ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ‘ਚ ਭਾਰੀ ਮੀਂਹ, ਕਈ ਇਲਾਕਿਆਂ ‘ਚ ਭਰਿਆ ਪਾਣੀ
ਚੰਡੀਗੜ੍ਹ 'ਚ ਸਭ ਤੋਂ ਵੱਧ ਸਮੱਸਿਆ ਪੀਜੀਆਈ ਵਿੱਚ ਦੇਖੀ ਗਈ। ਪੀਜੀਆਈ ਅਤੇ ਨਹਿਰੂ ਹਸਪਤਾਲ ਦੀ ਕੰਟੀਨ ਦੇ ਅੰਦਰ ਪਾਣੀ ਦਾਖਲ ਹੋ ਗਿਆ, ਜਿਸ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਹੋਰ ਇਲਾਕਿਆਂ ਦੇ ਲੋਕਾਂ ਨੂੰ ਵੀ ਪਾਣੀ ਭਰੀਆਂ ਸੜਕਾਂ ਤੋਂ ਲੰਘਣ ਵਿੱਚ ਮੁਸ਼ਕਲ ਆਈ।
ਮੰਗਲਵਾਰ ਦੁਪਹਿਰ ਨੂੰ ਚੰਡੀਗੜ੍ਹ ਵਿੱਚ ਅਚਾਨਕ ਭਾਰੀ ਮੀਂਹ ਸ਼ੁਰੂ ਹੋ ਗਿਆ। ਸ਼ਹਿਰ ਦੀਆਂ ਕਈ ਸੜਕਾਂ ਪਾਣੀ ਨਾਲ ਭਰ ਗਈਆਂ ਅਤੇ ਲੋਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੋਪਹੀਆ ਵਾਹਨ ਸੜਕ ਦੇ ਵਿਚਕਾਰ ਰੁਕ ਰਹੇ ਹਨ। ਕਈ ਥਾਵਾਂ ‘ਤੇ ਟ੍ਰੈਫਿਕ ਜਾਮ ਸੀ।
ਚੰਡੀਗੜ੍ਹ ‘ਚ ਸਭ ਤੋਂ ਵੱਧ ਸਮੱਸਿਆ ਪੀਜੀਆਈ ਵਿੱਚ ਦੇਖੀ ਗਈ। ਪੀਜੀਆਈ ਅਤੇ ਨਹਿਰੂ ਹਸਪਤਾਲ ਦੀ ਕੰਟੀਨ ਦੇ ਅੰਦਰ ਪਾਣੀ ਦਾਖਲ ਹੋ ਗਿਆ, ਜਿਸ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਹੋਰ ਇਲਾਕਿਆਂ ਦੇ ਲੋਕਾਂ ਨੂੰ ਵੀ ਪਾਣੀ ਭਰੀਆਂ ਸੜਕਾਂ ਤੋਂ ਲੰਘਣ ਵਿੱਚ ਮੁਸ਼ਕਲ ਆਈ। ਸੈਕਟਰ 27 ਚੌਕ ਪਾਣੀ ਨਾਲ ਭਰ ਗਿਆ ਜਿੱਥੇ ਡਿਊਟੀ ‘ਤੇ ਮੌਜੂਦ ਟ੍ਰੈਫਿਕ ਪੁਲਿਸ ਵਾਲੇ ਨੇ ਟ੍ਰੈਫਿਕ ਜਾਮ ਨੂੰ ਸਾਫ਼ ਕਰਵਾਇਆ।
ਪਿਛਲੇ ਕੁਝ ਦਿਨਾਂ ਤੋਂ ਜਲੰਧਰ ਵਿੱਚ ਕਈ ਥਾਵਾਂ ‘ਤੇ ਲਗਾਤਾਰ ਹੋ ਰਹੀ ਬਾਰਿਸ਼ ਅਜੇ ਵੀ ਜਾਰੀ ਹੈ। ਕਈ ਥਾਵਾਂ ‘ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਕਾਲੇ ਬੱਦਲ ਛਾਏ ਹੋਏ ਹਨ। ਇਸ ਸਮੇਂ ਇੱਕ ਜਾਂ ਕੁਝ ਸਮੇਂ ਬਾਅਦ ਹੋ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਸਰਦੀਆਂ ਜਲਦੀ ਆਉਣ ਦੀ ਸੰਭਾਵਨਾ ਹੈ।
ਪਹਾੜਾਂ ‘ਚ ਹੋ ਰਹੀ ਲਗਾਤਾਰ ਬਰਸਾਤ ਤੇ ਫੱਟ ਰਹੇ ਬਦਲਾਂ ਦਾ ਅਸਰ ਮੈਦਾਨੀ ਇਲਾਕੇ ਵਿੱਚ ਦਿਖ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਪਾਣੀ ਨੇ ਪੂਰੀ ਤਬਾਹੀ ਮੈਦਾਨੀ ਇਲਾਕੇ ਦੇ ਵਿੱਚ ਮਚਾਈ ਹੋਈ ਹੈ। ਉਧਰ ਰਣਜੀਤ ਸਾਗਰ ਡੈਮ ‘ਤੇ ਪਾਣੀ ਦਾ ਪੱਧਰ 522 ਮੀਟਰ ਤੱਕ ਪੁੱਜ ਚੁੱਕਿਆ ਹੈ। ਇਸ ਦਾ ਖਤਰੇ ਦਾ ਨਿਸ਼ਾਨ 527 ਮੀਟਰ ਹੈ, ਸਿਰਫ਼ ਪੰਜ ਮੀਟਰ ਖਤਰੇ ਦੇ ਨਿਸ਼ਾਨ ਤੋਂ ਪਾਣੀ ਦੂਰ ਹੈ। ਪ੍ਰਸ਼ਾਸਨ ਵੱਲੋਂ ਕਿਹਾ ਜਾ ਰਿਹਾ ਹੈ ਕਿ ਹਜੇ ਸਥਿਤੀ ਪੂਰੀ ਕੰਟਰੋਲ ਵਿੱਚ ਹੈ। ਇੱਥੇ ਆਉਣ ਵਾਲੇ ਦਿਨਾਂ ਦੇ ਵਿੱਚ ਜੇਕਰ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਫਿਰ ਖਤਰਾ ਬਣ ਸਕਦਾ ਹੈ।