Subscribe to
Notifications
Subscribe to
Notifications
ਨਵੀਂ ਦਿੱਲੀ: ਪੂਰਾ ਉੱਤਰ ਭਾਰਤ ਇਸ ਵੇਲ੍ਹੇ ਭਿਆਨਕ ਗਰਮੀ ਦੀ ਮਾਰ ਹੇਠ ਹੈ। ਪੰਜਾਬ, ਹਰਿਆਣਾ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਜ਼ਿਲ੍ਹੇ ਭਿਆਨਕ ਗਰਮੀ (Heat Wave) ਦੀ ਮਾਰ ਝੱਲ ਰਹੇ ਹਨ। ਦਿਨ ਦੇ ਤਾਪਮਾਨ ਕਾਰਨ ਲੋਕ ਪ੍ਰੇਸ਼ਾਨ ਹਨ। ਸੋਮਵਾਰ ਨੂੰ ਦਿੱਲੀ ਦਾ ਵੱਧੋ- ਵੱਧ ਤਾਪਮਾਨ 46 ਡਿਗਰੀ ਤੋਂ ਪਾਰ ਪਹੁੰਚ ਗਿਆ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਸੋਮਵਾਰ ਨੂੰ ਦਿੱਲੀ ਦੇ ਨਜਫਗੜ੍ਹ ਖੇਤਰ ਵਿੱਚ ਪਾਰਾ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ ਪੰਜਾਬ ਦੇ ਲੋਕਾਂ ਲਈ
ਮੌਸਮ ਵਿਭਾਗ ਨੇ ਰਾਹਤ ਭਰੀ ਭਵਿੱਖਵਾਣੀ ਕੀਤੀ ਹੈ।
ਦਿੱਲੀ ਦੇ ਨਰੇਲਾ ਅਤੇ ਪੀਤਮਪੁਰਾ ਖੇਤਰਾਂ ਵਿੱਚ ਸੋਮਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 45.3 ਡਿਗਰੀ ਰਿਹਾ। ਇਸ ਦੇ ਨਾਲ ਹੀ ਦਿੱਲੀ ਦੇ ਅਯਾਨਾਨਗਰ ਅਤੇ ਪਾਲਮ ਵਿੱਚ 44.4 ਅਤੇ 44.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਗਰਮੀ ਦੀ ਲਹਿਰ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ।ਮਈ ਦੇ ਮਹੀਨੇ ਵਿੱਚ ਦਿੱਲੀ ਵਿੱਚ ਹੀ ਨਹੀਂ , ਸਗੋਂ ਇਸ ਦੇ ਨੇੜਲੇ ਜ਼ਿਲ੍ਹਿਆਂ ਵਿੱਚ ਵੀ ਭਿਆਨਕ ਗਰਮੀ ਪੈ ਰਹੀ ਹੈ। ਦਿਨ ਵੇਲੇ ਤੇਜ਼ ਧੁੱਪ ਦੇ ਨਾਲ ਹੀਟ ਵੇਵ ਵੀ ਚੱਲ ਰਹੀ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਵਾਣੀ ਨੇ ਲੋਕਾਂ ਨੂੰ ਥੋੜੀ ਰਾਹਤ ਦਿੱਤੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਵਿੱਚ 24 ਅਤੇ 25 ਮਈ ਨੂੰ ਹਲਕੀ ਤੋਂ ਦਰਮਿਆਨੀ
ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਜਦਕਿ 27 ਅਤੇ 28 ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਭਾਰੀ ਮੀਂਹ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ