ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Punjab Weather: ਪੰਜਾਬ ‘ਚ ਵਧੀ ਗਰਮੀ, ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚਿਆ, ਤਿੰਨ ਦਿਨ ਲਈ ਯੈਲੋ ਅਲਰਟ

ਐਤਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਸਮਰਾਲਾ 44.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਰੋਪੜ ਵਿਖੇ ਸਭ ਤੋਂ ਘੱਟ ਤਾਪਮਾਨ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Punjab Weather: ਪੰਜਾਬ 'ਚ ਵਧੀ ਗਰਮੀ, ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚਿਆ, ਤਿੰਨ ਦਿਨ ਲਈ ਯੈਲੋ ਅਲਰਟ
Follow Us
lalit-kumar
| Updated On: 22 May 2023 11:31 AM IST
ਪੰਜਾਬ ਨਿਊਜ। ਪੰਜਾਬ ‘ਚ ਵੀ ਦਿਨੋ ਦਿਨ ਗਰਮੀ ਵਧਦੀ ਹੀ ਜਾ ਰਹੀ ਹੈ। ਐਤਵਾਰ ਨੂੰ ਪਾਰਾ 2.2 ਡਿਗਰੀ ਦੇ ਵਾਧੇ ਨਾਲ 44.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਕਹਿਰ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਹਾਲਾਂਕਿ ਜਲਦ ਹੀ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ।ਮੌਸਮ ਵਿਭਾਗ ਨੇ ਮੰਗਲਵਾਰ (23 ਮਈ) ਤੋਂ ਪੰਜਾਬ (Punjab) ਵਿੱਚ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ। ਸੋਮਵਾਰ ਨੂੰ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ‘ਚ 3 ਤੋਂ 5 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਸਭ ਤੋਂ ਗਰਮ ਰਿਹਾ ਸਮਰਾਲਾ

ਐਤਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਸਮਰਾਲਾ 44.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਦੂਜੇ ਪਾਸੇ ਪੰਜਾਬ ਦੇ ਹੋਰਨਾਂ ਸ਼ਹਿਰਾਂ ਵਿੱਚ ਅੰਮ੍ਰਿਤਸਰ (Amritsar) ਦਾ ਪਾਰਾ 43.0, ਲੁਧਿਆਣਾ ਦਾ 42.5, ਪਟਿਆਲਾ ਦਾ 43.5, ਬਠਿੰਡਾ ਦਾ 44.0, ਫ਼ਿਰੋਜ਼ਪੁਰ ਦਾ 43.1, ਗੁਰਦਾਸਪੁਰ ਦਾ 42.1, ਰੋਪੜ ਦਾ 40.0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ ਇਹ ਆਮ ਦੇ ਨੇੜੇ ਰਿਹਾ। ਰੋਪੜ ਵਿਖੇ ਸਭ ਤੋਂ ਘੱਟ ਤਾਪਮਾਨ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਲੋਕਾਂ ਨੇ ਕੀਤਾ ਪਹਾੜਾਂ ਦਾ ਰੁਖ

ਵੀਕਐਂਡ ਦੀਆਂ ਛੁੱਟੀਆਂ ਦੌਰਾਨ ਗਰਮੀ ਤੋਂ ਰਾਹਤ ਪਾਉਣ ਲਈ ਲੋਕਾਂ ਨੇ ਪਹਾੜਾਂ ਦਾ ਰੁਖ ਕੀਤਾ ਹੈ। ਹਿਮਾਚਲ ਦੇ ਸੈਰ-ਸਪਾਟਾ ਸਥਾਨਾਂ ‘ਤੇ ਹੋਟਲਾਂ ‘ਚ ਵੀਕਐਂਡ ‘ਤੇ 90 ਫੀਸਦੀ ਤੱਕ ਪਹੁੰਚ ਗਈ ਹੈ। ਸ਼ਿਮਲਾ (Shimla) ‘ਚ ਦੋ ਦਿਨਾਂ ‘ਚ ਕਰੀਬ 22 ਹਜ਼ਾਰ ਵਾਹਨ ਦਾਖਲ ਹੋਏ ਹਨ। ਕਰੀਬ 1.25 ਲੱਖ ਸੈਲਾਨੀ ਸ਼ਿਮਲਾ ਪਹੁੰਚ ਚੁੱਕੇ ਹਨ। ਧਰਮਸ਼ਾਲਾ ਵੀ ਪੂਰੀ ਤਰ੍ਹਾਂ ਸੈਲਾਨੀਆਂ ਨਾਲ ਭਰੀ ਹੋਈ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...