Mohalla Clinic: ‘ਛੇਤੀ ਹੀ 142 ਹੋਰ ਨਵੇਂ ਕਲੀਨਿਕ ਜਨਤਾ ਨੂੰ ਹੋਣਗੇ ਸਮਰਪਿਤ’

sunil-lakha-hoshiarpur
Updated On: 

14 Mar 2023 13:14 PM

Health Minister ਨੇ ਕਿਹਾ ਕਿ ਸਿਹਤ ਵਿਭਾਗ ਵਿਚ ਵੱਧ ਤੋਂ ਵੱਧ ਭਰਤੀ ਕੀਤੀ ਜਾ ਰਹੀ ਹੈ ਅਤੇ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਆਈਐਮਏ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ।

Mohalla Clinic: ਛੇਤੀ ਹੀ 142 ਹੋਰ ਨਵੇਂ ਕਲੀਨਿਕ ਜਨਤਾ ਨੂੰ ਹੋਣਗੇ ਸਮਰਪਿਤ

Mohalla Clinic: 'ਛੇਤੀ ਹੀ 142 ਹੋਰ ਨਵੇਂ ਕਲੀਨਿਕ ਜਨਤਾ ਨੂੰ ਹੋਣਗੇ ਸਮਰਪਿਤ'।

Follow Us On
ਹੁਸ਼ਿਆਰਪੁਰ ਨਿਊਜ: ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਤੇ ਚੋਣਾਂ ਮਾਮਲੇ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਸੂਬੇ ਵਿਚ ਸਿਹਤ ਸੇਵਾਵਾਂ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਗਿਆ ਹੈ ਅਤੇ ਹੁਣ ਸਬ-ਡਵੀਜ਼ਨ ਤੇ ਜ਼ਿਲ੍ਹਾ ਹਸਪਤਾਲਾਂ ਵਿਚ ਵੱਧ ਤੋਂ ਵੱਧ ਸੁਵਿਧਾਵਾਂ ਦੇ ਕੇ ਇਥੇ ਵੀ ਸਿਹਤ ਸੇਵਾਵਾਂ ਨੂੰ ਮਬੂਤ ਕੀਤਾ ਜਾਵੇਗਾ। ਜ਼ਿਲ੍ਹੇ ਵਿਚ ਪਹਿਲੀ ਵਾਰ ਆਉਣ ਤੇ ਸਿਹਤ ਮੰਤਰੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਐਸਡੀਐਮ ਪ੍ਰੀਤਇੰਦਰ ਸਿੰਘ ਬੈਂਸ, ਡੀਐਸਪੀ ਦਲਜੀਤ ਸਿੰਘ ਖੱਖ ਵੀ ਮੌਜੂਦ ਸਨ।

ਛੇਤੀ ਹੀ 142 ਹੋਰ ਕਲੀਨਿਕ ਖੋਲੇ ਜਾਣਗੇ- ਬਲਬੀਰ ਸਿੰਘ

ਸਿਹਤ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕ ਹਿਤੈਸ਼ੀ ਬਜਟ ਪੇਸ਼ ਕੀਤਾ ਹੈ, ਜਿਸ ਦਾ ਹਰੇਕ ਵਰਗ ਨੂੰ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਪੰਜਾਬ ਵਿਚ ਹੁਣ ਤੱਕ 504 ਆਮ ਆਦਮੀ ਕਲੀਨਿਕ ਸਥਾਪਿਤ ਕਰ ਦਿੱਤੇ ਗਏ ਹਨ ਅਤੇ ਮਾਰਚ ਦੇ ਅਖੀਰ ਤੱਕ 142 ਹੋਰ ਆਮ ਆਦਮੀ ਕਲੀਨਿਕ ਖੋਲੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਕਾਫ਼ੀ ਲਾਭ ਪਹੁੰਚਿਆ ਹੈ, ਕਿਉਂਕਿ ਇਥੇ ਮੁਢਲੀ ਜਾਂਚ ਤੋਂ ਇਲਾਵਾ ਲੈਬ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

ਲਾਗੂ ਹੋਣ ਜਾ ਰਹੀ ਹੈ ਫਰਿਸ਼ਤਾ ਸਕੀਮ – ਬਲਬੀਰ ਸਿੰਘ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਫਰਿਸ਼ਤਾ ਸਕੀਮ ਪੰਜਾਬ ਵਿਚ ਲਾਗੂ ਹੋਣ ਜਾ ਰਹੀ ਹੈ, ਜਿਸ ਤਹਿਤ ਪੰਜਾਬ ਦਾ ਜਾਂ ਪੰਜਾਬ ਤੋਂ ਬਾਹਰ ਦਾ ਕੋਈ ਵੀ ਵਿਅਕਤੀ ਜੇਕਰ ਸੜਕ ਦੁਰਘਟਨਾ ਵਿਚ ਜ਼ਖ਼ਮੀ ਹੁੰਦਾ ਹੈ, ਤਾਂ ਜ਼ਖ਼ਮੀ ਵਿਅਕਤੀ ਨੂੰ ਨੇੜੇ ਦੇ ਹਸਪਤਾਲ ਵਿਚ ਪਹੁੰਚਾਉਣ ਵਾਲੇ ਨੂੰ ਪੰਜਾਬ ਸਰਕਾਰ ਫਰਿਸ਼ਤਾ ਮੰਨਦੇ ਹੋਏ ਉਸ ਨੂੰ 2000 ਰੁਪਏ ਸਨਮਾਨ ਰਾਸ਼ੀ ਦੇਵੇਗੀ ਅਤੇ ਉਸ ਕੋਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖ਼ਮੀ ਦਾ ਇਲਾਜ਼ ਮੁਫ਼ਤ ਕੀਤਾ ਜਾਵੇਗਾ, ਚਾਹੇ ਉਸ ਨੂੰ ਪ੍ਰਾਈਵੇਟ ਹਸਪਤਾਲ ਵਿਚ ਹੀ ਕਿਉਂ ਨਾ ਦਾਖਲ ਕਰਵਾਇਆ ਗਿਆ ਹੋਵੇ, ਸਾਰਾ ਇਲਾਜ ਦਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸੀਐਮ ਦੀ ਯੋਗਸ਼ਾਲਾ ਸ਼ੁਰੂ ਕੀਤੀ ਜਾਵੇਗੀ।

‘ਹਸਪਤਾਲਾਂ ਤੇ ਯੋਜਨਾਬੱਧ ਤਰੀਕੇ ਨਾਲ ਹੋ ਰਿਹਾ ਕੰਮ’

ਹਸਪਤਾਲਾਂ ਵਿਚ ਬੁਨਿਆਦੀ ਸੁਵਿਧਾਵਾਂ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਸਟਾਫ਼ ਦੀ ਕਮੀ ਨੂੰ ਦੂਰ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਉਣ ਲਈ ਰੈਸ਼ਨੇਲਾਈਜ਼ ਤੇ ਗੈਪ ਆਨਲਾਈਨ ਕਰਕੇ ਪੂਰੀ ਵਿਵਸਥਾ ਠੀਕ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਐਸਡੀਐਮ ਗੜ੍ਹਸ਼ੰਕਰ ਨੂੰ ਪਿੰਡ ਦੇ ਸਕੂਲ ਦੀ ਮੁਰੰਮਤ, ਪਿੰਡ ਦੇ ਸਿਹਤ ਸਬ-ਸੈਂਟਰ ਨੂੰ ਆਮ ਆਦਮੀ ਕਲੀਨਿਕ ਬਣਾਉਣ ਲਈ ਪ੍ਰਸਤਾਵ ਭੇਜਣ ਲਈ ਕਿਹਾ। ਉਨ੍ਹਾਂ ਪਿੰਡ ਦੀਆਂ ਹੋਰ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਦੌਰਾਨ ਪਿੰਡ ਵਾਸੀਆਂ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ