AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਜਥੇਦਾਰ ਗੜਗੱਜ ਨੇ ਪੀੜਤ ਸਿੱਖ ਵਿਦਿਆਰਥੀ ਤੇ ਉਸ ਦੇ ਪਰਿਵਾਰ ਨਾਲ ਗੱਲ ਕੀਤੀ, ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਔਖੇ ਸਮੇਂ ਚ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਪਰਿਵਾਰ ਨੂੰ ਚੜ੍ਹਦੀ ਕਲਾ ਚ ਰਹਿਣ ਦ ਸੰਦੇਸ਼ ਦਿੱਤਾ।

ਹਿਮਾਚਲ ਬੋਰਡਿੰਗ ਸਕੂਲ 'ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ
ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ 
tv9-punjabi
| Updated On: 08 Sep 2026 10:36 AM IST
Share

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਨੇ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਕਿਸੇ ਵੀ ਬੱਚੇ ਨਾਲ ਅਜਿਹਾ ਅਣਮਨੁੱਖੀ ਵਿਵਹਾਰ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਸਕੂਲ ਪ੍ਰਸ਼ਾਸਨ ‘ਤੇ ਸਵਾਲ

ਜਥੇਦਾਰ ਗੜਗੱਜ ਨੇ ਸਕੂਲ ਪ੍ਰਸ਼ਾਸਨ ਤੇ ਪ੍ਰਿੰਸੀਪਲ ਦੇ ਕੰਮਕਾਜ ਬਾਰੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਦੀ ਸੁਰੱਖਿਆ ਤੇ ਅਨੁਸ਼ਾਸਨ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਪ੍ਰਿੰਸੀਪਲ ਵਿਰੁੱਧ ਵਾਰ-ਵਾਰ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ। ਉਨ੍ਹਾਂ ਸਕੂਲ ਪ੍ਰਬੰਧਨ ਨੂੰ ਪ੍ਰਿੰਸੀਪਲ ਨੂੰ ਤੁਰੰਤ ਬਦਲਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਨੇ ਭਰੋਸਾ ਦਿੱਤਾ ਹੈ ਕਿ ਸਕੂਲ ਦਾ ਪ੍ਰਿੰਸੀਪਲ ਇੱਕ ਹਫ਼ਤੇ ਅੰਦਰ ਬਦਲ ਦਿੱਤਾ ਜਾਵੇਗਾ।

ਪੀੜਤ ਪਰਿਵਾਰ ਨਾਲ ਗੱਲਬਾਤ, ਪੁਲਿਸ ਨੇ ਮਾਮਲਾ ਦਰਜ ਕੀਤਾ

ਜਥੇਦਾਰ ਗੜਗੱਜ ਨੇ ਪੀੜਤ ਸਿੱਖ ਵਿਦਿਆਰਥੀ ਤੇ ਉਸ ਦੇ ਪਰਿਵਾਰ ਨਾਲ ਗੱਲ ਕੀਤੀ, ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਔਖੇ ਸਮੇਂ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਪਰਿਵਾਰ ਨੂੰ ਚੜ੍ਹਦੀ ਕਲਾ ‘ਚ ਰਹਿਣ ਦ ਸੰਦੇਸ਼ ਦਿੱਤਾ।

ਦੂਜੇ ਪਾਸੇ, ਪਰਿਵਾਰ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਹਿਮਾਚਲ ਪ੍ਰਦੇਸ਼ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ‘ਚ ਰੈਗਿੰਗ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ, ਪਰ ਇਸ ਘਟਨਾ ‘ਚ ਸਕੂਲ ਪ੍ਰਸ਼ਾਸਨ ਤੇ ਪ੍ਰਿੰਸੀਪਲ ਦੀ ਭੂਮਿਕਾ ਗ਼ੈਰ-ਸੰਜੀਦਾ ਤੇ ਠੀਕ ਨਹੀਂ ਰਹੀ ਹੈ। ਉਨ੍ਹਾਂ ਸਕੂਲ ਪ੍ਰਸ਼ਾਸਨ ਨੂੰ ਪ੍ਰਿੰਸੀਪਲ ਬਦਲਣ ਲਈ ਕਿਹਾ ਹੈ।

ਵਾਇਰਲ ਵੀਡੀਓ ਪ੍ਰਸਾਰਿਤ ਕਰਨ ਦੀ ਅਪੀਲ

ਜਥੇਦਾਰ ਨੇ ਮੀਡੀਆ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਨਿਊਜ਼ ਚੈਨਲਾਂ ਨੂੰ ਅਪੀਲ ਕੀਤੀ ਹੈ ਕਿ ਪਰਿਵਾਰ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਘਟਨਾ ਨਾਲ ਸਬੰਧਤ ਵਾਇਰਲ ਵੀਡੀਓ ਪ੍ਰਕਾਸ਼ਤ ਨਾ ਕੀਤਾ ਜਾਵੇ ਤੇ ਪੀੜਤ ਦੀ ਪਛਾਣ ਜ਼ਾਹਰ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਮਾਮਲਾ ਬੱਚੇ ਦੇ ਭਵਿੱਖ ਨਾਲ ਸਬੰਧਤ ਹੈ, ਇਸ ਲਈ ਉਸ ਦੀ ਪਛਾਣ ਦੀ ਗੁਪਤਤਾ ਬਣਾਈ ਰੱਖਣਾ ਬਹੁਤ ਮਹੱਤਵਪੂਰਨ ਹੈ।

Follow Us
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...