ਹੋਲਾ ਮਹੱਲਾ ਵੇਖਣ ਗਏ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 2 ਦੀ ਮੌਤ 7 ਜ਼ਖ਼ਮੀ – Punjabi News

ਹੋਲਾ ਮਹੱਲਾ ਵੇਖਣ ਗਏ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 2 ਦੀ ਮੌਤ 7 ਜ਼ਖ਼ਮੀ

Updated On: 

25 Mar 2024 11:32 AM

ਮ੍ਰਿਤਕਾਂ ਦੀ ਪਛਾਣ ਬਿੱਲਾ ਪੁੱਤਰ ਕੇਵਲ ਸਿੰਘ ਵਾਸੀ ਫਰੀਦਕੋਟ ਪੰਜਾਬ ਅਤੇ ਬਲਵੀਰ ਚੰਦ ਪੁੱਤਰ ਵਤਨਾ ਰਾਮ ਵਾਸੀ ਫਰੀਦਪੁਰ ਜ਼ਿਲਾ ਜਲੰਧਰ ਪੰਜਾਬ ਵਜੋਂ ਹੋਈ ਹੈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੋਲਾ ਮਹੱਲਾ ਵੇਖਣ ਗਏ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 2 ਦੀ ਮੌਤ 7 ਜ਼ਖ਼ਮੀ

ਲੁਧਿਆਣਾ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਪਤੀ-ਪਤਨੀ, ਟਰੈਵਲ ਏਜੰਟ ਤੇ ਠੱਗੀ ਮਾਰਨ ਦਾ ਇਲਜ਼ਾਮ

Follow Us On

ਸੋਮਵਾਰ ਨੂੰ ਅੰਬ ਕੇ ਮੇਡੀ ‘ਚ ਜ਼ਮੀਨ ਖਿਸਕਣ ਕਾਰਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ ਸੱਤ ਸ਼ਰਧਾਲੂ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਤਿੰਨ ਨੂੰ ਊਨਾ ਦੇ ਖੇਤਰੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਬਿੱਲਾ ਪੁੱਤਰ ਕੇਵਲ ਸਿੰਘ ਵਾਸੀ ਫਰੀਦਕੋਟ ਪੰਜਾਬ ਅਤੇ ਬਲਵੀਰ ਚੰਦ ਪੁੱਤਰ ਵਤਨਾ ਰਾਮ ਵਾਸੀ ਫਰੀਦਪੁਰ ਜ਼ਿਲਾ ਜਲੰਧਰ ਪੰਜਾਬ ਵਜੋਂ ਹੋਈ ਹੈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਹੋਲਾ ਮਹੱਲਾ ਵੇਖਣ ਜਾ ਰਹੇ ਹਨ ਅਤੇ ਸੋਮਵਾਰ ਸਵੇਰੇ ਕਰੀਬ 5 ਵਜੇ ਅੰਬ ਕੀ ਮੇਡੀ ਮੇਲਾ ਸੈਕਟਰ ਨੰਬਰ 5 ਚਰਨ ਗੰਗਾ ਵਿੱਚ ਸ਼ਰਧਾਲੂ ਪਵਿੱਤਰ ਝਰਨੇ ਵਿੱਚ ਇਸ਼ਨਾਨ ਕਰ ਰਹੇ ਸਨ ਕਿ ਅਚਾਨਕ ਪਹਾੜ ਤੋਂ ਚਾਰ-ਪੰਜ ਪੱਥਰ ਖਿਸਕਣੇ ਸ਼ੁਰੂ ਹੋ ਗਏ। ਪਹਾੜ ਤੋਂ ਪੱਥਰ ਡਿੱਗਦੇ ਦੇਖ ਸ਼ਰਧਾਲੂਆਂ ‘ਚ ਭਗਦੜ ਮੱਚ ਗਈ। ਹਾਦਸੇ ‘ਚ ਚਰਨ ਗੰਗਾ ‘ਚ ਇਸ਼ਨਾਨ ਕਰ ਰਹੇ 9 ਸ਼ਰਧਾਲੂ ਜ਼ਖਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਅੰਬ ਵਿਖੇ ਲਿਆਂਦਾ ਗਿਆ ਜਿਨ੍ਹਾਂ ਵਿੱਚੋਂ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਜਦਕਿ ਤਿੰਨ ਦੀ ਹਾਲਤ ਨਾਜ਼ੁਕ ਹੋਣ ਕਾਰਨ ਊਨਾ ਦੇ ਖੇਤਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਵਧੀਕ ਪੁਲਿਸ ਸੁਪਰਡੈਂਟ ਸੰਜੀਵ ਭਾਟੀਆ ਨੇ ਦੱਸਿਆ ਕਿ ਜੋ ਸ਼ਰਧਾਲੂ ਜ਼ਖਮੀ ਹੋਏ ਹਨ ਉਹ ਪਹਾੜ ਤੋਂ ਖਿਸਕਣ ਕਾਰਨ ਹੋਏ ਹਨ। ਇਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ ਹੈ ਜਦਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ।

2 ਸ਼ਰਧਾਲੂਆਂ ਦੀ ਮੌਤ

ਬਿੱਲਾ ਪੁੱਤਰ ਕੇਵਲ ਸਿੰਘ ਵਾਸੀ ਰੋਡੀਕਾਪੁਰ, ਜ਼ਿਲ੍ਹਾ ਫਰੀਦਕੋਟ, ਉਮਰ 25 ਸਾਲ ਅਤੇ ਬਲਬੀਰ ਚੰਦ ਪੁੱਤਰ ਵਤਨ ਰਾਮ ਵਾਸੀ ਫਰੀਦਪੁਰ, ਜ਼ਿਲ੍ਹਾ ਜਲੰਧਰ ਉਮਰ 65 ਸਾਲ ਹਨ ਜਿਨ੍ਹਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਹਾਦਸੇ ‘ਚ ਜ਼ਖਮੀ ਗੋਵਿੰਦ ਪੁੱਤਰ ਦੇਵ ਰਾਜ ਵਾਸੀ ਬਰਨਾਲਾ, ਧਰਮਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਸੋਲਾਂ ਜ਼ਿਲ੍ਹਾ ਤਰਨਤਾਰਨ ਹਰਪਾਲ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਅੰਮ੍ਰਿਤਸਰ ਅਤੇ ਬਬਲੂ ਪੁੱਤਰ ਲਾਲੀ ਵਾਸੀ ਪਿੰਡ ਬਰਾੜ ਜ਼ਿਲ੍ਹਾ ਅੰਮ੍ਰਿਤਸਰ ਦਾ ਅੰਬ ਹਸਪਤਾਲ ‘ਚ ਹਨ।

ਇਸ ਤੋਂ ਇਲਾਵਾ ਬਲਵੀਰ ਸਿੰਘ ਪੁੱਤਰ ਰਾਮ ਵਾਸੀ ਨਿਡਾਣਾ ਡਾਕਖਾਨਾ ਖੇੜ ਜ਼ਿਲ੍ਹਾ ਜੀਂਦ ਹਰਿਆਣਾ, ਅੰਗਰੇਜ਼ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਭਾਰਦ ਤਹਿਸੀਲ ਅਜਨਾਲਾ ਅਤੇ ਰਘੁਬੀਰ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਰੋਡੀ ਕਪੂਰਾ ਜ਼ਿਲ੍ਹਾ ਫ਼ਰੀਦਕੋਟ ਨੂੰ ਖੇਤਰੀ ਹਸਪਤਾਲ ਊਨਾ ‘ਚ ਗੰਭੀਰ ਹਾਲਤ ‘ਚ ਰੈਫਰ ਕੀਤਾ ਗਿਆ।

Exit mobile version