AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫਰੀਦਕੋਟ ਮਾਡਰਨ ਜੇਲ੍ਹ ‘ਚ ਡਿਊਟੀ ‘ਤੇ ਜਾ ਰਹੇ ਕਰਮਚਾਰੀ ਕੋਲੋਂ ਹੈਰੋਇਨ ਬਰਾਮਦ, ਜੇਲ੍ਹ ਪ੍ਰਸ਼ਾਸਨ ‘ਚ ਹੜਕੰਪ

ਹਮੇਸ਼ਾ ਸਖ਼ਤ ਸੁਰੱਖਿਆ ਪ੍ਰਬੰਧਾਂ ਲਈ ਜਾਣੀ ਜਾਣ ਵਾਲੀ ਫਰੀਦਕੋਟ ਦੀ ਕੇਂਦਰੀ ਆਧੁਨਿਕ ਜੇਲ੍ਹ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਇਸ ਵਾਰ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਕਰਮਚਾਰੀ ਕੋਲੋਂ ਹੀ ਨਸ਼ੀਲਾ ਪਦਾਰਥ ਬਰਾਮਦ ਹੋਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ।

ਫਰੀਦਕੋਟ ਮਾਡਰਨ ਜੇਲ੍ਹ 'ਚ ਡਿਊਟੀ 'ਤੇ ਜਾ ਰਹੇ ਕਰਮਚਾਰੀ ਕੋਲੋਂ ਹੈਰੋਇਨ ਬਰਾਮਦ, ਜੇਲ੍ਹ ਪ੍ਰਸ਼ਾਸਨ 'ਚ ਹੜਕੰਪ
sukhjinder-sahota-faridkot
| Published: 23 May 2026 19:07 PM IST
Share

ਹਮੇਸ਼ਾ ਸਖ਼ਤ ਸੁਰੱਖਿਆ ਪ੍ਰਬੰਧਾਂ ਲਈ ਜਾਣੀ ਜਾਣ ਵਾਲੀ ਫਰੀਦਕੋਟ ਦੀ ਕੇਂਦਰੀ ਆਧੁਨਿਕ ਜੇਲ੍ਹ ਇੱਕ ਵਾਰ ਫਿਰ ਵਿਵਾਦਾਂ ਦੇ ਘੇਰੇ ਵਿੱਚ ਆ ਗਈ ਹੈ। ਇਸ ਵਾਰ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਕਰਮਚਾਰੀ ਕੋਲੋਂ ਹੀ ਨਸ਼ੀਲਾ ਪਦਾਰਥ ਬਰਾਮਦ ਹੋਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਫਰੀਦਕੋਟ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਇੱਕ ਕਰਮਚਾਰੀ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਇਹ ਘਟਨਾ ਜੇਲ੍ਹ ਦੀ ਅੰਦਰੂਨੀ ਸੁਰੱਖਿਆ ‘ਤੇ ਕਈ ਸਵਾਲ ਖੜ੍ਹੇ ਕਰਦੀ ਹੈ, ਖ਼ਾਸਕਰ ਉਸ ਸਮੇਂ ਜਦੋਂ ਨਸ਼ਾ ਫੜਨ ਵਾਲਾ ਖੁਦ ਜੇਲ੍ਹ ਦਾ ਸੁਰੱਖਿਆ ਕਰਮਚਾਰੀ ਹੋਵੇ।

ਤਲਾਸ਼ੀ ਦੌਰਾਨ ਫੜਿਆ ਗਿਆ ਮੁਲਜ਼ਮ

ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਫਰੀਦਕੋਟ ਤਰਲੋਚਨ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫਰੀਦਕੋਟ ਦੇ ਸਹਾਇਕ ਸੁਪਰਡੈਂਟ ਵੱਲੋਂ ਪੁਲਿਸ ਨੂੰ ਇੱਕ ਲਿਖਤੀ ਸ਼ਿਕਾਇਤ ਪ੍ਰਾਪਤ ਹੋਈ ਸੀ। ਸ਼ਿਕਾਇਤ ਮੁਤਾਬਕ, ਜੇਲ੍ਹ ਦੀ ਡਿਊਟੀ ਵਾਲੀ ਬਿਲਡਿੰਗ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਵੱਲੋਂ ਜੇਲ੍ਹ ਅੰਦਰ ਡਿਊਟੀ ‘ਤੇ ਜਾਣ ਵਾਲੇ ਮੁਲਾਜ਼ਮਾਂ ਦੀ ਰੋਜ਼ਾਨਾ ਵਾਂਗ ਰੂਟੀਨ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਜਦੋਂ ਕਰਮਚਾਰੀ ਜਸਵਿੰਦਰ ਸਿੰਘ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ, ਤਾਂ ਉਸ ਦੇ ਕਬਜ਼ੇ ਵਿੱਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ।

ਬੈਰਕ ਵਿੱਚ ਬੰਦ ਹਵਾਲਾਤੀ ਨੂੰ ਪਹੁੰਚਾਉਣੀ ਸੀ ਸਪਲਾਈ

ਜੇਲ੍ਹ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ ‘ਤੇ ਹੁਣ ਤੱਕ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪਾਵਰਕਾਮ ਕਰਮਚਾਰੀ ਜਸਵਿੰਦਰ ਸਿੰਘ ਨੇ ਇਹ ਹੈਰੋਇਨ ਜੇਲ੍ਹ ਦੇ ਬਲਾਕ-1 ਦੀ ਬੈਰਕ ਨੰਬਰ 1 ਵਿੱਚ ਬੰਦ ਹਵਾਲਾਤੀ ਗਗਨਦੀਪ ਸਿੰਘ ਨੂੰ ਸਪਲਾਈ ਕਰਨੀ ਸੀ। ਇਸ ਖੁਲਾਸੇ ਤੋਂ ਬਾਅਦ ਜੇਲ੍ਹ ਅੰਦਰ ਚੱਲ ਰਹੇ ਨਸ਼ਾ ਸਪਲਾਈ ਦੇ ਨੈੱਟਵਰਕ ਦੀਆਂ ਪਰਤਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਜੇਲ੍ਹ ਅੰਦਰ ਅਜਿਹੇ ਹੋਰ ਕਿੰਨੇ ਸੰਪਰਕ ਹੋ ਸਕਦੇ ਹਨ।

ਪੁਲਿਸ ਵੱਲੋਂ ਮਾਮਲਾ ਦਰਜ

ਫਰੀਦਕੋਟ ਪੁਲਿਸ ਨੇ ਥਾਣਾ ਸਿਟੀ ਫਰੀਦਕੋਟ ਵਿਖੇ ਪਾਵਰਕਾਮ ਕਰਮਚਾਰੀ ਜਸਵਿੰਦਰ ਸਿੰਘ ਅਤੇ ਹਵਾਲਾਤੀ ਗਗਨਦੀਪ ਸਿੰਘ ਦੇ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਜੇਲ੍ਹ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਜਲਦੀ ਹੀ ਉਪਲਬਧ ਕਰਵਾਏ ਗਏ ਪ੍ਰੋਟੈਕਸ਼ਨ ਵਾਰੰਟ ‘ਤੇ ਲਿਆ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਉਕਤ ਕਰਮਚਾਰੀ ਨੇ ਪਹਿਲਾਂ ਕਿੰਨੇ ਹੋਰ ਲੋਕਾਂ ਨੂੰ ਹੈਰੋਇਨ ਦੀ ਸਪਲਾਈ ਦਿੱਤੀ ਹੈ ਅਤੇ ਉਹ ਇਹ ਨਸ਼ੀਲਾ ਸਾਮਾਨ ਕਿੱਥੋਂ ਲੈ ਕੇ ਆਇਆ ਸੀ।

Follow Us
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......