ਜੇਲ੍ਹਾਂ ਵਿੱਚ 23 ਫੀਸਦੀ ਕੈਦੀ ਹੈਪੇਟਾਈਟਸ ਸੀ ਦੇ ਸ਼ਿਕਾਰ, ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

Published: 

19 Jan 2024 17:23 PM

Increasing cases of hepatitis c: ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਵਿੱਚ ਵਧ ਰਹੇ ਹੈਪੇਟਾਈਟਸ ਸੀ ਦੇ ਮਾਮਲਿਆਂ ਨੂੰ ਲੈਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਚਿੰਤਾ ਜਾਹਿਰ ਕੀਤੀ ਹੈ। ਕੋਰਟ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਤੇ ਹਰਿਆਣਾ ਦੀ ਸੂਬਾ ਸਰਕਾਰ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ ਇਸ ਤੋਂ ਇਲਾਵਾ ਸਰਕਾਰ ਨੂੰ ਇਹ ਵੀ ਦੱਸਣਾ ਪਵੇਗਾ ਕਿ ਜੇਲ੍ਹਾਂ ਵਿੱਚ ਮੈਡੀਕਲ ਸਟਾਫ ਦੀਆਂ ਕਿੰਨੀਆਂ ਅਸਾਮੀਆਂ ਖਾਲੀ ਹਨ ਅਤੇ ਕਿੰਨਾਂ ਪੋਸਟਾਂ ਤੇ ਅਧਿਕਾਰੀ ਕੰਮ ਕਰ ਰਹੇ ਹਨ।

ਜੇਲ੍ਹਾਂ ਵਿੱਚ 23 ਫੀਸਦੀ ਕੈਦੀ ਹੈਪੇਟਾਈਟਸ ਸੀ ਦੇ ਸ਼ਿਕਾਰ, ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ਹਰਿਆਣਾ ਹਾਈਕੋਰਟ ਦੀ ਤਸਵੀਰ

Follow Us On

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਹੈਪੇਟਾਈਟਸ ਸੀ ਦੇ ਵਧ ਰਹੇ ਅੰਕੜਿਆਂ ‘ਤੇ ਚਿੰਤਾ ਪ੍ਰਗਟਾਈ ਹੈ। ਜਿਸ ਤੋਂ ਬਾਅਦ ਹਾਈ ਕੋਰਟ ਨੇ ਹਰਿਆਣਾ ਅਤੇ ਪੰਜਾਬ ਦੀ ਸਰਕਾਰ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਦੋਵਾਂ ਰਾਜਾਂ ਨੂੰ ਜੇਲ੍ਹਾਂ ਵਿੱਚ ਮੈਡੀਕਲ ਸਟਾਫ਼ ਅਤੇ ਹੋਰ ਸਹੂਲਤਾਂ ਸਬੰਧੀ ਵਿਸਥਾਰਤ ਹਲਫ਼ਨਾਮਾ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਪੰਜਾਬ-ਹਰਿਆਣਾ ਹਾਈਕੋਰਟ ਨੇ ਜੇਲ੍ਹਾਂ ਵਿੱਚ ਕੈਦੀਆਂ ਦੀ ਬਦਤਰ ਸਥਿਤੀ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਸੀ। ਅਦਾਲਤ ਨੂੰ ਦੱਸਿਆ ਗਿਆ ਕਿ ਪੰਜਾਬ ਵਿੱਚ ਜੇਲ੍ਹਾਂ ਵਿੱਚ ਕੈਦੀਆਂ ਦੀਆਂ ਗੈਰ-ਕੁਦਰਤੀ ਮੌਤਾਂ ਦੇ 42 ਮਾਮਲੇ ਸਨ, ਜਿਨ੍ਹਾਂ ਦਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਨਿਪਟਾਰਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਡੀਕਲ ਅਫ਼ਸਰਾਂ ਦੀਆਂ 42 ਅਸਾਮੀਆਂ ਮਨਜ਼ੂਰ ਹਨ ਅਤੇ ਇਸ ਵੇਲੇ 36 ਅਸਾਮੀਆਂ ਭਰੀਆਂ ਹੋਈਆਂ ਹਨ ਅਤੇ ਸਿਰਫ਼ 6 ਅਸਾਮੀਆਂ ਖਾਲੀ ਹਨ। ਇਸ ਦੇ ਨਾਲ ਹੀ ਫਾਰਮਾਸਿਸਟ ਦੀਆਂ 48 ਅਸਾਮੀਆਂ ਮਨਜ਼ੂਰ ਹਨ ਅਤੇ ਸਿਰਫ਼ 35 ਅਸਾਮੀਆਂ ਹੀ ਭਰੀਆਂ ਗਈਆਂ ਹਨ ਅਤੇ ਬਾਕੀ 13 ਅਸਾਮੀਆਂ ਖਾਲੀ ਪਈਆਂ ਹਨ।

ਹਾਈਕੋਰਟ ਨੇ ਮੰਗੀ ਰਿਪੋਰਟ

ਇਸ ਦੇ ਨਾਲ ਹੀ ਅਦਾਲਤ ਨੂੰ ਦੱਸਿਆ ਗਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਸਰਵੇ ਦੌਰਾਨ 23 ਫੀਸਦੀ ਮਰੀਜ਼ ਹੈਪੇਟਾਈਟਸ ਸੀ ਦੇ ਸ਼ਿਕਾਰ ਪਾਏ ਗਏ। ਇਸ ‘ਤੇ ਚਿੰਤਾ ਜ਼ਾਹਰ ਕਰਦਿਆਂ ਹਾਈਕੋਰਟ ਨੇ ਹੁਣ ਹਰਿਆਣਾ ਅਤੇ ਪੰਜਾਬ ਸਰਕਾਰ ਨੂੰ ਹਲਫਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਜਿਸ ਰਾਹੀਂ ਸਰਕਾਰ ਨੂੰ ਹਾਈਕੋਰਟ ਵਿਚ ਦੱਸਣਾ ਪਵੇਗਾ ਕਿ ਉਹ ਕੈਦੀਆਂ ਦੇ ਇਲਾਜ਼ ਲਈ ਕਿਹੜੇ ਕਿਹੜੇ ਕਦਮ ਚੁੱਕ ਰਹੀ ਹੈ। ਇਸ ਦੇ ਨਾਲ ਹੀ ਦੋਵਾਂ ਰਾਜਾਂ ਨੂੰ ਜੇਲ੍ਹਾਂ ਵਿੱਚ ਮੌਜੂਦ ਮੈਡੀਕਲ ਸਟਾਫ਼ ਅਤੇ ਸਹੂਲਤਾਂ ਸਬੰਧੀ ਵਿਸਥਾਰਤ ਹਲਫ਼ਨਾਮਾ ਦਾਇਰ ਕਰਨ ਦੇ ਵੀ ਹੁਕਮ ਦਿੱਤੇ ਹਨ।

Exit mobile version