Hola Mohalla: ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਨਗਾੜਿਆਂ ਦੀ ਚੋਟ ਨਾਲ ਹੋਵੇਗੀ ਜੋੜ ਮੇਲੇ ਦੀ ਆਰੰਭਤਾ

Updated On: 

02 Mar 2023 15:11 PM

Jod Mela : ਹੋਲੇ ਮਹੱਲੇ ਦੇ ਦੂਜੇ ਪੜਾਅ ਵਿਚ ਛੇ ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ ਨੌਂ ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ । ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮਾਂ ਦੀ ਆਰੰਭਤਾ ਵੀ ਕੀਤੀ ਜਾਵੇਗੀ ਜੋ ਅੱਠ ਮਾਰਚ ਸ਼ਾਮ ਤੱਕ ਚੱਲਣਗੇ। ਅੱਠ ਮਾਰਚ ਦੁਪਹਿਰ 12 ਵਜੇ ਮਹੱਲਾ ਕੱਢਿਆ ਜਾਵੇਗਾ।

Hola Mohalla: ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਨਗਾੜਿਆਂ ਦੀ ਚੋਟ ਨਾਲ ਹੋਵੇਗੀ ਜੋੜ ਮੇਲੇ ਦੀ ਆਰੰਭਤਾ

ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਨਗਾੜਿਆਂ ਦੀ ਚੋਟ ਨਾਲ ਹੋਵੇਗੀ ਜੋੜ ਮੇਲੇ ਦੀ ਆਰੰਭਤਾ। Hola Mahalla will start today from Fort Anandgarh Sahib

Follow Us On

ਸ੍ਰੀ ਅਨੰਦਪੁਰ ਸਾਹਿਬ: ਖ਼ਾਲਸਾ ਪੰਥ ਦੇ ਜਾਹੋ-ਜਲਾਲ ਦੇ ਪ੍ਰਤੀਕ ਸਾਲਾਨਾ ਛੇ ਦਿਨਾਂ ਕੌਮੀ ਜੋੜ ਮੇਲਾ ਹੋਲਾ-ਮਹੱਲਾ ਦੀ ਆਰੰਭਤਾ ਵੀਰਵਾਰ ਨੂੰ ਰਾਤ 11 ਵਜੇ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਪੰਜ ਨਗਾਰਿਆਂ ਦੀ ਚੋਟ ਅਤੇ ਜੈਕਾਰਿਆਂ ਦੀ ਗੂੰਜ ਵਿਚ ਹੋਵੇਗੀ। ਜੋੜ ਮੇਲੇ ਦੀ ਅਗਵਾਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਹੋਰ ਉਘੀਆਂ ਪੰਥਕ ਸ਼ਖਸੀਅਤਾਂ ਕਰਨਗੀਆਂ। ਬੀਤੇ ਦਿਨ ਇੱਥੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਲਾ ਮਹੱਲਾ ਦੇ ਪ੍ਰਬੰਧਾਂ ਨੂੰ ਲੈ ਕੇ ਹੋਈ ਮੀਟਿੰਗ ਚ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਦੀ ਆਰੰਭਤਾ ਨੂੰ ਪੂਰੀ ਸ਼ਾਨੋ, ਸ਼ੌਕਤ ਨਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਹੋਲਾ ਮਹੱਲਾ ਸਬੰਧੀ ਤਿਆਰੀਆਂ ਮੁਕੰਮਲ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਹੋਲਾ ਮਹੱਲਾ ਸਬੰਧੀ ਸਾਰੀਆਂ ਤਿਆਰੀਆਂ ਕਰੀਬ ਕਰੀਬ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵੀਰਵਾਰ ਰਾਤ 11 ਵਜੇ ਨਗਾਰੇ ਵਜਾਉਣ ਤੋਂ ਬਾਅਦ ਸ਼ੁੱਕਰਵਾਰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਜਾਵੇਗੀ ਜਿਸ ਦੇ ਭੋਗ ਪੰਜ ਮਾਰਚ ਨੂੰ ਸਵੇਰੇ ਨੌਂ ਵਜੇ ਪਾਏ ਜਾਣਗੇ। ਉਪਰੰਤ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਦੀਵਾਨ ਸਜਾਏ ਜਾਣਗੇ।

ਸੰਗਤਾਂ ਦਾ ਕਰਵਾਇਆ ਗਿਆ ਇਕ ਲੱਖ ਦਾ ਬੀਮਾ

ਸੰਗਤ ਦੀ ਭਾਰੀ ਆਮਦ ਨੂੰ ਮੁੱਖ ਰੱਖਦਿਆਂ ਜਿੱਥੇ ਰਿਹਾਇਸ਼, ਲੰਗਰ, ਮੈਡੀਕਲ ਕੈਂਪ, ਪਾਣੀ ਦੀਆਂ ਛਬੀਲਾਂ ਦੇ ਪ੍ਰਬੰਧ ਕੀਤੇ ਗਏ ਹਨ, ਉੱਥੇ ਕਿਸੇ ਅਚਾਨਕ ਵਾਪਰਨ ਵਾਲੀ ਦੁਰਘਟਨਾ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ 20 ਕਿਲੋਮੀਟਰ ਦੇ ਘੇਰੇ ਅੰਦਰ ਹੋਣ ਵਾਲੀ ਘਟਨਾ ਦਾ ਸਮੁੱਚੀ ਸੰਗਤ ਦਾ ਬੀਮਾ ਕਰਵਾਇਆ ਗਿਆ ਹੈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਦਵਿੰਦਰ ਸਿੰਘ ਸੂਰੇਵਾਲ, ਮਨਪ੍ਰੀਤ ਸਿੰਘ, ਅਸ਼ਵਿੰਦਰ ਸਿੰਘ, ਨਿਰਮਲ ਸਿੰਘ, ਸਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਪ੍ਰਚਾਰਕ ਹਾਜ਼ਰ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ