AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਤਰਨਤਾਰਨ : ਪੰਜਾਬ ਪੁਲਿਸ ਤੇ ਬੀਐਸਐਫ ਦੇ ਸਾਂਝੇ ਆਪ੍ਰੇਸ਼ਨ ‘ਚ ਹੈਰੋਇਨ ਅਤੇ ਪਿਸਤੌਲ ਬਰਾਮਦ

ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਬੀਐੱਸਐੱਫ ਨਾਲ ਭਾਰਤ-ਪਾਕਿ ਸਰਹੱਦ ਤੋਂ 1 ਕਿਲੋਮੀਟਰ ਦੇ ਘੇਰੇ ਅੰਦਰ ਸਥਿਤ ਖੇਤਰ 'ਚ ਤਲਾਸ਼ੀ ਮੁਹਿੰਮ ਚਲਾਈ। ਜਾਂਚ ਦੌਰਾਨ ਪੁਮੀਆਂਵਾਲ ਖੇਤਰ ਤੋਂ 3 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਗੋਲੀ ਸਿੱਕੇ ਦੀ ਖੇਪ ਬਰਾਮਦ ਹੋਈ।

ਤਰਨਤਾਰਨ : ਪੰਜਾਬ ਪੁਲਿਸ ਤੇ ਬੀਐਸਐਫ ਦੇ ਸਾਂਝੇ ਆਪ੍ਰੇਸ਼ਨ 'ਚ ਹੈਰੋਇਨ ਅਤੇ ਪਿਸਤੌਲ ਬਰਾਮਦ
tv9-punjabi
| Published: 10 Feb 2023 16:54 PM IST
Share
ਚੰਡੀਗੜ੍ਹ। ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਤਰਨਤਾਰਨ ਦੇ ਸਰਹੱਦੀ ਪਿੰਡ ਮੀਆਂਵਾਲ ਤੋਂ ਪਾਰਸਲ ਜਿਸ ਵਿੱਚ 3 ਕਿਲੋਗ੍ਰਾਮ ਹੈਰੋਇਨ, ਪੰਜ ਜਿੰਦਾ ਕਾਰਤੂਸ ਅਤੇ ਮੈਗਜ਼ੀਨ ਸਮੇਤ 0.30 ਬੋਰ ਦਾ ਪਿਸਤੌਲ ਸੀ, ਬਰਾਮਦ ਕੀਤਾ। ਇਸ ਖੇਪ ਨੂੰ ਪਾਕਿਸਤਾਨ ਅਧਾਰਤ ਤਸਕਰਾਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜਿਆ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਖੇਮਕਰਨ ਖੇਤਰ ਵਿੱਚ ਭਾਰਤ-ਪਾਕਿ ਸਰਹੱਦ ਨੇੜੇ ਡਰੋਨ ਬਾਰੇ ਇੱਕ ਨਾਗਰਿਕ ਵੱਲੋਂ ਸੂਚਨਾ ਦਿੱਤੀ ਗਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐੱਸਐੱਫ ਨਾਲ ਸੂਚਨਾ ਸਾਂਝੀ ਕੀਤੀ ਅਤੇ ਆਪਸੀ ਸਹਿਯੋਗ ਨਾਲ ਭਾਰਤ-ਪਾਕਿ ਸਰਹੱਦ ਤੋਂ 1 ਕਿਲੋਮੀਟਰ ਦੇ ਘੇਰੇ ਅੰਦਰ ਸਥਿਤ ਖੇਤਰ ‘ਚ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਆਲੇ-ਦੁਆਲੇ ਦੇ ਖੇਤਾਂ ਦੀ ਡੂੰਘਾਈ ਨਾਲ ਜਾਂਚ ਦੌਰਾਨ ਪੁਲਿਸ ਅਤੇ ਬੀ.ਐਸ.ਐਫ. ਦੀਆਂ ਟੀਮਾਂ ਨੇ ਮੀਆਂਵਾਲ ਖੇਤਰ ਤੋਂ 3 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਗੋਲੀ ਸਿੱਕੇ ਦੀ ਖੇਪ ਸਫਲਤਾਪੂਰਵਕ ਬਰਾਮਦ ਕੀਤੀ। ਜ਼ਿਕਰਯੋਗ ਹੈ ਕਿ ਇਹ ਬਰਾਮਦਗੀ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ‘ਤੇ ਵਿਸ਼ੇਸ਼ ਨਾਕੇ ਦੌਰਾਨ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਕੀਤੀ ਗਈ। ਇਸ ਖੇਪ ਨੂੰ ਵੀ ਪਾਕਿ ਅਧਾਰਤ ਤਸਕਰਾਂ ਵੱਲੋਂ ਡਰੋਨ ਜ਼ਰੀਏ ਭੇਜਿਆ ਗਿਆ ਸੀ ਅਤੇ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਕੱਕੜ ਦੇ ਸਰਹੱਦੀ ਖੇਤਰ ਤੋਂ ਪਾਰਸਲ ਪ੍ਰਾਪਤ ਕਰਨ ਉਪਰੰਤ ਡਿਲੀਵਰੀ ਕਰਨ ਜਾ ਰਿਹਾ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਗੁਰਮੀਤ ਚੌਹਾਨ ਨੇ ਦੱਸਿਆ ਕਿ ਡਰੋਨ ਰਾਹੀਂ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ ਜਿਨ੍ਹਾਂ ਨੂੰ ਇਹ ਖੇਪ ਭੇਜੀ ਗਈ ਸੀ, ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਖੇਮਕਰਨ, ਤਰਨਤਾਰਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਐੱਫ.ਆਈ.ਆਰ ਨੰਬਰ 8 ਮਿਤੀ 10/2/2023 ਨੂੰ ਦਰਜ ਕੀਤੀ ਗਈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...