Punjab Police ਦਾ ਹਾਈਕੋਰਟ ‘ਚ ਦਾਅਵਾ, ਅੰਮ੍ਰਿਤਪਾਲ ਅਜੇ ਵੀ ਪੁਲਿਸ ਗ੍ਰਿਫਤ ਤੋਂ ਬਾਹਰ
Amritpal Case in HC: ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਆਈਜੀ ਅਤੇ ਅੰਮ੍ਰਿਤਪਾਲ ਦੇ ਵਕੀਲਾਂ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਅੰਮ੍ਰਿਤਪਾਲ ਦੇ ਵਕੀਲ ਲਗਾਤਾਰ ਪੰਜਾਬ ਪੁਲਸ 'ਤੇ ਉਸ ਨੂੰ ਗੈਰ-ਕਾਨੂੰਨੀ ਹਿਰਾਸਤ 'ਚ ਰੱਖਣ ਦੇ ਦੋਸ਼ ਲਗਾ ਰਹੇ ਹਨ।

ਪੁਰਾਣੀ ਤਸਵੀਰ
ਚੰਡੀਗੜ੍ਹ ਨਿਊਜ: ਅਮ੍ਰਿਤਪਾਲ ਦੀ ਸੰਸਥਾ ਵਾਰਿਸ ਪੰਜਾਬ ਦੇ (Waris Punjab De) ਵੱਲੋਂ ਪੰਜਾਬ ਹਰਿਆਣਾ ਹਾਈਕੋਰਟ (Punjab Haryana Highcourt) ਵਿਚ ਪਾਈ ਗਈ ਹੈਬੀਅਸ ਕਾਰਪਸ ਪਟੀਸ਼ਨ ਅੱਜ ਮੁੜ ਸੁਣਵਾਈ ਹੋਈ ।ਅੰਮ੍ਰਿਤਪਾਲ ਸਿੰਘ ਦੇ ਕਾਨੂੰਨੀ ਸਲਾਹਕਾਰ ਅਤੇ ਕੇਸ ਦੇ ਪਟੀਸ਼ਨਰ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਰੱਖਿਆ ਗਿਆ ਹੈ। ਇਸ ਦਾਅਵੇ ਨੂੰ ਲੈ ਕੇ ਹਲਫਨਾਮਾ ਦਾਇਰ ਕਰਨ ਲਈ ਉਨ੍ਹਾਂ ਨੇ ਕੋਰਟ ਤੋਂ ਕੁਝ ਸਮਾਂ ਮੰਗਿਆ। ਉੱਧਰ, ਇਸ ਮਾਮਲੇ ‘ਚ ਪੰਜਾਬ ਪੁਲਿਸ ਨੇ ਹਾਈਕੋਰਟ ‘ਚ ਹਲਫਨਾਮਾ ਦੇ ਕੇ ਕਿਹਾ ਹੈ ਕਿ ਪੁਲਿਸ ਨੇ ਅਜੇ ਤੱਕ ਨਾ ਤਾਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਨਾ ਹੀ ਹਿਰਾਸਤ ‘ਚ ਲਿਆ ਹੈ।