ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਕਰੇਗੀ ਜਵਾਬ ਦਾਖਲ

Updated On: 

28 Aug 2024 11:06 AM

Amritpal Singh: ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ। ਅਦਾਲਤ 'ਚ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ NSA ਤਹਿਰ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ।

ਅੰਮ੍ਰਿਤਪਾਲ ਦੀ ਪਟੀਸ਼ਨ ਤੇ ਸੁਣਵਾਈ ਅੱਜ, ਕੇਂਦਰ-ਸੂਬਾ ਸਰਕਾਰ ਕਰੇਗੀ ਜਵਾਬ ਦਾਖਲ

ਅੰਮ੍ਰਿਤਪਾਲ ਸਿੰਘ

Follow Us On

Amritpal Singh: ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਜਿਸ ਦੀ ਅੱਜ ਫਿਰ ਸੁਣਵਾਈ ਹੋਣੀ ਹੈ। ਅੰਮ੍ਰਿਤਪਾਲ ਵੱਲੋਂ ਪਾਈ ਪਟੀਸ਼ਨ ‘ਚ ਸੰਸਦ ਮੈਂਬਰ ‘ਤੇ NSA ਲਗਾਉਣ ਨੂੰ ਗਲਤ ਕਿਹਾ ਗਿਆ ਹੈ। ਪਿਛਲੀ ਸੁਣਵਾਈ ‘ਚ ਅਦਾਲਤ ਨੇ ਇਸ ਮਾਮਲੇ ‘ਤੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਸੀ।

ਇਸ ਤੋਂ ਪਹਿਲਾਂ ਸ਼ੁਰੂ ਵਿੱਚ ਸਰਕਾਰੀ ਵਕੀਲ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਵਿੱਚ ਤਕਨੀਕੀ ਖਾਮੀਆਂ ਦਾ ਮੁੱਦਾ ਉਠਾਇਆ ਸੀ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਘਰ ਦਾ ਪਤਾ ਅਤੇ ਉਸਦੇ ਮਾਤਾ-ਪਿਤਾ ਦੀ ਉਮਰ ਗਲਤ ਸੀ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਸੋਧ ਕਰਨ ਲਈ ਸਮਾਂ ਮੰਗਿਆ ਸੀ।

ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ। ਅਦਾਲਤ ‘ਚ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ NSA ਤਹਿਰ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ।

ਉਹ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਅਤੇ ਲੋਕਾਂ ਤੋਂ ਦੂਰ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਉਸ ਦੀ ਜ਼ਿੰਦਗੀ ਤੇ ਆਜ਼ਾਦੀ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।

ਇਹ ਵੀ ਪੜ੍ਹੋ: ਲੁਧਿਆਣਾ ਦੇ ਗੁਰੂਘਰ ਚ ਸ਼ਰਾਬ ਪੀ ਕੇ ਦਾਖਲ ਹੋਏ ਸ਼ਖ਼ਸ ਨਾਲ ਕੁੱਟਮਾਰ, ਬੀਤੇ ਦਿਨ ਲੰਗਰ ਚ ਮੀਟ ਮਿਲਾਉਣ ਦੀ ਵਾਪਰੀ ਸੀ ਘਟਨਾ

ਖਡੂਰ ਸਾਹਿਬ ਤੋਂ ਜਿੱਤੀ ਸੀ ਚੋਣ

ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਕਰਕੇ ਸਾਰੀ ਕਾਰਵਾਈ ਦੇ ਨਾਲ-ਨਾਲ ਆਪਣੀ ਰੋਕੀ ਨਜ਼ਰਬੰਦੀ ਨੂੰ ਚੁਣੌਤੀ ਦਿੱਤੀ ਸੀ। ਅੰਮ੍ਰਿਤਪਾਲ ਨੂੰ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਉਸਨੇ 2024 ਦੀਆਂ ਲੋਕ ਸਭਾ ਚੋਣਾਂ ‘ਚ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀਆਂ ਹਨ। ਉਹ ਕਥਿਤ ਤੌਰ ‘ਤੇ “ਖਾਲਿਸਤਾਨ ਪੱਖੀ” ਸੰਗਠਨ ਵਾਰਿਸ ਪੰਜਾਬ ਦੇ ਦਾ ਮੁਖੀ ਹੈ ਅਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੀ ਘਟਨਾ ਦਾ ਵੀ ਦੋਸ਼ੀ ਹੈ।