ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ, HC ਨੇ 10 ਦਿਨਾਂ 'ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ | High Court Hearing on Punjab Local Body Election Case know in Punjabi Punjabi news - TV9 Punjabi

ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ, HC ਨੇ 10 ਦਿਨਾਂ ‘ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ

Published: 

06 Nov 2024 14:39 PM

ਸੂਬੇ ਦੀਆਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦਾ ਪੰਜ ਸਾਲਾ ਕਾਰਜਕਾਲ ਖਤਮ ਹੋ ਗਿਆ ਹੈ। ਇਸ ਸਮੇਂ ਤੋਂ ਬਹੁਤ ਸਮਾਂ ਬੀਤ ਗਿਆ ਹੈ। ਪਰ ਸਰਕਾਰ ਨੇ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ। ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਿਆ ਸੀ।

ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ, HC ਨੇ 10 ਦਿਨਾਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਹੁਕਮ

ਪੰਜਾਬ ਹਰਿਆਣਾ ਹਾਈਕੋਰਟ

Follow Us On

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਸੂਬਾ ਚੋਣ ਕਮਿਸ਼ਨ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਹੈ। ਉਸ ‘ਤੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਇਲਜ਼ਾਮ ਹੈ। ਅਦਾਲਤ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ 15 ਦਿਨਾਂ ਦੇ ਅੰਦਰ ਲੋਕ ਸਭਾ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

ਪਰ ਇਸ ਦਿਸ਼ਾ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਤੋਂ ਬਾਅਦ ਇਸ ਸਬੰਧੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਹੁਣ ਹੁਕਮਾਂ ‘ਚ ਕਿਹਾ ਹੈ ਕਿ ਜੇਕਰ 10 ਦਿਨਾਂ ‘ਚ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਤਾਂ 50,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਮਾਣਹਾਨੀ ਦਾ ਮਾਮਲਾ ਵੀ ਦਰਜ ਕੀਤਾ ਜਾਵੇਗਾ।

ਪੰਜ ਨਿਗਮਾਂ ਤੇ 42 ਨਗਰ ਕੌਂਸਲਾਂ ਦਾ ਕਾਰਜਕਾਲ ਪੂਰਾ ਹੋਇਆ

ਸੂਬੇ ਦੀਆਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦਾ ਪੰਜ ਸਾਲਾ ਕਾਰਜਕਾਲ ਖਤਮ ਹੋ ਗਿਆ ਹੈ। ਇਸ ਸਮੇਂ ਤੋਂ ਬਹੁਤ ਸਮਾਂ ਬੀਤ ਗਿਆ ਹੈ। ਪਰ ਸਰਕਾਰ ਨੇ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ। ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਿਆ ਸੀ। 14 ਅਕਤੂਬਰ ਨੂੰ ਸੁਣਵਾਈ ਤੋਂ ਬਾਅਦ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਬਿਨਾਂ ਵਾਰਡਬੰਦੀ ਦੇ 15 ਦਿਨਾਂ ਦੇ ਅੰਦਰ ਚੋਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਪਰ ਇਹ ਕਾਰਵਾਈ ਮਿੱਥੇ ਸਮੇਂ ਵਿੱਚ ਨਹੀਂ ਹੋਈ। ਇਸ ਦੌਰਾਨ ਸਰਕਾਰੀ ਛੁੱਟੀਆਂ ਵੀ ਆ ਗਈਆਂ ਸਨ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਹੁਕਮ ਜਾਰੀ ਕੀਤੇ ਹਨ।

Exit mobile version