ਪ੍ਰਤਾਪ ਸਿੰਘ ਬਾਜਵਾ ਨੂੰ HC ਤੋਂ ਵੱਡੀ ਰਾਹਤ, ‘ਬੈਂਡ-ਬਾਜਾ’ ਬਿਆਨ ਮਾਮਲੇ ‘ਚ SC ਕਮਿਸ਼ਨ ਦੇ ਨੋਟਿਸ ‘ਤੇ ਲੱਗੀ ਰੋਕ

Updated On: 

16 Feb 2026 16:34 PM IST

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ 'ਬੈਂਡ-ਬਾਜੇ' ਵਾਲੇ ਵਿਵਾਦਤ ਬਿਆਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਪੰਜਾਬ ਐਸਸੀ (SC) ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਨੋਟਿਸ 'ਤੇ ਸਟੇਅ ਲਗਾ ਦਿੱਤਾ ਹੈ।

ਪ੍ਰਤਾਪ ਸਿੰਘ ਬਾਜਵਾ ਨੂੰ HC ਤੋਂ ਵੱਡੀ ਰਾਹਤ, ਬੈਂਡ-ਬਾਜਾ ਬਿਆਨ ਮਾਮਲੇ ਚ SC ਕਮਿਸ਼ਨ ਦੇ ਨੋਟਿਸ ਤੇ ਲੱਗੀ ਰੋਕ

ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ (ਪੁਰਾਣੀ ਤਸਵੀਰ)

Follow Us On

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ ‘ਬੈਂਡ-ਬਾਜੇ’ ਵਾਲੇ ਵਿਵਾਦਤ ਬਿਆਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਪੰਜਾਬ ਐਸਸੀ (SC) ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਨੋਟਿਸ ‘ਤੇ ਸਟੇਅ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਮਾਨਯੋਗ ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।

ਕੀ ਸੀ ਪੂਰਾ ਮਾਮਲਾ?

ਇਹ ਵਿਵਾਦ 7 ਫਰਵਰੀ 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਹੋਈ ਕਾਂਗਰਸ ਦੀ ਮਨਰੇਗਾ ਰੈਲੀ ਤੋਂ ਸ਼ੁਰੂ ਹੋਇਆ ਸੀ। ਰੈਲੀ ਦੌਰਾਨ ਜਨਤਾ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ‘ਤੇ ਤਿੱਖਾ ਹਮਲਾ ਬੋਲਿਆ ਸੀ। ਬਾਜਵਾ ਨੇ ਕਿਹਾ ਸੀ, “ਇੱਥੋਂ ਵਾਲਾ ਹਰਭਜਨ ਸਿੰਘ ਈਟੀਓ ਪਹਿਲਾਂ ਬੈਂਡ ਵਜਾਉਂਦਾ ਰਿਹਾ ਹੈ। ਸ਼ਾਇਦ ਤੁਹਾਨੂੰ ਪਤਾ ਨਹੀਂ ਹੋਵੇਗਾ ਕਿ ਜਿਸ ਮਹਿਕਮੇ ਦਾ ਉਹ ਇੰਚਾਰਜ ਹੈ, ਉੱਥੇ ਵੱਡੇ ਪੱਧਰ ‘ਤੇ ਲੁੱਟ ਹੋ ਰਹੀ ਹੈ।”

ਉਨ੍ਹਾਂ ਨੇ ਅੱਗੇ ਕਿਹਾ ਸੀ, “ਹੁਣ ਇਹ ਸਿਰਫ਼ ਬੈਂਡ ਵਜਾਉਣ ਵਾਲਾ ਨਹੀਂ ਰਿਹਾ, ਇਸ ਨੇ ਤਾਂ ਪੰਜਾਬ ਦਾ ਬੈਂਡ ਵਜਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਲਈ ਇਸ ਦਾ ਬੈਂਡ ਚੰਗੀ ਤਰ੍ਹਾਂ ਵਜਾਵਾਂਗੇ। ਇਹ ਸਾਡੀ ਵਚਨਬੱਧਤਾ ਹੈ, ਨੋਟ ਕਰ ਲਓ ਅਸੀਂ ਭੱਜਣ ਵਾਲੇ ਨਹੀਂ ਹਾਂ।

ਕਮਿਸ਼ਨ ਦੀ ਕਾਰਵਾਈ ਅਤੇ ਬਾਜਵਾ ਦੀ ਦਲੀਲ

ਬਾਜਵਾ ਦੇ ਇਸ ਬਿਆਨ ਦਾ ਨੋਟਿਸ ਲੈਂਦਿਆਂ ਪੰਜਾਬ ਐਸਸੀ ਕਮਿਸ਼ਨ ਨੇ ਉਨ੍ਹਾਂ ਨੂੰ 11 ਫਰਵਰੀ ਨੂੰ ਤਲਬ ਕੀਤਾ ਸੀ। ਉਸ ਸਮੇਂ ਬਾਜਵਾ ਦੇ ਵਕੀਲ ਪੇਸ਼ ਹੋਏ ਸਨ ਅਤੇ ਉਨ੍ਹਾਂ ਨੇ ਆਪਣਾ ਪੱਖ ਰੱਖਣ ਲਈ ਹੋਰ ਸਮਾਂ ਮੰਗਿਆ ਸੀ। ਹਾਈਕੋਰਟ ਵਿੱਚ ਬਾਜਵਾ ਵੱਲੋਂ ਦਲੀਲ ਦਿੱਤੀ ਗਈ ਕਿ ਕਮਿਸ਼ਨ ਨੇ ਬਿਨਾਂ ਕਿਸੇ ਸਪੱਸ਼ਟ ਜਾਤੀ ਸੂਚਕ ਟਿੱਪਣੀ ਜਾਂ ਠੋਸ ਤੱਥਾਂ ਦੇ ਇਸ ਮਾਮਲੇ ਦਾ ਖੁਦ ਹੀ ਨੋਟਿਸ ਲੈ ਲਿਆ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਬਿਆਨ ਪੂਰੀ ਤਰ੍ਹਾਂ ਸਿਆਸੀ ਸੰਦਰਭ ਵਿੱਚ ਦਿੱਤਾ ਗਿਆ ਸੀ ਅਤੇ ਇਸ ਦਾ ਮਕਸਦ ਕਿਸੇ ਵਿਸ਼ੇਸ਼ ਜਾਤੀ ਜਾਂ ਵਰਗ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 16 ਫਰਵਰੀ 2026 ਨੂੰ ਤੈਅ ਕੀਤੀ ਗਈ ਹੈ।

ਸਿਆਸਤ ਹੋਈ ਗਰਮ: ‘ਆਪ’ ਦਾ ਪ੍ਰਦਰਸ਼ਨ

ਇਸ ਮੁੱਦੇ ‘ਤੇ ਪੰਜਾਬ ਦੀ ਸਿਆਸਤ ਵੀ ਪੂਰੀ ਤਰ੍ਹਾਂ ਭਖ ਗਈ ਹੈ। ਆਮ ਆਦਮੀ ਪਾਰਟੀ ਨੇ 9 ਫਰਵਰੀ ਨੂੰ ਚੰਡੀਗੜ੍ਹ ਵਿੱਚ ਪ੍ਰਤਾਪ ਸਿੰਘ ਬਾਜਵਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ ਸੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੂੰ ਵਾਟਰ ਕੈਨਨ (ਪਾਣੀ ਦੀਆਂ ਬੌਛਾਰਾਂ) ਦਾ ਇਸਤੇਮਾਲ ਵੀ ਕਰਨਾ ਪਿਆ। ਦੂਜੇ ਪਾਸੇ, ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬੈਂਡ ਵਜਾ ਕੇ ਆਪਣੀ ਰੋਜ਼ੀ-ਰੋਟੀ ਕਮਾਉਣਾ ਕੋਈ ਅਪਰਾਧ ਨਹੀਂ ਹੈ ਅਤੇ ਬਾਜਵਾ ਦੀ ਸ਼ਬਦਾਵਲੀ ਉਨ੍ਹਾਂ ਦੀ ਮਾਨਸਿਕਤਾ ਨੂੰ ਦਰਸਾਉਂਦੀ ਹੈ।