CM Meeting: ਪੰਜਾਬ ਦੇ ਸੀਐੱਮ ਮਾਨ ਨੂੰ ਮਿਲੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ
Mann -Sukhu Meet: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਿਮਾਚਲ ਦੇ ਸੀਐੱਮ ਸੁਖਵਿੰਦਰ ਸਿੰਘ ਸੁੱਖੂ ਵਿਚਾਲੇ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਹੋਈ। ਜਿਨ੍ਹਾਂ ਵਿੱਚ ਅਹਿਮ ਮੁੱਦਾ ਪਾਵਰ ਸੈੱਸ ਨੂੰ ਲੈ ਕੇ ਸੀ।

ਦੋਵਾਂ ਮੁੱਖ ਮੰਤਰੀਆਂ ਨੇ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਪਠਾਨਕੋਟ-ਡਲਹੌਜ਼ੀ ਰੋਪਵੇਅ ਪ੍ਰਾਜੈਕਟ ਸਥਾਪਤ ਕਰਨ ‘ਤੇ ਵੀ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੀ ਸਹੂਲਤ ਦੇ ਨਾਲ-ਨਾਲ ਇਹ ਦੋਵਾਂ ਰਾਜਾਂ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ।
ਚੰਡੀਗੜ੍ਹ ਨਿਊਜ਼: ਪੰਜਾਬ ਦੇ ਸੀਐੱਮ ਭਗਵੰਤ ਸਿੰਘ ਮਾਨ ਨਾਲ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (CM Sukhwinder Singh Sukhu) ਮੁਲਾਕਾਤ ਕਰਨ ਲਈ ਪੁਹੰਚੇ। ਇਸ ਦੌਰਾਨ ਮੁੱਖ ਮੰਤਰੀ ਸੁੱਖੂ ਨੇ ਚੰਡੀਗੜ੍ਹ ਸਥਿਤ ਸੀਐੱਮ ਰਿਹਾਇਸ਼ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਕਈ ਅਹਿਮ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ। ਜਿਨ੍ਹਾਂ ਵਿੱਚ ਅਹਿਮ ਮੁੱਦਾ ਪਾਵਰ ਸੈੱਸ ਨੂੰ ਲੈ ਕੇ ਸੀ।
ਨਿੱਘੇ ਸੱਦੇ ‘ਤੇ ਮਿਲਣ ਪਹੁੰਚੇ ਹਿਮਾਚਲ ਦੇ ਮੁੱਖ ਮੰਤਰੀ ਨਾਲ ਸਾਂਝੇ ਮਸਲਿਆਂ ‘ਤੇ ਚਰਚਾ ਹੋਈ… ਮੀਡਿਆ ਨਾਲ ਗੱਲਬਾਤ Live… https://t.co/yCuRdtmlh0
— Bhagwant Mann (@BhagwantMann) March 29, 2023ਇਹ ਵੀ ਪੜ੍ਹੋ