ਪੰਜਾਬ ਦੇ ਸਕੂਲਾਂ ‘ਚ 21 ਜਨਵਰੀ ਤੱਕ ਵਧੀਆਂ ਛੁੱਟੀਆਂ, ਠੰਡ ਕਾਰਨ 5ਵੀਂ ਤੱਕ ਦੇ ਸਾਰੇ ਸਕੂਲ ਰਹਿਣਗੇ ਬੰਦ

Updated On: 

14 Jan 2024 18:55 PM

ਪੰਜਾਬ ਵਿੱਚ 5ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਸਕੂਲ 21 ਜਨਵਰੀ ਤੱਕ ਬੰਦ ਰਹਿਣਗੇ। ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਚੰਡੀਗੜ੍ਹ 'ਚ ਸਿੱਖਿਆ ਵਿਭਾਗ ਨੇ ਆਪਣੇ ਹੁਕਮਾਂ 'ਚ ਕਿਹਾ ਹੈ ਕਿ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਸਵੇਰੇ 9:30 ਵਜੇ ਤੋਂ ਪਹਿਲਾਂ ਅਤੇ ਸ਼ਾਮ 4:30 ਤੋਂ ਬਾਅਦ ਨਹੀਂ ਲੱਗਣਗੀਆਂ।

ਪੰਜਾਬ ਦੇ ਸਕੂਲਾਂ ਚ 21 ਜਨਵਰੀ ਤੱਕ ਵਧੀਆਂ ਛੁੱਟੀਆਂ, ਠੰਡ ਕਾਰਨ 5ਵੀਂ ਤੱਕ ਦੇ ਸਾਰੇ ਸਕੂਲ ਰਹਿਣਗੇ ਬੰਦ
Follow Us On

ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਪੰਜਾਬ ਵਿੱਚ 5ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਸਕੂਲ 21 ਜਨਵਰੀ ਤੱਕ ਬੰਦ ਰਹਿਣਗੇ। ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਸ ਦੇ ਨਾਲ ਹੀ ਡਬਲ ਸ਼ਿਫਟ ਵਾਲੇ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

ਪੰਜਾਬ ਦੇ ਸਿੱਖਿਆ ਮੰਤਰੀ ਨੇ ਟ੍ਵੀਟ ਕਰ ਸਾਂਝੀ ਕੀਤੀ ਜਾਣਕਾਰੀ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟ੍ਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ 21 ਜਨਵਰੀ 2024 ਤੱਕ ਬੰਦ ਰਹਿਣਗੇ।

ਇਸ ਤੋਂ ਪਹਿਲਾਂ ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ। ਚੰਡੀਗੜ੍ਹ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਕੂਲ 21 ਜਨਵਰੀ ਤੱਕ ਬੰਦ ਰਹਿਣਗੇ। ਹਾਲਾਂਕਿ ਉਦੋਂ ਤੱਕ ਸਕੂਲ ਆਨਲਾਈਨ ਕਲਾਸਾਂ ਲਗਾ ਸਕਣਗੇ। ਜਦੋਂ ਕਿ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਪਹਿਲਾਂ ਵਾਂਗ ਨਿਯਮਤ ਤੌਰ ‘ਤੇ ਸਕੂਲ ਆਉਣਾ ਪਵੇਗਾ।

ਚੰਡੀਗੜ੍ਹ ‘ਚ 9ਵੀਂ ਤੋਂ 12ਵੀਂ ਜਮਤਾ ਦੇ ਵਿਦਿਆਰਥੀਆਂਲਈ ਹੁਕਮ ਜਾਰੀ

ਚੰਡੀਗੜ੍ਹ ‘ਚ ਸਿੱਖਿਆ ਵਿਭਾਗ ਨੇ ਆਪਣੇ ਹੁਕਮਾਂ ‘ਚ ਕਿਹਾ ਹੈ ਕਿ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਸਵੇਰੇ 9:30 ਵਜੇ ਤੋਂ ਪਹਿਲਾਂ ਅਤੇ ਸ਼ਾਮ 4:30 ਤੋਂ ਬਾਅਦ ਨਹੀਂ ਲੱਗਣਗੀਆਂ। ਸਾਰੇ ਸਕੂਲਾਂ ਨੂੰ ਸਟਾਫ ਦਾ ਸਮਾਂ 9.30 ਤੋਂ ਸ਼ਾਮ 4 ਵਜੇ ਤੱਕ ਤੈਅ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਸਕੂਲ 9 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਠੰਢ ਵਧਣ ਕਾਰਨ ਛੁੱਟੀਆਂ ਵਧਾ ਦਿੱਤੀਆਂ ਗਈਆਂ ਸਨ।

ਇਹ ਵੀ ਪੜ੍ਹੋ: ਪੰਜਾਬ ਸਿੱਖਿਆ ਵਿਭਾਗ ਦੇ ਸਕੂਲਾਂ ਚ ਗਰਮ ਪੁੜੀਆਂ ਪਰੋਸਣ ਦੇ ਹੁਕਮ, ਅਧਿਆਪਕਾਂ ਨੇ ਖੜੇ ਕੀਤੇ ਹੱਥ

Exit mobile version