ਕੈਪਟਨ ਦੇ ਸਾਬਕਾ ਸਲਾਹਕਾਰ ਦੀ ਜ਼ਮਾਨਤ ‘ਤੇ HC ‘ਚ ਸੁਣਵਾਈ ਅੱਜ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
ਵਿਜੀਲੈਂਸ ਜਾਂਚ ਟੀਮ ਨੇ ਚਹਿਲ ਤੋਂ ਪਿਛਲੇ 6 ਸਾਲਾਂ ਵਿੱਚ ਬਣਾਈਆਂ ਜਾਇਦਾਦਾਂ ਦਾ ਰਿਕਾਰਡ ਮੰਗਿਆ ਹੈ। ਵਿਜੀਲੈਂਸ ਨੇ ਚਹਿਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ 10 ਵਾਰ ਨੋਟਿਸ ਜਾਰੀ ਕੀਤੇ ਹਨ ਪਰ ਉਨ੍ਹਾਂ ਨੇ ਕਿਸੇ ਵੀ ਨੋਟਿਸ ਦਾ ਜਵਾਬ ਨਹੀਂ ਦਿੱਤਾ। ਤੇ ਹੁਣ ਚਾਹਲ ਨੇ ਆਪਣੀ ਜ਼ਮਾਨਤ ਲਈ ਹਾਈਕੋਰਟ ਵਿੱਚ ਜਿਹੜੀ ਅਰਜ਼ੀ ਲਗਾਈ ਹੈ ਉਸਤੇ ਅੱਜ ਸੁਣਵਾਈ ਹੈ।
ਪੰਜਾਬ ਨਿਊਜ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਣੀ ਹੈ। ਚਾਹਲ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹਨ। ਇਸ ਦੇ ਨਾਲ ਹੀ ਚਾਹਲ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਦੀ ਜਾਂਚ ਵਿੱਚ ਵੀ ਹਿੱਸਾ ਨਹੀਂ ਲਿਆ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਚਾਹਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ।
ਵਿਜੀਲੈਂਸ ਜਾਂਚ ਟੀਮ ਨੇ ਚਹਿਲ ਤੋਂ ਪਿਛਲੇ 6 ਸਾਲਾਂ ਵਿੱਚ ਬਣਾਈਆਂ ਜਾਇਦਾਦਾਂ ਦਾ ਰਿਕਾਰਡ ਮੰਗਿਆ ਹੈ। ਵਿਜੀਲੈਂਸ ਨੇ ਚਹਿਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ 10 ਵਾਰ ਨੋਟਿਸ ਜਾਰੀ ਕੀਤੇ ਹਨ ਪਰ ਉਨ੍ਹਾਂ ਨੇ ਕਿਸੇ ਵੀ ਨੋਟਿਸ ਦਾ ਜਵਾਬ ਨਹੀਂ ਦਿੱਤਾ। ਹਾਲਾਂਕਿ, ਇੱਕ ਵਾਰ ਪਟਿਆਲਾ ਵਿੱਚ ਐਸਐਸਪੀ ਵਿਜੀਲੈਂਸ ਦੇ ਸਾਹਮਣੇ ਆਉਣ ਸਮੇਂ ਚਾਹਲ ਦੀ ਫੋਟੋ ਜ਼ਰੂਰ ਚਰਚਾ ਦਾ ਵਿਸ਼ਾ ਬਣ ਗਈ ਸੀ।


