Petiton in HC : ਕੌਮੀ ਇਨਸਾਫ ਮੋਰਚੇ ਖਿਲਾਫ ਹਾਈ ਕੋਰਟ ਵਿੱਚ ਸੁਣਵਾਈ ਅੱਜ
ਬੀਤੀ ਫਰਵਰੀ ਨੂੰ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਚੰਡੀਗੜ੍ਹ ਕੂਚ ਸਮੇਂ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਚੜਪਾਂ ਹੋ ਗਈਆਂ। ਨੌਜਵਾਨਾਂ ਨੇ ਚੰਡੀਗੜ੍ਹ ਪੁਲਿਸ ਦੇ ਵਾਹਨ ਭੰਨ ਦਿੱਤੇ, ਕਈ ਪੁਲਿਸ ਮੁਲਾਜ਼ਮਾਂ ਸਮੇਤ ਬੀਬੀਆਂ ਜਖਮੀ ਹੋ ਗਈਆਂ।
ਚੰਡੀਗੜ੍ਹ ਨਿਊਜ : ਮੋਹਾਲੀ-ਚੰਡੀਗੜ੍ਹ ਬਾਰਡਰ ਚੇ ਬੀਤੇ ਕਈ ਦਿਨਾਂ ਤੋਂ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਜਾ ਰਹੇ ਧਰਨੇ ਖਿਲਾਫ ਅੱਜ ਪੰਜਾਬ ਹਰਿਆਣਆ ਹਾਈਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ।
ਕੌਮੀ ਇਨਸਾਫ ਮੋਰਚਾ ਖਿਲਾਫ ਪਟੀਸ਼ਨ ਤੇ ਸੁਣਵਾਈ
ਡਰਾਈਵ ਸੇਵ ਸੰਸਥਾ ਵੱਲੋਂ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ ਕਿ ਇਸ ਮੋਰਚੇ ਕਾਰਨ ਲੋਕਾਂ ਨੂੰ ਭਾਰੀ ਮੁਸ਼ਕੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਵੱਡੇ ਹਾਦਸਿਆਂ ਦਾ ਵੀ ਖਦਸ਼ਾ ਬਣਿਆ ਹੋਇਆ ਹੈ।ਡਰਾਈਵ ਸੇਵ ਸੰਸਥਾਂ ਵੱਲੋਂ ਪਾਈ ਗਈ ਇਸ ਪਟੀਸ਼ਨ ਤੇ ਪੰਜਾਬ ਹਰਿਆਣਾ ਹਾਈਕੋਰਟ ਥੋੜੀ ਦੇਵ ਵਿੱਚ ਹੀ ਸੁਣਵਾਈ ਕਰਨ ਜਾ ਰਹੀ ਹੈ।ਦੱਸ ਦੇਈਏ ਕਿ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਕੌਮੀ ਇੰਸਾਫ ਮੋਰਚਾ ਵਲੋਂ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਅੰਦੋਲਨ ਕੀਤਾ ਜਾ ਰਿਹਾ ਹੈ।
ਝੜਪ ਵਿਚ ਪੁਲਿਸ ਦੇ ਕਈ ਜਵਾਨ ਹੋਏ ਸਨ ਜ਼ਖਮੀ
ਜ਼ਿਕਰਯੋਗ ਹੈ ਕਿ ਧਰਨੇ ਦੌਰਾਨ ਬੀਤੀ ਫਰਵਰੀ ਨੂੰ ਚੰਡੀਗੜ੍ਹ ਕੂਚ ਸਮੇਂ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਚੜਪਾਂ ਹੋ ਗਈਆਂ ਸਨ। ਨੌਜਵਾਨਾਂ ਨੇ ਚੰਡੀਗੜ੍ਹ ਪੁਲਿਸ ਦੇ ਵਾਹਨ ਭੰਨ ਦਿੱਤੇ, ਕਈ ਪੁਲਿਸ ਮੁਲਾਜ਼ਮਾਂ ਸਮੇਤ ਬੀਬੀਆਂ ਜਖਮੀ ਹੋ ਗਈਆਂ ਸਨ।ਮੋਰਚੇ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲੋਂ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ 100 ਲੋਕਾਂ ਦੇ ਜਥੇ ਨੇ ਚੰਡੀਗੜ੍ਹ ਵਿੱਚ ਸ਼ਾਮਿਲ ਹੋਣ ਦੀ ਕੋਸ਼ਿਸ਼ ਕੀਤੀ ਗਈ। ਪ੍ਰਦਰਸ਼ਨਕਾਰੀ ਅੱਗੇ ਵਧਣ ਲਈ ਬਜਿੱਦ ਸਨ ਪਰ ਜਿਉਂ ਹੀ ਪ੍ਰਦਰਸ਼ਨਕਾਰੀਆਂ ਨੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਪੁਲਿਸ ਨਾਲ ਟਕਰਾਅ ਹੋ ਗਿਆ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਕਾਰੀਆਂ ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਝੜਪ ਦੌਰਾਨ ਕਈ ਪੁਲਿਸ ਮੁਲਾਜ਼ਮਾਂ ਤੇ ਪ੍ਰਦਰਸ਼ਨਕਾਰੀਆਂ ਦੇ ਸੱਟਾਂ ਵੀ ਲੱਗੀਆਂ ਸਨ ਅਤੇ ਪੁਲਿਸ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ