ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹਾਈ ਅਲਰਟ, ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਦੀਆਂ ਛੁੱਟੀਆਂ ਰੱਦ

tv9-punjabi
Published: 

08 May 2025 13:06 PM

ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਹਵਾਈ ਅੱਡੇ ਅਤੇ ਸਕੂਲ-ਕਾਲਜ ਬੰਦ ਕਰਨ ਦੇ ਹੁੱਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿਭਾਗ ਨੇ ਆਪਣੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਹੁੱਕਮ ਜ਼ਾਰੀ ਕੀਤਾ ਹੈ।

ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹਾਈ ਅਲਰਟ, ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਦੀਆਂ ਛੁੱਟੀਆਂ ਰੱਦ
Follow Us On

ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲਿਆ ਹੈ। ਭਾਰਤੀ ਫੌਜਾਂ ਵੱਲੋਂ ਆਪ੍ਰੇਸ਼ਨ ਸਿੰਦੂਰ ਚਲਾਇਆ ਅਤੇ ਪਾਕਿਸਤਾਨ ਦੇ ਵਿੱਚ 9 ਟਿਕਾਣਿਆਂ ਤੇ ਏਅਰ ਸਟ੍ਰਾਈਕ ਕੀਤੀ ਜਿਸ ਵਿੱਚ 100 ਤੋਂ ਵੱਧ ਅੱਤਵਾਦਿਆਂ ਦੇ ਮਾਰੇ ਜਾਣ ਦੀ ਖ਼ਬਰ ਆਈ। ਹੁਣ ਇਸ ਤੋਂ ਬਾਅਦ, ਇਸਦੇ ਪ੍ਰਭਾਵ ਹੁਣ ਪੰਜਾਬ ਵਿੱਚ ਦਿਖਾਈ ਦੇ ਰਹੇ ਹਨ। ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ 532 ਕਿਲੋਮੀਟਰ ਸਰਹੱਦ ‘ਤੇ ਫੌਜ ਐਕਸ਼ਨ ਵਿੱਚ ਨਜ਼ਰ ਆ ਗਈ ਹੈ। ਪਾਕਿਸਤਾਨ ਦੇ ਨਾਲ ਲੱਗਦੇ ਬਾਰਡਰ ਦੇ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਐਲਾਨ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਜਵਾਨਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਜੰਗ ਦੀ ਸੰਭਾਵਨਾ ਦੇ ਮੱਦੇਨਜ਼ਰ, ਬੁੱਧਵਾਰ ਦੇਰ ਸ਼ਾਮ ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਇੱਕ ਸਿਵਲ ਡਿਫੈਂਸ ਮੌਕ ਡ੍ਰਿਲ ਕੀਤੀ ਗਈ। ਇਸ ਤੋਂ ਪਹਿਲਾਂ, ਪੰਜਾਬ ਦੇ ਅੰਮ੍ਰਿਤਸਰ ਅਤੇ ਮੋਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ 10 ਮਈ ਤੱਕ ਬੰਦ ਕਰ ਦਿੱਤੇ ਗਏ ਸਨ।

ਕਰਤਾਰਪੁਰ ਲਾਂਘਾ ਵੀ ਸੁਰੱਖਿਆ ਕਾਰਨਾਂ ਕਰਕੇ ਬੰਦ

ਇਹ ਦੋਵੇਂ ਹਵਾਈ ਅੱਡੇ ਹੁਣ ਅਗਲੇ ਹੁਕਮਾਂ ਤੱਕ ਹਵਾਈ ਸੈਨਾ ਦੇ ਅਧਿਕਾਰ ਖੇਤਰ ਵਿੱਚ ਰਹਿਣਗੇ। ਦੂਜੇ ਪਾਸੇ, ਕਰਤਾਰਪੁਰ ਲਾਂਘਾ ਵੀ ਸੁਰੱਖਿਆ ਕਾਰਨਾਂ ਕਰਕੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਸੀ। ਸਾਦਕੀ, ਹੁਸੈਨੀਵਾਲਾ ਅਤੇ ਅਟਾਰੀ-ਵਾਹਗਾ ਸਰਹੱਦਾਂ ‘ਤੇ ਰਿਟਰੀਟ ਸਮਾਰੋਹਾਂ ‘ਤੇ ਪਾਬੰਦੀ ਲਗਾਈ ਗਈ ਹੈ।

ਸਕੂਲ ਅਤੇ ਕਾਲਜ ਅਗਲੇ ਹੁਕਮਾਂ ਤੱਕ ਬੰਦ

ਸੂਬੇ ਦੇ ਪੰਜ ਸਰਹੱਦੀ ਜ਼ਿਲ੍ਹਿਆਂ, ਫਿਰੋਜ਼ਪੁਰ, ਪਠਾਨਕੋਟ, ਫਾਜ਼ਿਲਕਾ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਵਿੱਚ ਸਥਿਤ ਸਕੂਲ ਅਤੇ ਕਾਲਜ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਜਲੰਧਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ, ਜੰਗ ਦੀ ਸੰਭਾਵਨਾ ਦੇ ਮੱਦੇਨਜ਼ਰ ਲੋਕ ਰਾਸ਼ਨ ਦੀਆਂ ਦੁਕਾਨਾਂ ਦੇ ਬਾਹਰ ਕਤਾਰਾਂ ਵਿੱਚ ਖੜ੍ਹੇ ਦੇਖੇ ਗਏ। ਹਾਲਾਂਕਿ, ਪ੍ਰਸ਼ਾਸਕੀ ਪੱਧਰ ‘ਤੇ ਰਾਸ਼ਨਿੰਗ ਸੰਬੰਧੀ ਕੋਈ ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ।

ਭਗਵੰਤ ਮਾਨ ਨੇ ਪਾਕਿਸਤਾਨ ਦੀ ਕੀਤੀ ਸਖ਼ਤ ਆਲੋਚਨਾ

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਸਥਿਤ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਕੀਤੇ ਗਏ ਬੰਬ ਹਮਲੇ ਵਿੱਚ ਇੱਕ ਰਾਗੀ ਸਿੰਘ, ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਦੀ ਮੌਤ ਲਈ ਪਾਕਿਸਤਾਨ ਦੀ ਸਖ਼ਤ ਆਲੋਚਨਾ ਕੀਤੀ।

ਛੁੱਟੀਆਂ ਰੱਦ ਕਰਨ ਦੇ ਨਿਰਦੇਸ਼ ਜਾਰੀ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਸਾਰੇ ਜ਼ਿਲ੍ਹਾ ਪੁਲਿਸ, ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨੂੰ ਅਗਲੇ ਹੁਕਮਾਂ ਤੱਕ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਨੇ ਕਿਹਾ ਕਿ ਕੋਈ ਵੀ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਉਹਨਾਂ ਦੀ ਅਥਾਰਟੀ ਦੀ ਪ੍ਰਵਾਨਗੀ ਤੋਂ ਬਿਨਾਂ ਛੁੱਟੀ ‘ਤੇ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਛੁੱਟੀ ਸਿਰਫ਼ ਐਮਰਜੈਂਸੀ ਸਥਿਤੀਆਂ ਵਿੱਚ ਹੀ ਸਬੰਧਤ ਅਧਿਕਾਰੀ ਜਾਂ ਕਰਮਚਾਰੀ ਦੀ ਮਨਜ਼ੂਰ ਕੀਤੀ ਜਾਵੇਗੀ।

Related Stories