AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Home Minister ਅਮਿਤ ਸ਼ਾਹ 23 ਜੁਲਾਈ ਨੂੰ ਆਉਣਗੇ ਫਿਰੋਜ਼ਪੁਰ, ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ

ਇਹ ਨੀਂਹ ਪੱਥਰ ਇੱਕ ਸਾਲ ਪਹਿਲਾਂ ਪੀਐੱਮ ਨੇ ਰੱਖਣਾ ਸੀ ਪਰ, ਜਿਸ ਕਾਰਨ ਉਹ ਫਿਰੋਜ਼ਪੁਰ ਵੀ ਆਏ ਸਨ। ਪਰ ਫਿਰੋਜ਼ਪੁਰ ਵਿੱਚ ਤਲਵੰਡੀ ਭਾਈ ਨੇੜੇ ਓਵਰਬ੍ਰਿਜ ਤੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੇ ਸਾਹਮਣੇ ਕਿਸਾਨਾਂ ਦੇ ਅਚਾਨਕ ਆਣ ਜਾਣ ਕਾਰਨ ਪ੍ਰਧਾਨ ਮੰਤਰੀ ਨੂੰ ਵਾਪਸ ਮੁੜਨਾ ਪਿਆ ਤੇ ਹੁਣ ਪੀਜੀਆਈ ਦੇ ਸੈਟੇਲਾਈਟ ਸੈਂਟਰ ਨੀਂਹ ਪੱਥਰ ਰੱਖਣ ਲਈ ਗ੍ਰਹਿ ਮੰਤਰੀ ਆ ਰਹੇ ਨੇ। ਰਾਣਾ ਗੁਰਮੀਤ ਸਿੰਘ ਸੋਢੀ ਨੇ ਇਹ ਜਾਣਕਾਰੀ ਦਿੱਤੀ।

Home Minister ਅਮਿਤ ਸ਼ਾਹ 23 ਜੁਲਾਈ ਨੂੰ ਆਉਣਗੇ ਫਿਰੋਜ਼ਪੁਰ, ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ
tv9-punjabi
| Updated On: 16 Jul 2023 20:03 PM IST
Share
ਪੰਜਾਬ। ਫਿਰੋਜ਼ਪੁਰ ਵਿੱਚ ਬਣਨ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਰਾਹ ਹੁਣ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। 23 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੀ ਥਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੀਂਹ ਪੱਥਰ ਰੱਖਣਗੇ। ਇਹ ਅਹਿਮ ਜਾਣਕਾਰੀ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਤਵਾਰ ਦੁਪਹਿਰ ਇੱਕ ਹੋਟਲ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਇਸ ਸਬੰਧ ਵਿੱਚ ਉਨ੍ਹਾਂ ਨੇ ਟਵੀਟ ਵੀ ਕੀਤਾ। ਹਾਲਾਂਕਿ ਪਹਿਲਾਂ ਉਕਤ ਪੀਜੀਆਈ (PGI) ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੱਖਿਆ ਜਾਣਾ ਸੀ, ਜਿਸ ਦਾ ਹੁਣ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਵੱਲੋਂ ਰੱਖਿਆ ਜਾਵੇਗਾ।

ਪਹਿਲਾਂ ਪੀਐੱਮ ਨੇ ਰੱਖਣਾ ਸੀ ਇਹ ਨੀਂਹ ਪੱਥਰ

ਇੱਕ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਆ ਰਹੇ ਸਨ ਪਰ ਫਿਰੋਜ਼ਪੁਰ (Ferozepur) ਵਿੱਚ ਤਲਵੰਡੀ ਭਾਈ ਨੇੜੇ ਓਵਰਬ੍ਰਿਜ ਤੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੇ ਸਾਹਮਣੇ ਕਿਸਾਨਾਂ ਦੇ ਅਚਾਨਕ ਆਣ ਜਾਣ ਕਾਰਨ ਪ੍ਰਧਾਨ ਮੰਤਰੀ ਨੂੰ ਵਾਪਸ ਮੁੜਨਾ ਪਿਆ। ਇਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਵੱਡੀ ਕਮੀ ਦੇ ਤੌਰ ‘ਤੇ ਦੇਖਿਆ ਗਿਆ। ਪੰਜਾਬ ਦੇ ਉਸ ਸਮੇਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਇਸ ਘਟਨਾ ਨੂੰ ਕੋਈ ਗੰਭੀਰ ਮਾਮਲਾ ਨਹੀਂ ਦੱਸਿਆ ਗਿਆ, ਜਦਕਿ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਾਪਸੀ ਮੌਕੇ ਬਠਿੰਡਾ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਕਿਹਾ ਕਿ ਉਹ ਸੁਰੱਖਿਅਤ ਵਾਪਸ ਜਾ ਰਹੇ ਹਨ। ਉਸ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਆਉਣ ਦੀਆਂ ਲਗਾਤਾਰ ਚਰਚਾਵਾਂ ਚੱਲ ਰਹੀਆਂ ਸਨ। ਇੰਨਾ ਹੀ ਨਹੀਂ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਬਾਰੇ ਵੀ ਸਮੇਂ-ਸਮੇਂ ‘ਤੇ ਚਰਚਾ ਕੀਤੀ ਗਈ।

ਬੀਜੇਪੀ ਆਗੂ ਨੇ ਕੀਤੀ ਪ੍ਰੈੱਸ ਕਾਨਫਰੰਸ

ਐਤਵਾਰ ਨੂੰ ਹੀ ਸੂਬਾ ਸਰਕਾਰ ਦੇ ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਜਲਦ ਹੀ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਸ ਤੋਂ ਬਾਅਦ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੀ ਹੋਟਲ ਵਿੱਚ ਪ੍ਰੈਸ ਕਾਨਫਰੰਸ ਕਰਕੇ ਨੀਂਹ ਪੱਥਰ ਰੱਖਣ ਦੇ ਸਮੇਂ ਦਾ ਐਲਾਨ ਕੀਤਾ। ਜਿਸ ਕਾਰਨ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਜਾਣਕਾਰੀ ਤੋਂ ਬਾਅਦ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਰਾਣਾ ਸੋਢੀ ਦਾ ਮੂੰਹ ਮਿੱਠਾ ਕਰਵਾਇਆ ਗਿਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...