Heat will Increase: ਪੰਜਾਬ ‘ਚ ਵਧੇਗੀ ਗਰਮੀ, 38 ਤੱਕ ਪਹੁੰਚਿਆ ਪਾਰਾ, ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਕਈ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਵਿੱਚ ਗਰਮੀ ਦਾ ਕਹਿਰ ਵੱਧਣਾ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 38 ਡਿਗਰੀ ਤੱਕ ਦਰਜ ਕੀਤਾ ਗਿਆ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਦਾ ਤਾਪਮਾਨ 34 ਤੋਂ 37 ਡਿਗਰੀ ਦਰਜ ਕੀਤਾ ਗਿਆ ਹੈ।

ਪੰਜਾਬ ਨਿਊਜ। ਜੇਕਰ ਅਗਲੇ ਦੋ ਦਿਨ ਡ੍ਰਾਈ ਰਹੇ ਤਾਂ ਪੰਜਾਬ (Punjab) ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਹਿਸਾਰ ਵਿੱਚ ਦਿਨ ਦਾ ਤਾਪਮਾਨ 40.4 ਡਿਗਰੀ ਤੱਕ ਪਹੁੰਚ ਗਿਆ ਹੈ। ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 12 ਮਈ ਨੂੰ ਪੱਛਮੀ ਗੜਬੜੀ ਆ ਰਹੀ ਹੈ। ਇਸ ਦਾ ਅਸਰ 14 ਮਈ ਨੂੰ ਦੇਖਿਆ ਜਾ ਸਕਦਾ ਹੈ। ਅਜੇ ਪੱਕਾ ਨਹੀਂ ਹੈ ਕਿ ਇਹ ਕਿੰਨਾ ਮਜ਼ਬੂਤ ਹੋਵੇਗਾ।