ਮੰਤਰੀ ਬਲਬੀਰ ਸਿੰਘ ਦੀ ਮਾਤਾ ਦਾ ਹੋਇਆ ਦੇਹਾਂਤ, CM ਮਾਨ ਨੇ ਜਤਾਇਆ ਦੁੱਖ

shailesh-kumar-shaheed-bhagat-singh-nagar
Updated On: 

08 Mar 2025 19:47 PM

ਮਾਤਾ ਜੀ ਦੀ ਮੌਤ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਭੌਰਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਪੂਰੇ ਰੀਤੀ-ਰਿਵਾਜਾਂ ਨਾਲ ਕੀਤਾ ਜਾਵੇਗਾ।

ਮੰਤਰੀ ਬਲਬੀਰ ਸਿੰਘ ਦੀ ਮਾਤਾ ਦਾ ਹੋਇਆ ਦੇਹਾਂਤ, CM ਮਾਨ ਨੇ ਜਤਾਇਆ ਦੁੱਖ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ

Follow Us On

Dr Balbir Singh mother Death: ਪੰਜਾਬ ਕੈਬਨਿਟ ‘ਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ 92 ਸਾਲਾ ਮਾਂ ਦਲਜੀਤ ਕੌਰ ਦਾ ਅੱਜ ਦੇਹਾਂਤ ਹੋਇਆ ਹੈ। ਪਰਿਵਾਰ ਨੇ ਦੁਖਦਾਈ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਸ ਨੂੰ ਕੋਈ ਗੰਭੀਰ ਡਾਕਟਰੀ ਸਥਿਤੀ ਨਹੀਂ ਸੀ, ਪਰ ਲੰਬੇ ਸਮੇਂ ਤੱਕ ਉਮਰ ਨਾਲ ਸਬੰਧਤ ਬਿਮਾਰੀਆਂ ਤੋਂ ਜੂਝ ਰਹੇ ਸਨ। ਅੱਜ ਚੰਡੀਗੜ੍ਹ ਵਿਖੇ ਉਨ੍ਹਾਂ ਆਖਰੀ ਸਾਹ ਲਿਆ।

ਡਾਕਟਰ ਬਲਵੀਰ ਸਿੰਘ ਨੇ ਆਪਣੀ ਮਾਤਾ ਦਾ ਅੰਤਿਮ ਸੰਸਕਾਰ ਆਪਣੇ ਜੱਦੀ ਪਿੰਡ ਭੌਨੜਾ, ਜ਼ਿਲ੍ਹਾ ਨਵਾਂਸ਼ਹਿਰ ਵਿੱਚ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਹੰਝੂਆਂ ਭਰੀਆਂ ਅੱਖਾਂ ਨਾਲ ਕੀਤਾ। ਇਸ ਮੌਕੇ ਬੰਗਾ ਦੇ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ, ਨਵਾਂਸ਼ਹਿਰ ਦੇ ਵਿਧਾਇਕ ਨਛੱਤਰ ਪਾਲ, ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ, ਸਾਬਕਾ ਵਿਧਾਇਕ ਗੁਰ ਇਕਬਾਲ ਕੌਰ, ਸਤਨਾਮ ਜਲਵਾਹਾ ਚੇਅਰਮੈਨ ਅਤੇ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਲੋਕਾਂ ਨੇ ਮਾਤਾ ਦਲਜੀਤ ਕੌਰ ਨੂੰ ਹੰਝੂਆਂ ਭਰੀਆਂ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।

ਮਾਤਾ ਜੀ ਦੀ ਮੌਤ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਭੌਰਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ‘ਚ ਪੂਰੇ ਰੀਤੀ-ਰਿਵਾਜਾਂ ਨਾਲ ਕੀਤਾ ਜਾਵੇਗਾ।

ਮੰਤਰੀ ਬਲਬੀਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ

ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮਾਤਾ ਦੇ ਦੇਹਾਂਤ ਨਾਲ ਰਾਜਨੀਤਿਕ, ਸਮਾਜਿਕ ਅਤੇ ਪ੍ਰਸ਼ਾਸਨਿਕ ਹਲਕਿਆਂ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਆਗੂਆਂ ਤੇ ਅਧਿਕਾਰੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਨਾਲ ਹੀ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਹੈ।