Weather Alert: ਪੰਜਾਬ ਅਤੇ ਹਰਿਆਣਾ ਸਣੇ 9 ਸੂਬਿਆਂ ਵਿੱਚ ਤੇਜ਼ ਹਨੇਰੀ ਨਾਲ ਪਿਆ ਮੀਂਹ, ਗਰਮੀ ਤੋਂ ਮਿਲੀ ਰਾਹਤ
ਪੰਜਾਬ ਵਿੱਚ ਮੰਗਲਵਾਰ ਨੂੰ ਦਿਨ ਭਰ ਬੱਦਲ ਛਾਏ ਰਹੇ ਅਤੇ ਠੰਢੀਆਂ ਹਵਾਵਾਂ ਚੱਲਦੀਆਂ ਰਹੀਆਂ। ਪੰਜਾਬ ਅਤੇ ਹਰਿਆਣਾ ਸਣੇ 9 ਸੂਬਿਆਂ ਵਿੱਚ ਤੇਜ਼ ਹਨੇਰੀ ਨਾਲ ਪਿਆ ਮੀਂਹ ਜਿਸ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ।

FILE PHOTO
Weather Update: ਮੀਂਹ ਤੋਂ ਬਾਅਦ ਬੀਤੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਸਣੇ 9 ਸੂਬਿਆਂ ਵਿੱਚ ਤੇਜ਼ ਹਨੇਰੀ ਨਾਲ ਪਿਆ ਮੀਂਹ ਜਿਸ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ (Meteorological Department) ਵੱਲੋਂ ਦੋ ਦਿਨ ਤੱਕ ਬਰਸਾਤ, ਹਨੇਰੀ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਹੋਰ ਬਰਸਾਤ ਹੁੰਦੀ ਹੈ ਤਾਂ ਫਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ।