ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ ‘ਚ 42 ਕਰੋੜ ਦੀ ਹੈਰੋਇਨ ਬਰਾਮਦ, ਪਾਕਿਸਤਾਨੀ ਤਸਰਕਾਂ ਨੇ ਸੀਮਾ ਪਾਰ ਤੋਂ ਭੇਜੀ ਸੀ ਡ੍ਰੋਨ ਜ਼ਰੀਏ

ਪਾਕਿਸਤਾਨ ਵੱਲੋਂ ਭਾਰਤ ਵਿੱਚ ਹੈਰੋਇਨ ਪਹੁੰਚਾਉਣ ਦਾ ਸਿਲਸਿਲਾ ਜਾਰੀ ਪਰ ਸੁਰੱਖਿਆ ਬਲ ਪਾਕਿਸਤਾਨ ਦੀਆਂ ਚਾਲਾਂ ਹਮੇਸ਼ਾ ਅਸਫਲ ਕਰ ਰਹੇ ਨੇ। ਤੇ ਹੁਣ ਮੁੜ ਬੀਐੱਸਐੱਫ ਨੇ ਅੰਮ੍ਰਿਤਸਰ ਚੋਂ ਕਰੀਬ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਪਾਕਿਸਤਾਨ ਨੇ ਡ੍ਰੋਨ ਜ਼ਰੀਏ ਭੇਜੀ ਸੀ। ਬੀਐੱਸਐੱਫ ਨੇ ਫਿਲਹਾਲ ਇਹ ਡ੍ਰੋਨ ਫੋਰੈਂਸਿਕ ਜਾਂਚ ਲਈ ਭੇਜਿਆ ਹੈ।

ਅੰਮ੍ਰਿਤਸਰ 'ਚ 42 ਕਰੋੜ ਦੀ ਹੈਰੋਇਨ ਬਰਾਮਦ, ਪਾਕਿਸਤਾਨੀ ਤਸਰਕਾਂ ਨੇ ਸੀਮਾ ਪਾਰ ਤੋਂ ਭੇਜੀ ਸੀ ਡ੍ਰੋਨ ਜ਼ਰੀਏ
Follow Us
lalit-sharma
| Published: 08 Oct 2023 16:02 PM IST

ਪੰਜਾਬ ਨਿਊਜ। ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਕਰ ਰਹੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਸਮੱਗਲਰਾਂ ਵੱਲੋਂ ਪਾਕਿਸਤਾਨ (Pakistan) ਨੂੰ ਨਸ਼ੀਲੇ ਪਦਾਰਥ ਪਹੁੰਚਾਉਣ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਸਰਹੱਦ ਪਾਰ ਤੋਂ ਆਇਆ ਇੱਕ ਡਰੋਨ ਜ਼ਬਤ ਕੀਤਾ ਹੈ। ਡਰੋਨ ਨਾਲ ਬੰਨ੍ਹੀ 42 ਕਰੋੜ ਰੁਪਏ ਦੀ ਹੈਰੋਇਨ ਅਤੇ ਅਫੀਮ ਵੀ ਜ਼ਬਤ ਕੀਤੀ ਗਈ ਹੈ। ਫਿਲਹਾਲ ਡਰੋਨ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

ਬੀਐਸਐਫ (BSF) ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਡਰੋਨ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਹਰਦੋ ਰਤਨ ਤੋਂ ਜ਼ਬਤ ਕੀਤਾ ਗਿਆ ਹੈ। ਬੀਐਸਐਫ ਵੱਲੋਂ ਸਰਹੱਦਾਂ ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਇਹ ਸਫ਼ਲਤਾ ਹਾਸਲ ਹੋਈ ਹੈ। ਬੀਐਸਐਫ ਨੂੰ ਡਰੋਨ ਦੇ ਭਾਰਤੀ ਸਰਹੱਦ ‘ਤੇ ਆਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਇਕ ਵੱਡਾ ਡਰੋਨ ਹੈ, ਜੋ ਸਰਹੱਦ ਪਾਰ ਤੋਂ ਭਾਰੀ ਖੇਪਾਂ ਨੂੰ ਵੀ ਉਡਾਉਣ ਦੇ ਸਮਰੱਥ ਹੈ।

ਹੈਰੋਇਨ ਅਤੇ ਅਫੀਮ ਦੀ ਖੇਪ ਬਰਾਮਦ

ਡਰੋਨ (Drone) ਦੇ ਨਾਲ ਹੀ ਬੀਐਸਐਫ ਦੇ ਜਵਾਨਾਂ ਨੇ ਹੈਰੋਇਨ ਅਤੇ ਅਫੀਮ ਦੀ ਖੇਪ ਵੀ ਜ਼ਬਤ ਕੀਤੀ ਹੈ। ਡਰੋਨ ਨਾਲ 6.3 ਕਿਲੋ ਹੈਰੋਇਨ ਦੀ ਖੇਪ ਨੱਥੀ ਕੀਤੀ ਗਈ ਸੀ। ਜਿਸ ਦੀ ਅੰਤਰਰਾਸ਼ਟਰੀ ਕੀਮਤ 42 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਖੇਪ ਵਿੱਚ ਅਫੀਮ ਵੀ ਜ਼ਬਤ ਕੀਤੀ ਗਈ ਹੈ ਜਿਸਦਾ ਵਜ਼ਨ 60 ਗ੍ਰਾਮ ਸੀ।

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...