Home Minister ਅਮਿਤ ਸ਼ਾਹ 23 ਜੁਲਾਈ ਨੂੰ ਆਉਣਗੇ ਫਿਰੋਜ਼ਪੁਰ, ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ

Updated On: 

16 Jul 2023 20:03 PM

ਇਹ ਨੀਂਹ ਪੱਥਰ ਇੱਕ ਸਾਲ ਪਹਿਲਾਂ ਪੀਐੱਮ ਨੇ ਰੱਖਣਾ ਸੀ ਪਰ, ਜਿਸ ਕਾਰਨ ਉਹ ਫਿਰੋਜ਼ਪੁਰ ਵੀ ਆਏ ਸਨ। ਪਰ ਫਿਰੋਜ਼ਪੁਰ ਵਿੱਚ ਤਲਵੰਡੀ ਭਾਈ ਨੇੜੇ ਓਵਰਬ੍ਰਿਜ ਤੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੇ ਸਾਹਮਣੇ ਕਿਸਾਨਾਂ ਦੇ ਅਚਾਨਕ ਆਣ ਜਾਣ ਕਾਰਨ ਪ੍ਰਧਾਨ ਮੰਤਰੀ ਨੂੰ ਵਾਪਸ ਮੁੜਨਾ ਪਿਆ ਤੇ ਹੁਣ ਪੀਜੀਆਈ ਦੇ ਸੈਟੇਲਾਈਟ ਸੈਂਟਰ ਨੀਂਹ ਪੱਥਰ ਰੱਖਣ ਲਈ ਗ੍ਰਹਿ ਮੰਤਰੀ ਆ ਰਹੇ ਨੇ। ਰਾਣਾ ਗੁਰਮੀਤ ਸਿੰਘ ਸੋਢੀ ਨੇ ਇਹ ਜਾਣਕਾਰੀ ਦਿੱਤੀ।

Home Minister ਅਮਿਤ ਸ਼ਾਹ 23 ਜੁਲਾਈ ਨੂੰ ਆਉਣਗੇ ਫਿਰੋਜ਼ਪੁਰ, ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਰੱਖਣਗੇ ਨੀਂਹ ਪੱਥਰ
Follow Us On

ਪੰਜਾਬ। ਫਿਰੋਜ਼ਪੁਰ ਵਿੱਚ ਬਣਨ ਵਾਲੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਰਾਹ ਹੁਣ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। 23 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦੀ ਥਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੀਂਹ ਪੱਥਰ ਰੱਖਣਗੇ। ਇਹ ਅਹਿਮ ਜਾਣਕਾਰੀ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਤਵਾਰ ਦੁਪਹਿਰ ਇੱਕ ਹੋਟਲ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਇਸ ਸਬੰਧ ਵਿੱਚ ਉਨ੍ਹਾਂ ਨੇ ਟਵੀਟ ਵੀ ਕੀਤਾ। ਹਾਲਾਂਕਿ ਪਹਿਲਾਂ ਉਕਤ ਪੀਜੀਆਈ (PGI) ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੱਖਿਆ ਜਾਣਾ ਸੀ, ਜਿਸ ਦਾ ਹੁਣ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਵੱਲੋਂ ਰੱਖਿਆ ਜਾਵੇਗਾ।

ਪਹਿਲਾਂ ਪੀਐੱਮ ਨੇ ਰੱਖਣਾ ਸੀ ਇਹ ਨੀਂਹ ਪੱਥਰ

ਇੱਕ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਆ ਰਹੇ ਸਨ ਪਰ ਫਿਰੋਜ਼ਪੁਰ (Ferozepur) ਵਿੱਚ ਤਲਵੰਡੀ ਭਾਈ ਨੇੜੇ ਓਵਰਬ੍ਰਿਜ ਤੇ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੇ ਸਾਹਮਣੇ ਕਿਸਾਨਾਂ ਦੇ ਅਚਾਨਕ ਆਣ ਜਾਣ ਕਾਰਨ ਪ੍ਰਧਾਨ ਮੰਤਰੀ ਨੂੰ ਵਾਪਸ ਮੁੜਨਾ ਪਿਆ। ਇਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਵੱਡੀ ਕਮੀ ਦੇ ਤੌਰ ‘ਤੇ ਦੇਖਿਆ ਗਿਆ।

ਪੰਜਾਬ ਦੇ ਉਸ ਸਮੇਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਇਸ ਘਟਨਾ ਨੂੰ ਕੋਈ ਗੰਭੀਰ ਮਾਮਲਾ ਨਹੀਂ ਦੱਸਿਆ ਗਿਆ, ਜਦਕਿ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਾਪਸੀ ਮੌਕੇ ਬਠਿੰਡਾ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਕਿਹਾ ਕਿ ਉਹ ਸੁਰੱਖਿਅਤ ਵਾਪਸ ਜਾ ਰਹੇ ਹਨ। ਉਸ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਆਉਣ ਦੀਆਂ ਲਗਾਤਾਰ ਚਰਚਾਵਾਂ ਚੱਲ ਰਹੀਆਂ ਸਨ। ਇੰਨਾ ਹੀ ਨਹੀਂ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਬਾਰੇ ਵੀ ਸਮੇਂ-ਸਮੇਂ ‘ਤੇ ਚਰਚਾ ਕੀਤੀ ਗਈ।

ਬੀਜੇਪੀ ਆਗੂ ਨੇ ਕੀਤੀ ਪ੍ਰੈੱਸ ਕਾਨਫਰੰਸ

ਐਤਵਾਰ ਨੂੰ ਹੀ ਸੂਬਾ ਸਰਕਾਰ ਦੇ ਸਿਹਤ ਮੰਤਰੀ ਡਾ: ਬਲਵੀਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਜਲਦ ਹੀ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਸ ਤੋਂ ਬਾਅਦ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੀ ਹੋਟਲ ਵਿੱਚ ਪ੍ਰੈਸ ਕਾਨਫਰੰਸ ਕਰਕੇ ਨੀਂਹ ਪੱਥਰ ਰੱਖਣ ਦੇ ਸਮੇਂ ਦਾ ਐਲਾਨ ਕੀਤਾ। ਜਿਸ ਕਾਰਨ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਜਾਣਕਾਰੀ ਤੋਂ ਬਾਅਦ ਭਾਜਪਾ ਆਗੂਆਂ ਤੇ ਵਰਕਰਾਂ ਵੱਲੋਂ ਰਾਣਾ ਸੋਢੀ ਦਾ ਮੂੰਹ ਮਿੱਠਾ ਕਰਵਾਇਆ ਗਿਆ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ