AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਮਾਨਸਾ ਵਿੱਚ ਮੂਸੇਵਾਲਾ ਕੇਸ ਦੀ ਸੁਣਵਾਈ ਮੁਲਤਵੀ, ਸਿਹਤ ਠੀਕ ਨਾ ਹੋਣ ਕਾਰਨ ਅਦਾਲਤ ਨਹੀਂ ਪਹੁੰਚੇ ਪਿਤਾ ਬਲਕੌਰ ਸਿੰਘ

Sidhu Moosewala case update : ਮਾਨਸਾ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ ਵਿੱਚ ਸ਼ੁਕਰਵਾਰ ਨੂੰ ਗਵਾਹੀ ਟਲ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਸਿਟੀ ਵਨ ਪੁਲਿਸ ਸਟੇਸ਼ਨ ਦੇ ਤਤਕਾਲੀ ਇੰਚਾਰਜ ਅੰਗਰੇਜ਼ ਸਿੰਘ ਸਿਹਤ ਠੀਕ ਨਾ ਹੋਣ ਕਾਰਨ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਹੁਣ ਅਦਾਲਤ ਨੇ ਸਮਨ ਜਾਰੀ ਕਰ ਅਗਲੀ ਸੁਣਵਾਈ ਤੇ ਹਾਜ਼ਰ ਹੋਣ ਦੇ ਹੁੱਕਮ ਦਿੱਤੇ ਹਨ।

ਮਾਨਸਾ ਵਿੱਚ ਮੂਸੇਵਾਲਾ ਕੇਸ ਦੀ ਸੁਣਵਾਈ ਮੁਲਤਵੀ,  ਸਿਹਤ ਠੀਕ ਨਾ ਹੋਣ ਕਾਰਨ ਅਦਾਲਤ ਨਹੀਂ ਪਹੁੰਚੇ ਪਿਤਾ ਬਲਕੌਰ ਸਿੰਘ
tv9-punjabi
| Updated On: 02 May 2025 18:34 PM IST
Share

Sidhu Moosewala case update : ਮਾਨਸਾ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ ਵਿੱਚ ਸ਼ੁਕਰਵਾਰ ਨੂੰ ਗਵਾਹੀ ਟਲ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਸਿਟੀ ਵਨ ਪੁਲਿਸ ਸਟੇਸ਼ਨ ਦੇ ਤਤਕਾਲੀ ਇੰਚਾਰਜ ਅੰਗਰੇਜ਼ ਸਿੰਘ ਨੂੰ ਪੇਸ਼ ਹੋਣਾ ਸੀ। ਦੋਵੇਂ ਸਿਹਤ ਠੀਕ ਨਾ ਹੋਣ ਕਾਰਨ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ। ਇਸ ਲਈ ਇਸ ਮਾਮਲੇ ਦੀ ਅਗਲੀ ਸੁਣਵਾਈ 23 ਮਈ ਨੂੰ ਹੋਵੇਗੀ।

ਮਿਲੀ ਜਾਣਕਾਰੀ ਮੁਤਾਬਕ ਤੀਸਰਾ ਗਵਾਹ ਸੁਖਪਾਲ ਸਿੰਘ ਵੀ ਅਦਾਲਤ ਵਿੱਚ ਪੇਸ਼ ਨਹੀ ਹੋਇਆ। ਅਦਾਲਤ ਨੇ ਹੁਣ ਤਿੰਨੋਂ ਗਵਾਹਾਂ ਨੂੰ 23 ਮਈ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ, 29 ਮਈ, 2022 ਨੂੰ ਘਟਨਾ ਸਮੇਂ ਮੂਸੇਵਾਲਾ ਨਾਲ ਕਾਰ ਵਿੱਚ ਮੌਜੂਦ ਉਸਦੇ ਦੋ ਦੋਸਤਾਂ ਦੀ ਗਵਾਹੀ ਹੋ ਚੁੱਕੀ ਹੈ।

ਅਦਾਲਤ ਨੇ ਸੰਮਨ ਕੀਤੇ ਜਾਰੀ

ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਅਦਾਲਤ ਵਿੱਚ ਗਵਾਹੀ ਦਿੱਤੀ ਹੈ ਕਿ ਉਹਨਾਂ ਨੇ ਗੋਲੀ ਚਲਾਉਣ ਵਾਲਿਆਂ ਦੀ ਪਛਾਣ ਕਰ ਲਈ ਹੈ। ਉਨ੍ਹਾਂ ਨੇ ਕਤਲ ਵਿੱਚ ਵਰਤੇ ਗਏ ਵਾਹਨਾਂ ਅਤੇ ਹਥਿਆਰਾਂ ਦੀ ਵੀ ਪਛਾਣ ਕਰ ਲਈ ਹੈ। ਹੁਣ ਬਲਕਾਰ ਸਿੰਘ, ਅੰਗਰੇਜ਼ ਸਿੰਘ ਅਤੇ ਸੁਖਪਾਲ ਸਿੰਘ ਦੀ ਗਵਾਹੀ 23 ਮਈ ਨੂੰ ਹੋਵੇਗੀ। ਅਦਾਲਤ ਨੇ ਇਸ ਲਈ ਸੰਮਨ ਜਾਰੀ ਕੀਤੇ ਹਨ।

ਬੀਤੇ ਦਿਨ ਅਦਾਲਤ ਨੇ ਸੁਣਾਇਆ ਸੀ ਵੱਡਾ ਫੈਸਲਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਦਾਲਤ ਨੇ ਬੀਤੀ ਦਿਨੀਂ ਇੱਕ ਵੱਡਾ ਫੈਸਲਾ ਸੁਣਾਇਆ ਸੀ। ਪੰਜਾਬ ਦੀ ਮਾਨਸਾ ਜ਼ਿਲ੍ਹਾ ਅਦਾਲਤ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਇੱਕ ਗੈਂਗਸਟਰ ਅਤੇ ਇੱਕ ਬਰਖਾਸਤ ਪੁਲਿਸ ਅਧਿਕਾਰੀ ਨੂੰ ਸਜ਼ਾ ਸੁਣਾਈ ਹੈ ਅਤੇ ਜੁਰਮਾਨਾ ਵੀ ਲਗਾਇਆ ਸੀ।

ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਦੋ ਸਾਲ ਦੀ ਕੈਦ ਅਤੇ ਦੋ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਅਤੇ ਸੀਆਈਏ ਸਟਾਫ ਦੇ ਬਰਖਾਸਤ ਇੰਚਾਰਜ ਪ੍ਰੀਤਪਾਲ ਸਿੰਘ ਨੂੰ ਇੱਕ ਸਾਲ 11 ਮਹੀਨੇ ਦੀ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਇਸ ਦੇ ਨਾਲ ਹੀ ਅੱਠ ਆਰੋਪੀਆਂ ਨੂੰ ਬਰੀ ਕਰ ਦਿੱਤਾ ਗਿਆ ਸੀ।

Follow Us
ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਭਾਰਤ ਅਲ ਨੀਨੋ ਦਾ ਖ਼ਤਰਾ,  ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ...
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ
ਪ੍ਰੀ ਮਾਨਸੂਨ ਦੀ ਬਾਰਿਸ਼ ਨੇ ਡੋਡਾ 'ਚ ਮਚਾਇਆ ਕਹਿਰ, ਲੈਂਡ ਸਲਾਈਡ ਦੀਆਂ ਡਰਾਉਣ ਵਾਲੀਆਂ ਤਸਵੀਰਾਂ...
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ
India Weather Update: ਦੇਸ਼ ਭਰ ਵਿੱਚ ਬਦਲੇਗਾ ਮੌਸਮ, ਪੰਜਾਬ, ਹਰਿਆਣਾ ਅਤੇ ਦਿੱਲੀ-NCR ਸਮੇਤ ਕਈ ਰਾਜਾਂ ਵਿੱਚ ਗਰਮੀ ਤੋਂ ਮਿਲੇਗੀ ਰਾਹਤ...
"ਛਾਲ ਮਾਰੋ, ਛਾਲ ਮਾਰੋ!"... ਦਿੱਲੀ ਮਾਲਵੀਆ ਨਗਰ ਅੱਗ ਹਾਦਸੇ ਦਾ ਦਿਲ ਦਹਿਲਾ ਦੇਣ ਵਾਲਾ ਵੀਡੀਓ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ
ਤੈਅ ਹੱਦ ਤੋਂ ਵੱਧ ਵਧਾਈ ਫੀਸ ਤਾਂ ਪ੍ਰਾਈਵੇਟ ਸਕੂਲਾਂ ਦੀ ਖੈਰ ਨਹੀਂ, ਪੰਜਾਬ ਸਰਕਾਰ ਨੇ ਕੱਸਿਆ ਸ਼ਿੰਕਜਾ...
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ
ਕੇਵਲ ਢਿੱਲੋਂ ਨੇ ਪੰਜਾਬ BJP ਪ੍ਰਧਾਨ ਦਾ ਸਾਂਭਿਆ ਅਹੁਦਾ, ਬਿੱਟੂ ਨੇ ਕਾਂਗਰਸ ਨੂੰ ਲਪੇਟਿਆ...
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ
ਦਿੱਲੀ ਦੇ ਰੈਸਟੋਰੈਂਟ ਵਿੱਚ ਲੱਗੀ ਅੱਗ ਨਾਲ 20 ਮੌਤਾਂ, ਕਈ ਝੁਲਸੇ...
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?
ਅੰਮ੍ਰਿਤਸਰ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਦਾ ਜ਼ਿੰਮੇਵਾਰ ਕੌਣ... ਸਕੂਲ ਜਾਂ ਸਿਸਟਮ?...
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ
CBSE Class 12 Re-evaluation 2026: CBSE ਦੇ OSM ਕਾਂਟ੍ਰੈਕਟ ਤੇ ਸਿੱਖਿਆ ਮੰਤਰਾਲੇ ਦੀ ਜਾਂਚ ਤੇਜ, ਉੱਠੇ ਗੰਭੀਰ ਸਵਾਲ...