ ਦੇ ਡਾਕਟਰ ਤਾਇਨਾਤ ਹਨ। ਇਸ ਦੇ ਨਾਲ ਹੀ, ਅੱਖਾਂ ਦੇ ਮਾਹਿਰ, ਈਐਨਟੀ ਅਤੇ ਚਮੜੀ ਦੇ ਮਾਹਿਰਾਂ ਨੂੰ ਹਫਤਾਵਾਰੀ ਰੋਸਟਰ ਦੇ ਆਧਾਰ ‘ਤੇ ਉਪਲਬਧ ਕਰਵਾਇਆ ਜਾਵੇਗਾ।
ਮੰਤਰੀ ਨੇ ਕਿਹਾ- ਵਾਧੂ ਸਟਾਫ਼ ਦੀ ਲੋੜ
ਲਾਲਡੂ ਵਿਖੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਵਧੀਆ ਬੁਨਿਆਦੀ ਢਾਂਚਾ ਹੈ ਪਰ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਵਾਧੂ ਸਟਾਫ਼ ਦੀ ਲੋੜ ਹੈ, ਜਿਸ ‘ਤੇ ਕਾਰਵਾਈ ਕੀਤੀ ਜਾਵੇਗੀ। ਡੇਰਾਬੱਸੀ ਵਿੱਚ ਸਟਾਫ਼ ਦੀ ਕੋਈ ਕਮੀ ਨਹੀਂ ਹੈ, ਪਰ ਇਮਾਰਤ ਵਿੱਚ ਜਗ੍ਹਾ ਘੱਟ ਹੈ, ਜਿਸ ਬਾਰੇ ਜਲਦੀ ਹੀ ਫੈਸਲਾ ਲਿਆ ਜਾਵੇਗਾ। ਜ਼ੀਰਕਪੁਰ ਹਸਪਤਾਲ ਵਿਖੇ, ਉਨ੍ਹਾਂ ਨੇ ਲੈਪ੍ਰੋਸਕੋਪਿਕ ਸਰਜਰੀ ਸਮੇਤ ਹੋਰ ਡਾਕਟਰੀ ਸੇਵਾਵਾਂ ਦਾ ਜਾਇਜ਼ਾ ਲਿਆ।
ਨਰਸਿੰਗ ਸਟਾਫ ਦੀ ਘਾਟ ਬਾਰੇ ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਕੰਮ ਕਰ ਰਹੀ ਹੈ।