ਪੰਜਾਬ ਦੇ ਸਕੂਲਾਂ ‘ਚ 8 ਤੋਂ 14 ਜਨਵਰੀ ਤੱਕ ਛੁੱਟੀਆਂ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

Published: 

07 Jan 2024 18:50 PM

ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਸਰਦੀ ਆਪਣਾ ਅਸਰ ਦਿਖਾ ਰਹੀ ਹੈ ਜਿਸ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਦਿੱਲੀ ਤੋਂ ਬਾਅਦ ਹੁਣ ਚੰਡੀਗੜ੍ਹ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸਕੂਲਾਂ ਵਿੱਚ 8 ਤੋਂ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਪੰਜਾਬ ਦੇ ਸਕੂਲਾਂ ਚ 8 ਤੋਂ 14 ਜਨਵਰੀ ਤੱਕ ਛੁੱਟੀਆਂ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

10.77 ਲੱਖ ਰਾਸ਼ਨ ਕਾਰਡ ਬਹਾਲ: ਟੀਚਰ ਤਬਾਦਲਾ ਨੀਤੀ ਨੂੰ ਪ੍ਰਵਾਨਗੀ; ਸ਼ਹੀਦਾਂ ਦੀਆਂ ਪਤਨੀਆਂ ਨੂੰ ਹੁਣ 10,000 ਦੀ ਪੈਨਸ਼ਨ, ਪੰਜਾਬ ਕੈਬਿਨੇਟ ਦੇ ਵੱਡੇ ਫੈਸਲੇ

Follow Us On

ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿੱਚ ਸਰਦੀ ਆਪਣਾ ਅਸਰ ਦਿਖਾ ਰਹੀ ਹੈ ਜਿਸ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਹੁਣ ਚੰਡੀਗੜ੍ਹ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਸੂਬੇ ‘ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ

ਮੁੱਖ ਮੰਤਰੀ ਨੇ 10ਵੀਂ ਕਲਾਸ ਤੱਕ ਦੇ ਸਾਰੇ ਸਕੂਲਾਂ ਨੂੰ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤਰਾਂ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਕੇਂਦਰ ਸਾਸਿਤ ਪ੍ਰਦੇਸ਼ ਦੇ ਅੱਠਵੀਂ ਜਮਾਤ ਤੱਕ ਦੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਸਕੂਲਾਂ ‘ਚ ਛੁੱਟੀਆਂ ਹੋਣ ਦੇ ਬਾਵਜੂਦ ਵੀ ਵਿਦਿਆਰਥੀਆਂ ਦੀ ਪੜ੍ਹਾਈ ਉੱਪਰ ਇਸ ਦਾ ਜ਼ਿਆਦਾ ਅਸਰ ਨਹੀਂ ਹੋਵੇਗਾ। ਕਿਉਂਕਿ ਛੁੱਟੀਆਂ ਦੌਰਾਨ ਵੀ ਬੱਚਿਆਂ ਨੂੰ ਆਨਲਾਈਨ ਕਲਾਸਾਂ ਰਾਹੀਂ ਪੜਾਇਆ ਜਾਵੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 9ਵੀਂ ਕਲਾਸ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਕੂਲ ਸਵੇਰੇ ਸਾਢੇ 9 ਵਜੇ ਤੋਂ ਖੁੱਲ੍ਹਣਗੇ ਅਤੇ 3 ਵਜੇ ਛੱਟੀ ਹੋਵੇਗੀ।

ਸੂਬੇ ਵਿੱਚ ਲਗਾਤਾਰ ਵਧ ਰਹੀ ਠੰਡ ਕਾਰਨ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਵੀ ਸੂਬੇ ਵਿੱਚ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਛੁੱਟੀਆਂ ਕਰਨ ਦਾ ਐਲਾਨ ਕੀਤਾ ਸੀ। ਜਿਸ ਦੇ ਤਹਿਤ ਆਂਗਣਵਾੜੀ ਕੇਂਦਰਾਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ।