ਕਾਰਵਾਈ ਨਾ ਹੋਈ ਤਾਂ ਨਸ਼ਾ ਤਸਕਰਾਂ ਦੇ ਲੱਗਣਗੇ ਹੋਰਡਿੰਗ, ਕਿਸਾਨ ਯੂਨੀਅਨ ਚੜੂਨੀ ਦੀ ਚੇਤਾਵਨੀ

Published: 

25 Oct 2026 08:55 AM IST

ਇੰਦਰਪਾਲ ਸਿੰਘ ਬੈਂਸ ਨੇ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਜਿਹੜੇ ਇਲਾਕਿਆਂ 'ਚ ਨਸ਼ੇ ਦੀ ਵਿਕਰੀ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ, ਉੱਥੇ ਨਸ਼ਾ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।

ਕਾਰਵਾਈ ਨਾ ਹੋਈ ਤਾਂ ਨਸ਼ਾ ਤਸਕਰਾਂ ਦੇ ਲੱਗਣਗੇ ਹੋਰਡਿੰਗ, ਕਿਸਾਨ ਯੂਨੀਅਨ ਚੜੂਨੀ ਦੀ ਚੇਤਾਵਨੀ

ਪੰਜਾਬ ‘ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਵੱਲੋਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਾ ਤਸਕਰਾਂ ਖ਼ਿਲਾਫ਼ ਜਲਦ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਦੇ ਨਾਂ ਜਨਤਕ ਕੀਤੇ ਜਾਣਗੇ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡਾਂ ਸਮੇਤ ਵੱਖ-ਵੱਖ ਥਾਵਾਂ ‘ਤੇ ਵੱਡੇ-ਵੱਡੇ ਹੋਰਡਿੰਗ ਬੋਰਡ ਲਗਾਏ ਜਾਣਗੇ।

ਇੰਦਰਪਾਲ ਸਿੰਘ ਬੈਂਸ ਨੇ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਜਿਹੜੇ ਇਲਾਕਿਆਂ ‘ਚ ਨਸ਼ੇ ਦੀ ਵਿਕਰੀ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ, ਉੱਥੇ ਨਸ਼ਾ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਕਿਸਾਨ ਯੂਨੀਅਨ ਦੇ ਪੰਜਾਬ ਯੂਥ ਪ੍ਰਧਾਨ ਨੇ ਕਿਹਾ ਕਿ ਜੇਕਰ ਸਬੰਧਤ ਅਧਿਕਾਰੀਆਂ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਜਲਦ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਯੂਨੀਅਨ ਵੱਲੋਂ ਉਨ੍ਹਾਂ ਦੇ ਨਾਂ ਜਨਤਕ ਕਰਨ ਲਈ ਕਦਮ ਚੁੱਕੇ ਜਾਣਗੇ। ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਹੋਰ ਥਾਵਾਂ ‘ਤੇ ਹੋਰਡਿੰਗ ਬੋਰਡ ਲਗਾਉਣ ਦੀ ਯੋਜਨਾ ਹੈ, ਜਿਨ੍ਹਾਂ ‘ਤੇ ਕਥਿਤ ਨਸ਼ਾ ਤਸਕਰਾਂ ਦੇ ਨਾਂ ਲਿਖੇ ਜਾਣਗੇ।

ਉਨ੍ਹਾਂ ਇਲਜ਼ਾਮ ਲਾਇਆ ਕਿ ਸਰਕਾਰ ਨਸ਼ੇ ਦੀ ਸਮੱਸਿਆ ਨੂੰ ਰੋਕਣ ‘ਚ ਨਾਕਾਮ ਰਹੀ ਹੈ ਤੇ ਕਈ ਕਥਿਤ ਨਸ਼ਾ ਤਸਕਰ ਅਜੇ ਵੀ ਖੁੱਲ੍ਹੇਆਮ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਸਖ਼ਤ ਕਾਰਵਾਈ ਕਰਨਾ ਬੇਹੱਦ ਜ਼ਰੂਰੀ ਹੈ।

ਨਸ਼ੇ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦਾ ਐਲਾਨ

ਮਾਨਸਾ ‘ਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ੇ ਦੇ ਮੁੱਦੇ ਨੂੰ ਲੈ ਕੇ ਪੰਜਾਬ ‘ਚ ਚਰਚਾ ਤੇਜ਼ ਹੋਈ ਹੈ। ਇਸ ਪਿਛੋਕੜ ‘ਚ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਵੱਲੋਂ ਨਸ਼ੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਵੀ ਗੁਰਦਾਸਪੁਰ ਜ਼ਿਲ੍ਹੇ ‘ਚ ਨਸ਼ੇ ਦੀ ਸਮੱਸਿਆ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਨ ‘ ਸੰਕੇਤ ਦਿੱਤਾ ਹੈ। ਹੁਣ ਦੇਖਣਾ ਹੋਵੇਗਾ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕੀ ਕਾਰਵਾਈ ਕੀਤੀ ਜਾਂਦੀ ਹੈ।

Loading...
Unable to load recommendations.
Follow Us